ਪੜਚੋਲ ਕਰੋ

Punjab Historical Places: ਪੰਜਾਬ ਦੀਆਂ ਇਨ੍ਹਾਂ ਇਤਿਹਾਸਕ ਥਾਵਾਂ 'ਤੇ ਨਹੀਂ ਘੁੰਮੇ, ਤਾਂ ਅਧੂਰੀ ਹੈ ਤੁਹਾਡੀ ਯਾਤਰਾ, ਜਾਣੋ ਇਨ੍ਹਾਂ ਬਾਰੇ

Punjab Historical Places: ਜੇਕਰ ਤੁਸੀਂ ਪੰਜਾਬ ਦੀਆਂ ਇਨ੍ਹਾਂ ਇਤਿਹਾਸਕ ਥਾਵਾਂ 'ਤੇ ਨਹੀਂ ਘੁੰਮੇ ਹੋ ਤਾਂ ਤੁਹਾਡੀ ਯਾਤਰਾ ਬਿਲਕੁਲ ਅਧੂਰੀ ਹੈ, ਅੱਜ ਅਸੀਂ ਤੁਹਾਨੂੰ ਇਨ੍ਹਾਂ ਬਾਰੇ ਦੱਸਾਂਗੇ।

Punjab Historical Places: ਪੰਜਾਬ ਵਿੱਚ ਸੈਲਾਨੀਆਂ ਲਈ ਬਹੁਤ ਸਾਰੀਆਂ ਚੀਜ਼ਾਂ ਉਪਲਬਧ ਹਨ। ਵੱਡੇ-ਵੱਡੇ ਲੱਸੀ ਦੇ ਗਲਾਸ, ਮੱਕੀ ਦੀ ਰੋਟੀ ਅਤੇ ਸਰ੍ਹੋਂ ਦਾ ਸਾਗ, ਚੰਡੀਗੜ੍ਹ ਦੇ ਹਰੇ-ਭਰੇ ਪਾਰਕਾਂ ਵਿੱਚ ਘੁੰਮਣ ਤੋਂ ਲੈ ਕੇ ਫੁਲਕਾਰੀ ਦੇ ਕੱਪੜਿਆਂ ਦੀ ਖਰੀਦਦਾਰੀ ਕਰਨ ਤੱਕ, ਪੰਜਾਬ ਬਹੁਤ ਸਾਰੀਆਂ ਚੀਜ਼ਾਂ ਲਈ ਮਸ਼ਹੂਰ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਇਲਾਵਾ ਪੰਜਾਬ ਇਤਿਹਾਸਕ ਥਾਵਾਂ ਲਈ ਵੀ ਜਾਣਿਆ ਜਾਂਦਾ ਹੈ।

ਜਿਸ ਕਾਰਨ ਇੱਥੇ ਸੈਲਾਨੀ ਵੱਡੀ ਗਿਣਤੀ ਵਿੱਚ ਆਉਂਦੇ ਹਨ। ਪੰਜਾਬ ਵਿੱਚ ਕਈ ਅਜਿਹੇ ਕਿਲ੍ਹੇ, ਸਮਾਰਕ, ਮਹਿਲ ਅਤੇ ਅਜਾਇਬ ਘਰ ਹਨ ਜੋ ਹਜ਼ਾਰਾਂ ਸਾਲ ਪਹਿਲਾਂ ਬਣਾਏ ਗਏ ਸਨ, ਜਿਨ੍ਹਾਂ ਨੂੰ ਦੇਖਣ ਤੋਂ ਬਾਅਦ ਤੁਹਾਨੂੰ ਯਕੀਨਨ ਇਤਿਹਾਸ ਯਾਦ ਆ ਜਾਵੇਗਾ। ਆਓ ਅੱਜ ਅਸੀਂ ਤੁਹਾਨੂੰ ਉਨ੍ਹਾਂ ਇਤਿਹਾਸਕ ਸਥਾਨਾਂ ਬਾਰੇ ਦੱਸਦੇ ਹਾਂ।

ਮਹਾਰਾਜਾ ਰਣਜੀਤ ਸਿੰਘ ਅਜਾਇਬ ਘਰ

ਅੰਮ੍ਰਿਤਸਰ ਦੇ ਰਾਮ ਬਾਗ ਗਾਰਡਨ ਦੇ ਵਿਚਕਾਰ ਸਥਿਤ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦਾ ਗਰਮੀਆਂ ਦਾ ਮਹਿਲ ਸੀ। ਤੁਹਾਨੂੰ ਇੱਥੇ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਅਤੇ 18ਵੀਂ ਅਤੇ 19ਵੀਂ ਸਦੀ ਦੇ ਵਿਚਕਾਰ ਸਿੱਖ ਕੌਮ ਦੀ ਕਲਾ, ਆਰਕੀਟੈਕਚਰ ਅਤੇ ਇਤਿਹਾਸ ਬਾਰੇ ਬਹੁਤ ਸਾਰੀ ਜਾਣਕਾਰੀ ਮਿਲੇਗੀ। ਮਹਿਲ ਨੂੰ 1977 ਵਿੱਚ ਅਜਾਇਬ ਘਰ ਵਿੱਚ ਬਦਲ ਦਿੱਤਾ ਗਿਆ ਸੀ। ਇਹ ਨੇੜਲੇ ਪ੍ਰਸਿੱਧ ਸਥਾਨਾਂ ਵਿੱਚੋਂ ਇੱਕ ਹੈ ਅਤੇ ਹਰਿਮੰਦਰ ਸਾਹਿਬ ਤੋਂ ਸਿਰਫ਼ 4 ਕਿਲੋਮੀਟਰ ਦੂਰ ਹੈ।

ਇਹ ਵੀ ਪੜ੍ਹੋ: Sukhna lake in chandigarh: ਕੀ ਹੈ ਸੁਖਨਾ ਝੀਲ ਦਾ ਇਤਿਹਾਸ, ਜਾਣੋ ਕੁਝ ਅਣਜਾਣ ਤੱਥ

ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ

ਹਰਿਮੰਦਰ ਸਾਹਿਬ ਸਿੱਖ ਕੌਮ ਦਾ ਸਭ ਤੋਂ ਪਵਿੱਤਰ ਸਥਾਨ ਹੈ। ਸਾਲ ਭਰ ਲੱਖਾਂ ਸੈਲਾਨੀ ਅਤੇ ਸ਼ਰਧਾਲੂ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਂਦੇ ਹਨ। ਦਰਬਾਰ ਸਾਹਿਬ 16ਵੀਂ ਸਦੀ 'ਚ ਬਣਿਆ ਸੀ ਅਤੇ ਉਦੋਂ ਤੋਂ ਲੈ ਕੇ ਹੁਣ ਤੱਕ ਇਸ ਦੀ ਖੂਬਸੂਰਤੀ 'ਚ ਕੋਈ ਕਮੀ ਨਹੀਂ ਆਈ ਹੈ, ਸਗੋਂ ਇਸ ਦੇ ਆਲੇ-ਦੁਆਲੇ ਵੱਡਾ ਸਰੋਵਰ ਇਸ ਦੀ ਖੂਬਸੂਰਤੀ ਨੂੰ ਹੋਰ ਵਧਾ ਦਿੰਦਾ ਹੈ।

ਸ਼ੀਸ਼ ਮਹਿਲ

ਸ਼ੀਸ਼ ਮਹਿਲ ਜਾਂ ਸ਼ੀਸ਼ਿਆਂ ਦਾ ਮਹਿਲ 19ਵੀਂ ਸਦੀ ਵਿੱਚ ਬਣਾਇਆ ਗਿਆ ਸੀ। ਇਹ ਪੁਰਾਣੇ ਮੋਤੀ ਬਾਗ ਪੈਲੇਸ ਦਾ ਇੱਕ ਹਿੱਸਾ ਹੈ। ਤੁਸੀਂ ਅੱਜ ਵੀ ਇੱਥੇ ਕਈ ਤਰ੍ਹਾਂ ਦੀਆਂ ਫਰੈਸਕੋ ਦੇਖ ਸਕਦੇ ਹੋ, ਜੋ ਮਹਾਰਾਜਾ ਨਰਿੰਦਰ ਸਿੰਘ ਦੇ ਰਾਜ ਦੌਰਾਨ ਬਣਾਏ ਗਏ ਸਨ।

