ਮਨਵੀਰ ਕੌਰ ਰੰਧਾਵਾ ਦੀ ਰਿਪੋਰਟ

ਚੰਡੀਗੜ੍ਹ: ਪੰਜਾਬ ਵਿੱਚ ਕਿਸਾਨਾਂ ਦਾ ਅੰਦੋਲਨ ਆਪਣੇ ਹੱਕਾਂ ਲਈ ਲਗਾਤਾਰ ਜਾਰੀ ਹੈ। ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਅੜੇ ਹਨ ਤੇ ਇਧਰ ਸਰਕਾਰ ਉਨ੍ਹਾਂ ਦੀ ਕੋਈ ਸਾਰ ਨਹੀਂ ਲੈ ਰਹੀ। ਕਿਸਾਨਾਂ ਦੀ ਸਿੱਧੀ ਮੰਗ ਹੈ ਕਿ ਕੇਂਦਰ ਵੱਲੋਂ ਲਿਆਂਦੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤਾਂ ਜੋ ਕਿਸਾਨੀ ਨੂੰ ਬਚਾਇਆ ਜਾ ਸਕੇ। ਕਿਸਾਨਾਂ ਦੇ ਇਸ ਸੰਘਰਸ਼ 'ਚ ਉਨ੍ਹਾਂ ਨੂੰ ਸੂਬੇ ਦੀਆਂ ਕਈ ਸਿਆਸੀ ਪਾਰਟੀਆਂ ਸਣੇ ਪੰਜਾਬੀ ਕਲਾਕਾਰਾਂ ਦਾ ਵੀ ਸਾਥ ਮਿਲ ਰਿਹਾ ਹੈ।

ਦੱਸ ਦਈਏ ਕਿ ਕਿਸਾਨਾਂ ਦਾ ਰੇਲ ਰੋਕੋ ਅੰਦੋਲਨ ਜਾਰੀ ਹੈ ਜਿਸ ਕਰਕੇ ਸੂਬੇ ਵਿੱਚ ਮਾਲ ਦੀ ਆਮਦ ਬੰਦ ਹੈ। ਹੁਣ ਦਾਅਵਾ ਕੀਤਾ ਜਾ ਰਿਹਾ ਹੈ ਕਿ ਪੰਜਾਬ 'ਚ ਅਗਲੇ ਦੋ ਤਿੰਨ ਦਿਨਾਂ ਵਿੱਚ ਬਿਜਲੀ ਦਾ ਸੰਕਟ ਪੈਦਾ ਹੋ ਸਕਦਾ ਹੈ। ਇਸ ਦਾ ਮੁੱਖ ਕਾਰਨ ਇਹ ਹੈ ਕਿ ਸੂਬੇ ਦੇ ਪ੍ਰਾਈਵੇਟ ਤੇ ਸਰਕਾਰੀ ਥਰਮਲ ਪਲਾਂਟਾਂ ਕੋਲ ਸਿਰਫ ਦੋ ਤੋਂ ਤਿੰਨ ਦਿਨਾਂ ਦਾ ਕੋਲਾ ਬਚਿਆ ਹੈ। ਇਸ ਤੋਂ ਇਲਾਵਾ ਪੈਟਰੋਲ ਡੀਜ਼ਲ ਤੇ ਖਾਦ ਦੀ ਸਪਲਾਈ ਵੀ ਰੁਕ ਗਈ ਹੈ।

ਪਤਾ ਲੱਗਾ ਹੈ ਕਿ ਸ੍ਰੀ ਗੋਇੰਦਵਾਲ ਸਾਹਿਬ ਦੇ ਜੀਵੀਕੇ ਥਰਮਲ ਪਲਾਂਟ ਤੇ ਤਲਵੰਡੀ ਸਾਬੋ ਥਰਮਲ ਪਲਾਂਟ ਨੇ ਕੋਲੇ ਦੀ ਘਾਟ ਕਾਰਨ ਹਰੇਕ ਯੂਨਿਟ ਬੰਦ ਕਰ ਦਿੱਤੇ ਹਨ। ਸੂਬੇ ਦੇ ਤਿੰਨ ਪ੍ਰਾਈਵੇਟ ਥਰਮਲ ਪਲਾਂਟਾਂ ਕੋਲ ਹੁਣ ਦੋ ਦਿਨ ਦਾ ਕੋਲਾ ਬਾਕੀ ਹੈ। ਪੌਵਰਕਾਮ ਦੇ ਸੂਤਰਾਂ ਦਾ ਕਹਿਣਾ ਹੈ ਕਿ ਦੋਵੇਂ ਪਾਵਰ ਪਲਾਂਟਾਂ ਕੋਲ ਸਿਰਫ ਦੋ-ਤਿੰਨ ਦਿਨਾਂ ਦਾ ਕੋਲਾ ਬਚਿਆ ਹੈ। ਦੱਸ ਦਈਏ ਕਿ ਝੋਨੇ ਦਾ ਸੀਜ਼ਨ ਖ਼ਤਮ ਹੋਣ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਵੀ ਕਾਫ਼ੀ ਘੱਟ ਗਈ ਹੈ ਪਰ ਕਣਕ ਦੀ ਬਿਜਾਈ ਸਮੇਂ ਬਿਜਲੀ ਦੀ ਲੋੜ ਪਵੇਗੀ। ਜੇ ਰੇਲ ਸੇਵਾਵਾਂ ਬੰਦ ਰਹੀਆਂ ਤਾਂ ਪੰਜਾਬ ਵਿੱਚ ਬਿਜਲੀ ਦਾ ਸੰਕਟ ਹੋਰ ਡੂੰਘਾ ਹੋ ਸਕਦਾ ਹੈ।

