ਪੜਚੋਲ ਕਰੋ

ਕਿਸਾਨਾਂ ਦੇ ਸੰਘਰਸ਼ ਨੇ ਉਲਝਾਈ ਪੰਜਾਬ ਦੀ ਤਾਣੀ, ਕੋਲਾ ਮੁੱਕਣ ਕਰਕੇ ਬਿਜਲੀ ਸੰਕਟ ਦਾ ਖਤਰਾ, ਅਨਾਜ ਸਪਲਾਈ ਵੀ ਰੁਕੀ

ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ ਜਿਸ ਕਰਕੇ ਸੂਬੇ ਵਿੱਚ ਮਾਲ ਦੀ ਆਮਦ ਬੰਦ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਅਗਲੇ ਦੋ ਤਿੰਨ ਦਿਨਾਂ ਵਿੱਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ।

ਮਨਵੀਰ ਕੌਰ ਰੰਧਾਵਾ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਦਾ ਅੰਦੋਲਨ ਆਪਣੇ ਹੱਕਾਂ ਲਈ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੜੇ ਹਨ ਤੇ ਇਧਰ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ। ਕਿਸਾਨਾਂ ਦੀ ਸਿੱਧੀ ਮੰਗ ਹੈ ਕਿ ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤਾਂ ਜੋ ਕਿਸਾਨੀ ਨੂੰ ਬਚਾਇਆ ਜਾ ਸਕੇ। ਕਿਸਾਨਾਂ ਦੇ ਇਸ ਸੰਘਰਸ਼ 'ਚ ਉਨ੍ਹਾਂ ਨੂੰ ਸੂਬੇ ਦੀਆਂ ਕਈ ਸਿਆਸੀ ਪਾਰਟੀਆਂ ਸਣੇ ਪੰਜਾਬੀ ਕਲਾਕਾਰਾਂ ਦਾ ਵੀ ਸਾਥ ਮਿਲ ਰਿਹਾ ਹੈ। ਦੱਸ ਦਈਏ ਕਿ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ ਜਿਸ ਕਰਕੇ ਸੂਬੇ ਵਿੱਚ ਮਾਲ ਦੀ ਆਮਦ ਬੰਦ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਅਗਲੇ ਦੋ ਤਿੰਨ ਦਿਨਾਂ ਵਿੱਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਸੂਬੇ ਦੇ ਪ੍ਰਾਈਵੇਟ ਤੇ ਸਰਕਾਰੀ ਥਰਮਲ ਪਲਾਂਟਾਂ ਕੋਲ ਸਿਰਫ ਦੋ ਤੋਂ ਤਿੰਨ ਦਿਨਾਂ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਪੈਟਰੋਲ ਡੀਜ਼ਲ ਤੇ ਖਾਦ ਦੀ ਸਪਲਾਈ ਵੀ ਰੁਕ ਗਈ ਹੈ। ਪਤਾ ਲੱਗਾ ਹੈ ਕਿ ਸ੍ਰੀ ਗੋਇੰਦਵਾਲ ਸਾਹਿਬ ਦੇ ਜੀਵੀਕੇ ਥਰਮਲ ਪਲਾਂਟ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਨੇ ਕੋਲੇ ਦੀ ਘਾਟ ਕਾਰਨ ਹਰੇਕ ਯੂਨਿਟ ਬੰਦ ਕਰ ਦਿੱਤੇ ਹਨ। ਸੂਬੇ ਦੇ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਕੋਲ ਹੁਣ ਦੋ ਦਿਨ ਦਾ ਕੋਲਾ ਬਾਕੀ ਹੈ। ਪੌਵਰਕਾਮ ਦੇ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਵਰ ਪਲਾਂਟਾਂ ਕੋਲ ਸਿਰਫ ਦੋ-ਤਿੰਨ ਦਿਨਾਂ ਦਾ ਕੋਲਾ ਬਚਿਆ ਹੈ। ਦੱਸ ਦਈਏ ਕਿ ਝੋਨੇ ਦਾ ਸੀਜ਼ਨ ਖ਼ਤਮ ਹੋਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਕਾਫ਼ੀ ਘੱਟ ਗਈ ਹੈ ਪਰ ਕਣਕ ਦੀ ਬਿਜਾਈ ਸਮੇਂ ਬਿਜਲੀ ਦੀ ਲੋੜ ਪਵੇਗੀ। ਜੇ ਰੇਲ ਸੇਵਾਵਾਂ ਬੰਦ ਰਹੀਆਂ ਤਾਂ ਪੰਜਾਬ ਵਿੱਚ ਬਿਜਲੀ ਦਾ ਸੰਕਟ ਹੋਰ ਡੂੰਘਾ ਹੋ ਸਕਦਾ ਹੈ। Punjab Bandh: ਪੰਜਾਬ ਬੰਦ ਦਾ ਐਲਾਨ, ਸੜਕਾਂ 'ਤੇ ਆਵਾਜਾਈ ਰਹੇਗੀ ਠੱਪ ਕਿਸਾਨ ਅੰਦੋਲਨ ਕਰਕੇ ਰੇਲ ਸੇਵਾਵਾਂ ਬੰਦ ਹੋਣ ਕਰਕੇ ਅਨਾਜ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਇਸ ਸਮੇਂ ਪੰਜਾਬ ਦੇ ਗੁਦਾਮਾਂ ਵਿੱਚ 142.75 ਲੱਖ ਟਨ ਅਨਾਜ ਪਏ ਹਨ। ਅਕਤੂਬਰ ਤੇ ਨਵੰਬਰ ਵਿੱਚ 175 ਲੱਖ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ। ਇਸ ਲਈ ਅਨਾਜ ਦੀ ਸੰਭਾਲ ਦੀ ਵੱਡੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਅਨਾਜ ਬਾਹਰ ਨਾ ਜਾਣ ਕਰਕੇ ਗੁਦਾਮ ਖਾਲੀ ਨਹੀਂ ਹੋਏ। ਇਸ ਲਈ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਦੀ ਸਮੱਸਿਆ ਦਾ ਡਰ ਹੈ। ਉਧਰ, ਕਿਸਾਨ ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਨਾ ਤਾਂ ਬਿਜਲੀ ਤੇ ਨਾ ਹੀ ਯੂਰੀਆ ਦੀ ਲੋੜ ਹੈ। ਸਰਕਾਰ ਨੂੰ ਗੁਮਰਾਹ ਨਹੀਂ ਕਰਨਾ ਚਾਹੀਦਾ। ਅਸੀਂ ਜਾਣਦੇ ਹਾਂ ਕਿ ਝੋਨੇ ਦੀ ਕਟਾਈ ਅਕਤੂਬਰ ਵਿੱਚ ਕੀਤੀ ਜਾਣੀ ਹੈ ਤੇ ਕਣਕ ਦੀ ਬਿਜਾਈ ਨਵੰਬਰ ਵਿੱਚ ਸ਼ੁਰੂ ਹੋਣੀ ਹੈ। ਇਸ ਦੇ ਮੱਦੇਨਜ਼ਰ ਸਾਰੇ 30 ਕਿਸਾਨ ਸੰਗਠਨਾਂ ਦੀ ਮੀਟਿੰਗ 15 ਅਕਤੂਬਰ ਨੂੰ ਸੱਦੀ ਗਈ ਹੈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਸੰਭਵ ਹੈ ਕਿ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਦੀ ਆਵਾਜਾਈ ਨੂੰ ਨਾ ਰੋਕਣ ਦਾ ਫੈਸਲਾ ਲਿਆ ਜਾਵੇ। ਜਾਣੋ 24 ਘੰਟੇ 'ਚ ਦੁਨੀਆਂ 'ਚ ਕੋਰੋਨਾ ਨਾਲ ਕਿੰਨੇ ਲੋਕਾਂ ਦੀ ਹੋਈ ਮੋਤ ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Punjab News : ਮਰਹੂਮ ਬੇਅੰਤ ਸਿੰਘ ਦੇ ਬੁੱਤ ’ਤੇ ਹਾਰ ਨਾ ਚੜ੍ਹਾਉਣ ਨੂੰ ਲੈ ਕੇ ਗਰਮਾਈ ਸਿਆਸਤ ,  ਬਿੱਟੂ ਬੋਲੇ -ਪਰਗਟ ਸਿੰਘ ਨੂੰ ਇਤਰਾਜ਼ ਹੈ ਤਾਂ ਦੱਸ ਦੇਣ
Embed widget