ਪੰਜਾਬ ਵਿੱਚ ਗੁਰੂ ਦਾ ਮਹਿਲ

ਗੁਰੂ ਦੇ ਮਹਿਲ ਦੀ ਸਥਾਪਨਾ 1573 ਵਿੱਚ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਬਣਾਇਆ ਗਿਆ ਸੀ। ਉਸ ਸਮੇਂ ਇਹ ਇੱਕ ਛੋਟੀ ਜਿਹੀ ਝੌਂਪੜੀ ਸੀ, ਜਿੱਥੇ ਗੁਰੂ ਸਾਹਿਬ ਰਹਿੰਦੇ ਸਨ। ਤੁਸੀਂ ਅੱਜ ਵੀ ਗੁਰੂ ਦੇ ਮਹਿਲ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦਰਸ਼ਨ ਕਰ ਸਕਦੇ ਹੋ।

ਜਲ੍ਹਿਆਂਵਾਲਾ ਬਾਗ

ਪੰਜਾਬ ਦਾ ਇੱਕ ਪ੍ਰਸਿੱਧ ਇਤਿਹਾਸਕ ਸਥਾਨ, ਜਲ੍ਹਿਆਂਵਾਲਾ ਬਾਗ ਹਰਿਮੰਦਰ ਸਾਹਿਬ ਦੇ ਬਿਲਕੁਲ ਨੇੜੇ ਹੈ। ਜਦੋਂ ਤੁਸੀਂ ਜਲ੍ਹਿਆਂਵਾਲਾ ਬਾਗ ਵਿੱਚ ਜਾਂਦੇ ਹੋ, ਤਾਂ ਤੁਸੀਂ ਇੱਕ ਖੂਹ ਵੇਖੋਗੇ ਜਿਸ ਵਿੱਚ 1919 ਵਿੱਚ ਜਨਰਲ ਡਾਇਰ ਦੀ ਫੌਜ ਵਲੋਂ ਚਲਾਈਆਂ ਗਈਆਂ ਗੋਲੀਆਂ ਤੋਂ ਬਚਣ ਲਈ ਹਜ਼ਾਰਾਂ ਲੋਕਾਂ ਨੇ ਛਾਲ ਮਾਰ ਦਿੱਤੀ ਸੀ। ਤੁਸੀਂ ਕੰਧਾਂ 'ਤੇ ਖੂਨ ਦੇ ਧੱਬੇ ਅਤੇ ਗੋਲੀਆਂ ਦੇ ਨਿਸ਼ਾਨ ਵੀ ਦੇਖ ਸਕਦੇ ਹੋ।

ਲੋਧੀ ਕਿਲ੍ਹਾ

ਲੋਧੀ ਕਿਲ੍ਹਾ, ਜਿਸ ਨੂੰ ਪੁਰਾਣਾ ਕਿਲ੍ਹਾ ਵੀ ਕਿਹਾ ਜਾਂਦਾ ਹੈ, ਇੱਕ ਸ਼ਾਨਦਾਰ ਢਾਂਚਾ ਸੀ, ਜੋ ਹੁਣ ਸਿਰਫ਼ ਖੰਡਰ ਬਣ ਕੇ ਰਹਿ ਗਿਆ ਹੈ। ਇਹ ਕਿਲ੍ਹਾ ਕਿਸੇ ਸਮੇਂ ਮਹਾਰਾਜਾ ਰਣਜੀਤ ਸਿੰਘ ਦਾ ਮਾਣ ਸੀ, ਅਤੇ ਸਿਕੰਦਰ ਲੋਧੀ ਦੇ ਸਾਮਰਾਜ ਦੇ ਗੇਟਵੇ ਵਜੋਂ ਵੀ ਕੰਮ ਕਰਦਾ ਸੀ।

ਇਹ ਵੀ ਪੜ੍ਹੋ: Pinjor Garden: ਕੀ ਹੈ ਪਿੰਜੋਰ ਗਾਰਡਨ ਦਾ ਇਤਿਹਾਸ, ਲੋਕ ਵਾਰ-ਵਾਰ ਕਿਉਂ ਆਉਣਾ ਚਾਹੁੰਦੇ ਇੱਥੇ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Intruder killed| ਪਾਕਿਸਤਾਨੀ ਘੁਸਪੈਠੀਆ ਢੇਰ, ਭਾਰਤ ਅੰਦਰ ਹੋ ਰਿਹਾ ਸੀ ਦਾਖਿਲMeet Hayer| ਪੰਜਾਬ ਦੇ ਰੁਕੇ ਹੋਏ ਫੰਡ ਦਾ ਮੁੱਦਾ ਮੀਤ ਹੇਅਰ ਨੇ ਸੰਸਦ 'ਚ ਚੁੱਕਿਆRaja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget