Alcohol Limit: ਰੋਜ਼ਾਨਾ ਕਿੰਨੀ ਪੀਣੀ ਚਾਹੀਦੀ ਸ਼ਰਾਬ ? WHO ਨੇ ਰਿਪੋਰਟ ਕੀਤੀ ਜਾਰੀ
How Much Alcohol is Safe: WHO ਯਾਨੀ ਵਿਸ਼ਵ ਸਿਹਤ ਸੰਗਠਨ ਨੇ ਇਸ ਸਾਲ ਇੱਕ ਰਿਪੋਰਟ ਜਾਰੀ ਕੀਤੀ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਇੱਕ ਵਿਅਕਤੀ ਨੂੰ ਇੱਕ ਦਿਨ ਵਿੱਚ ਕਿੰਨੀ ਸ਼ਰਾਬ ਪੀਣੀ ਚਾਹੀਦੀ ਹੈ।
How Much Alcohol is Safe: ਆਧੁਨਿਕ ਸੰਸਾਰ ਵਿੱਚ ਹੀ ਨਹੀਂ ਬਲਕਿ ਰਾਜਿਆਂ-ਮਹਾਰਾਜਿਆਂ ਦੇ ਸਮੇਂ ਤੋਂ ਹੀ ਸ਼ਰਾਬ ਕਾਫ਼ੀ ਮਸ਼ਹੂਰ ਹੈ। ਅੱਜ ਦੇ ਮਾਹੌਲ ਵਿੱਚ ਵੀ ਇਸ ਦਾ ਸੇਵਨ ਕਰਨ ਵਾਲਿਆਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਪਰ ਇੱਕ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਇੱਕ ਵਿਅਕਤੀ ਨੂੰ ਇੱਕ ਦਿਨ ਵਿੱਚ ਕਿੰਨੀ ਸ਼ਰਾਬ ਪੀਣੀ ਚਾਹੀਦੀ ਹੈ। ਆਓ ਜਾਣਦੇ ਹਾਂ ਹਰ ਰੋਜ਼ ਕਿੰਨੀ ਸ਼ਰਾਬ ਪੀਣੀ ਚਾਹੀਦੀ ਹੈ ਅਤੇ ਕੀ ਕਹਿੰਦੀ ਹੈ ਇਹ ਰਿਪੋਰਟ...
WHO ਯਾਨੀ ਵਿਸ਼ਵ ਸਿਹਤ ਸੰਗਠਨ ਨੇ ਇਸ ਸਾਲ ਇੱਕ ਰਿਪੋਰਟ ਜਾਰੀ ਕੀਤੀ ਸੀ, ਜਿਸ ਵਿੱਚ ਦੱਸਿਆ ਗਿਆ ਸੀ ਕਿ ਇੱਕ ਵਿਅਕਤੀ ਨੂੰ ਇੱਕ ਦਿਨ ਵਿੱਚ ਕਿੰਨੀ ਸ਼ਰਾਬ ਪੀਣੀ ਚਾਹੀਦੀ ਹੈ। WHO ਦੀ ਰਿਪੋਰਟ ਮੁਤਾਬਕ ਥੋੜ੍ਹੀ ਜਿਹੀ ਸ਼ਰਾਬ ਵੀ ਤੁਹਾਡੀ ਸਿਹਤ ਲਈ ਖ਼ਤਰਨਾਕ ਹੋ ਸਕਦੀ ਹੈ।
ਥੋੜੀ ਜਿਹੀ ਮਾਤਰਾ ਵਿਚ ਵੀ ਅਲਕੋਹਲ ਵਾਲੇ ਪਦਾਰਥਾਂ ਦਾ ਸੇਵਨ ਕਿਸੇ ਵਿਅਕਤੀ ਦੀ ਸਿਹਤ ਲਈ ਖਤਰਨਾਕ ਹੈ। ਲੋਕਾਂ ਨੂੰ ਸ਼ਰਾਬ ਦਾ ਸੇਵਨ ਨਹੀਂ ਕਰਨਾ ਚਾਹੀਦਾ। ਵਿਸ਼ਵ ਸਿਹਤ ਸੰਗਠਨ ਵੱਲੋਂ ਕੀਤੀ ਗਈ ਗਣਨਾ ਵਿੱਚ ਹੈਰਾਨ ਕਰਨ ਵਾਲੇ ਖੁਲਾਸੇ ਸਾਹਮਣੇ ਆਏ ਹਨ। ਜਿਸ ਅਨੁਸਾਰ ਜਿਹੜੇ ਲੋਕ ਇਹ ਸੋਚਦੇ ਹਨ ਕਿ ਇੱਕ ਜਾਂ ਦੋ ਪੈੱਗ ਕੁਝ ਨਹੀਂ ਕਰਨਗੇ, ਉਨ੍ਹਾਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ। ਸ਼ਰਾਬ ਦਾ ਸੇਵਨ ਸਿਹਤ ਲਈ ਠੀਕ ਨਹੀਂ ਹੈ।
ਰਿਪੋਰਟ ਕੀ ਕਹਿੰਦੀ ਹੈ
ਰਿਪੋਰਟ ਮੁਤਾਬਕ ਸ਼ਰਾਬ ਪੀਣ ਨਾਲ ਕੈਂਸਰ ਅਤੇ ਲੀਵਰ ਫੇਲ ਹੋਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸ਼ਰਾਬ ਦੀ ਪਹਿਲੀ ਬੂੰਦ ਤੁਹਾਡੀ ਸਿਹਤ ਲਈ ਖਤਰਾ ਬਣ ਸਕਦੀ ਹੈ। ਰਿਪੋਰਟ ਮੁਤਾਬਕ ਸ਼ਰਾਬ ਵਿੱਚ ਮਿਲਾਇਆ ਜਾਣ ਵਾਲਾ ਅਲਕੋਹਲ ਇੱਕ ਤਰ੍ਹਾਂ ਦਾ ਜ਼ਹਿਰੀਲਾ ਪਦਾਰਥ ਹੈ। ਜਿਸ ਨਾਲ ਸਰੀਰ ਨੂੰ ਗੰਭੀਰ ਨੁਕਸਾਨ ਹੁੰਦਾ ਹੈ।
ਕਈ ਸਾਲ ਪਹਿਲਾਂ ਇੰਟਰਨੈਸ਼ਨਲ ਏਜੰਸੀ ਫਾਰ ਰਿਸਰਚ ਆਨ ਕੈਂਸਰ ਨੇ ਅਲਕੋਹਲ ਨੂੰ ਗਰੁੱਪ 1 ਕਾਰਸਿਨੋਜਨ ਵਿੱਚ ਸ਼ਾਮਲ ਕੀਤਾ ਸੀ। ਐਸਬੈਸਟਸ, ਰੇਡੀਏਸ਼ਨ ਅਤੇ ਤੰਬਾਕੂ ਵੀ ਇਸ ਖਤਰਨਾਕ ਸਮੂਹ ਵਿੱਚ ਸ਼ਾਮਲ ਹਨ। ਇਸ ਰਿਪੋਰਟ ਦੇ ਮੁਤਾਬਕ ਅਜਿਹਾ ਕੋਈ ਅਧਿਐਨ ਨਹੀਂ ਹੋਇਆ ਹੈ ਜਿਸ ਵਿੱਚ ਇਹ ਪਾਇਆ ਗਿਆ ਹੋਵੇ ਕਿ ਸ਼ਰਾਬ ਪੀਣਾ ਦਿਲ ਦੀਆਂ ਬਿਮਾਰੀਆਂ ਅਤੇ ਟਾਈਪ 2 ਡਾਇਬਟੀਜ਼ ਲਈ ਫਾਇਦੇਮੰਦ ਹੈ।