Punjab Bandh: ਪੰਜਾਬ ਬੰਦ ਦਾ ਐਲਾਨ, ਸੜਕਾਂ 'ਤੇ ਆਵਾਜਾਈ ਰਹੇਗੀ ਠੱਪ

ਕਿਸਾਨ ਅੰਦੋਲਨ ਕਰਕੇ ਰੇਲ ਸੇਵਾਵਾਂ ਬੰਦ ਹੋਣ ਕਰਕੇ ਅਨਾਜ ਦੀ ਸਪਲਾਈ ਵੀ ਪ੍ਰਭਾਵਿਤ ਹੋਈ ਹੈ। ਇਸ ਸਮੇਂ ਪੰਜਾਬ ਦੇ ਗੁਦਾਮਾਂ ਵਿੱਚ 142.75 ਲੱਖ ਟਨ ਅਨਾਜ ਪਏ ਹਨ। ਅਕਤੂਬਰ ਤੇ ਨਵੰਬਰ ਵਿੱਚ 175 ਲੱਖ ਟਨ ਝੋਨੇ ਦੀ ਖਰੀਦ ਹੋਣ ਦੀ ਉਮੀਦ ਹੈ। ਇਸ ਲਈ ਅਨਾਜ ਦੀ ਸੰਭਾਲ ਦੀ ਵੱਡੀ ਸਮੱਸਿਆ ਖੜ੍ਹੀ ਹੋ ਸਕਦੀ ਹੈ। ਅਨਾਜ ਬਾਹਰ ਨਾ ਜਾਣ ਕਰਕੇ ਗੁਦਾਮ ਖਾਲੀ ਨਹੀਂ ਹੋਏ। ਇਸ ਲਈ ਮੰਡੀਆਂ ਵਿੱਚੋਂ ਝੋਨੇ ਦੀ ਲਿਫਟਿੰਗ ਦੀ ਸਮੱਸਿਆ ਦਾ ਡਰ ਹੈ।

ਉਧਰ, ਕਿਸਾਨ ਯੂਨੀਅਨ ਦੇ ਲੀਡਰਾਂ ਦਾ ਕਹਿਣਾ ਹੈ ਕਿ ਇਸ ਵੇਲੇ ਨਾ ਤਾਂ ਬਿਜਲੀ ਤੇ ਨਾ ਹੀ ਯੂਰੀਆ ਦੀ ਲੋੜ ਹੈ। ਸਰਕਾਰ ਨੂੰ ਗੁਮਰਾਹ ਨਹੀਂ ਕਰਨਾ ਚਾਹੀਦਾ। ਅਸੀਂ ਜਾਣਦੇ ਹਾਂ ਕਿ ਝੋਨੇ ਦੀ ਕਟਾਈ ਅਕਤੂਬਰ ਵਿੱਚ ਕੀਤੀ ਜਾਣੀ ਹੈ ਤੇ ਕਣਕ ਦੀ ਬਿਜਾਈ ਨਵੰਬਰ ਵਿੱਚ ਸ਼ੁਰੂ ਹੋਣੀ ਹੈ। ਇਸ ਦੇ ਮੱਦੇਨਜ਼ਰ ਸਾਰੇ 30 ਕਿਸਾਨ ਸੰਗਠਨਾਂ ਦੀ ਮੀਟਿੰਗ 15 ਅਕਤੂਬਰ ਨੂੰ ਸੱਦੀ ਗਈ ਹੈ, ਜਿਸ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ। ਇਹ ਸੰਭਵ ਹੈ ਕਿ ਰੇਲ ਰੋਕੋ ਅੰਦੋਲਨ ਦੌਰਾਨ ਮਾਲ ਗੱਡੀਆਂ ਦੀ ਆਵਾਜਾਈ ਨੂੰ ਨਾ ਰੋਕਣ ਦਾ ਫੈਸਲਾ ਲਿਆ ਜਾਵੇ।

ਜਾਣੋ 24 ਘੰਟੇ 'ਚ ਦੁਨੀਆਂ 'ਚ ਕੋਰੋਨਾ ਨਾਲ ਕਿੰਨੇ ਲੋਕਾਂ ਦੀ ਹੋਈ ਮੋਤ ?

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904