ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
ਚੰਡੀਗੜ੍ਹ: ਸੂਬੇ 'ਚ ਕਈ ਥਾਂਵਾਂ 'ਤੇ ਰਾਤ ਤੋਂ ਚੰਗੀ ਬਾਰਸ਼ (Heavy Rain) ਹੋ ਰਹੀ ਹੈ ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ (heat relief) ਮਿਲੀ ਹੈ। ਇਸ ਦੇ ਨਾਲ ਹੀ ਕਿਸਾਨਾਂ ਦੇ ਚਿਹਰੇ ਵੀ ਖਿੜ੍ਹ ਗਏ ਹਨ। ਸੂਬੇ 'ਚ ਪਿਛਲੇ ਦਿਨੀਂ ਵੀ ਕਈ ਜ਼ਿਲ੍ਹਿਆਂ ਵਿੱਚ ਭਾਰੀ ਬਾਰਸ਼ ਹੋਈ। ਕਈ ਜ਼ਿਲ੍ਹਿਆਂ ਵਿੱਚ ਦੇਰ ਰਾਤ ਤੱਕ ਬਾਰਸ਼ ਜਾਰੀ ਰਹੀ।
ਇਸ ਦੌਰਾਨ ਫਿਰੋਜ਼ਪੁਰ ਤੇ ਬਠਿੰਡਾ ਵਿੱਚ ਭਾਰੀ ਬਾਰਸ਼ ਕਾਰਨ ਘਰਾਂ ਦੀਆਂ ਛੱਤਾਂ ਢਹਿ (roof collapses) ਗਈਆਂ। ਫਿਰੋਜ਼ਪੁਰ ਵਿੱਚ ਹੋਏ ਹਾਦਸੇ ਦੌਰਾਨ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦੇ ਪਤੀ ਤੇ ਬੱਚੇ ਗੰਭੀਰ ਜ਼ਖਮੀ ਹੋ ਗਏ। ਬਠਿੰਡਾ ਵਿੱਚ ਇੱਕ ਛੱਤ ਡਿੱਗਣ ਨਾਲ ਦੋ ਵਿਅਕਤੀ ਜ਼ਖਮੀ ਹੋ ਗਏ।
ਫਿਰੋਜ਼ਪੁਰ ਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿੱਚ ਭਾਰੀ ਬਾਰਸ਼ ਕਾਰਨ ਇੱਕ ਘਰ ਦੀ ਛੱਤ ਡਿੱਗ ਗਈ। ਘਰ ਦੇ ਅੰਦਰ ਪਤੀ-ਪਤਨੀ ਤੇ ਬੱਚੇ ਸੁੱਤੇ ਹੋਏ ਸੀ। ਅਚਾਨਕ ਛੱਤ ਡਿੱਗ ਗਈ ਤੇ ਹਰ ਕੋਈ ਮਲਬੇ ਹੇਠ ਦੱਬ ਗਿਆ। ਦੱਸ ਦਈਏ ਕਿ ਇਸ ਹਾਦਸੇ ਵਿੱਚ ਔਰਤ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਤੇ ਬੱਚੇ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਉਧਰ, ਬਠਿੰਡਾ ਦੇ ਸਿਰਕੀ ਬਾਜ਼ਾਰ ਵਿੱਚ ਭਾਰੀ ਬਾਰਸ਼ ਕਾਰਨ ਘਰ ਦੀ ਛੱਤ ਡਿੱਗ ਗਈ। ਮਲਬੇ ਵਿੱਚ ਦੱਬੇ ਹੋਣ ਕਾਰਨ ਦੋ ਲੋਕ ਜ਼ਖ਼ਮੀ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ 'ਤੇ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਮੈਂਬਰ ਐਂਬੂਲੈਂਸ ਨਾਲ ਮੌਕੇ 'ਤੇ ਪਹੁੰਚੇ ਤੇ ਜ਼ਖਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ। ਜ਼ਖਮੀਆਂ ਦੀ ਪਛਾਣ ਸ਼ਾਹ ਆਲਮ (19) ਤੇ ਮੁਹੰਮਦ ਕਾਦਿਰ (27) ਵਜੋਂ ਹੋਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904
ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਾਰਸ਼ ਦਾ ਕਹਿਰ, ਕਈ ਥਾਈਂ ਘਰਾਂ ਦੀਆਂ ਛੱਤਾਂ ਡਿੱਗੀਆਂ
ਏਬੀਪੀ ਸਾਂਝਾ
Updated at:
21 Jul 2020 12:23 PM (IST)
ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ ਮੀਂਹ ਨੇ ਫਿਰੋਜ਼ਪੁਰ 'ਚ ਪਾਣੀ ਭਰ ਦਿੱਤਾ। ਇਸ ਨੇ ਕੁਝ ਘੰਟਿਆਂ ਵਿਚ 56 ਮਿਲੀਮੀਟਰ ਬਾਰਸ਼ ਦਰਜ ਕੀਤੀ ਗਈ। ਬਠਿੰਡਾ ਵਿੱਚ 39.8 ਮਿਲੀਮੀਟਰ, ਕਪੂਰਥਲਾ ਵਿੱਚ 27.5 ਤੇ ਅੰਮ੍ਰਿਤਸਰ ਵਿੱਚ 12.8 ਮਿਲੀਮੀਟਰ ਬਾਰਸ਼ ਹੋਈ। ਚੰਡੀਗੜ੍ਹ 'ਚ ਇੱਕ, ਲੁਧਿਆਣਾ ਵਿੱਚ ਅੱਠ, ਪਠਾਨਕੋਟ ਵਿੱਚ 8.8 ਤੇ ਪਟਿਆਲਾ ਵਿੱਚ 0.6 ਮਿਲੀਮੀਟਰ ਬਾਰਸ਼ ਰਿਕਾਰਡ ਕੀਤੀ ਗਈ।
- - - - - - - - - Advertisement - - - - - - - - -