(Source: ECI/ABP News/ABP Majha)
Haryana CM resign: CM ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਕੌਣ ਚਲਾਉਂਦਾ ਸੂਬਾ, ਕਿਸ ਦੇ ਮੋਢਿਆਂ 'ਤੇ ਹੁੰਦੀ ਸਾਰੀ ਜ਼ਿੰਮੇਵਾਰੀ?
Haryana CM resign: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪਰ ਕੀ ਤੁਸੀਂ ਜਾਣਦੇ ਹੋ ਕਿ ਮੁੱਖ ਮੰਤਰੀ ਦੇ ਅਸਤੀਫ਼ੇ ਤੋਂ ਬਾਅਦ ਸੂਬੇ ਦੀ ਜ਼ਿੰਮੇਵਾਰੀ ਕਿਸ ਦੇ ਹੱਥਾਂ ਵਿੱਚ ਹੁੰਦੀ ਹੈ। ਜਾਣੋ ਕੀ ਹਨ ਨਿਯਮ..
Haryana CM resign: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉੱਥੇ ਹੀ ਹੁਣ ਸੂਬੇ ਦੇ ਨਵੇਂ ਮੁੱਖ ਮੰਤਰੀ ਦੇ ਨਾਮ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਪਰ ਅੱਜ ਅਸੀਂ ਤੁਹਾਨੂੰ ਇਸ ਆਰਟਿਕਲ ਵਿੱਚ ਦੱਸਾਂਗੇ ਕਿ ਜੇਕਰ ਸੀਐਮ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੰਦਾ ਹੈ ਤਾਂ ਉਸ ਤੋਂ ਬਾਅਦ ਸੂਬੇ ਦਾ ਕਾਰਜਭਾਰ ਕਿਸ ਦੇ ਹੱਥਾਂ ਵਿੱਚ ਹੁੰਦਾ ਹੈ।
ਅਸਤੀਫ਼ਾ ਦੇਣ ਤੋਂ ਬਾਅਦ ਕੌਣ ਚਲਾਉਂਦਾ ਹੈ ਸੂਬਾ
ਜਾਣਕਾਰੀ ਮੁਤਾਬਕ ਕੋਈ ਵੀ ਮੁੱਖ ਮੰਤਰੀ ਆਪਣਾ ਅਸਤੀਫ਼ਾ ਰਾਜਪਾਲ ਨੂੰ ਸੌਂਪਦਾ ਹੈ। ਪਰ ਅਸਤੀਫ਼ਾ ਦੇਣ ਤੋਂ ਬਾਅਦ, ਉਹ ਮੁੱਖ ਮੰਤਰੀ ਨਵੇਂ ਮੁੱਖ ਮੰਤਰੀ ਦੇ ਸਹੁੰ ਚੁੱਕਣ ਤੱਕ ਸੂਬੇ ਦੇ ਕਾਰਜਕਾਰੀ ਮੁੱਖ ਮੰਤਰੀ ਬਣੇ ਰਹਿੰਦੇ ਹਨ। ਜਾਣਕਾਰੀ ਮੁਤਾਬਕ ਜਦੋਂ ਮੁੱਖ ਮੰਤਰੀ ਸੂਬੇ ਦੇ ਰਾਜਪਾਲ ਨੂੰ ਆਪਣਾ ਅਸਤੀਫਾ ਸੌਂਪਦੇ ਹਨ ਤਾਂ ਰਾਜਪਾਲ ਉਨ੍ਹਾਂ ਨੂੰ ਨਵੇਂ ਮੁੱਖ ਮੰਤਰੀ ਦੀ ਨਿਯੁਕਤੀ ਤੱਕ ਸੂਬੇ ਦੀ ਜ਼ਿੰਮੇਵਾਰੀ ਸੰਭਾਲਣ ਦੇ ਨਿਰਦੇਸ਼ ਦਿੰਦੇ ਹਨ।
ਇਹ ਵੀ ਪੜ੍ਹੋ: CAA: ਸੀਏਏ ਦੇ ਦਾਇਰੇ 'ਚ ਆਉਣ ਲਈ ਕਿਹੜੇ ਦਸਤਾਵੇਜ਼ਾਂ ਦੀ ਪਵੇਗੀ ਲੋੜ, ਇੱਥੇ ਜਾਣੋ ਹਰੇਕ ਗੱਲ
ਰਾਸ਼ਟਰਪਤੀ ਸ਼ਾਸਨ
ਹੁਣ ਦੂਜਾ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਰਾਸ਼ਟਰਪਤੀ ਸ਼ਾਸਨ ਦੌਰਾਨ ਸੂਬੇ ਦੀਆਂ ਜ਼ਿੰਮੇਵਾਰੀਆਂ ਕੌਣ ਸੰਭਾਲਦਾ ਹੈ। ਜਾਣਕਾਰੀ ਮੁਤਾਬਕ ਰਾਸ਼ਟਰਪਤੀ ਸ਼ਾਸਨ ਦੌਰਾਨ ਸੂਬੇ ਦੀ ਕਮਾਨ ਰਾਜਪਾਲ ਦੇ ਹੱਥਾਂ 'ਚ ਹੁੰਦੀ ਹੈ ਅਤੇ ਉਹ ਸੂਬੇ ਨਾਲ ਜੁੜੇ ਸਾਰੇ ਕੰਮਾਂ ਲਈ ਜ਼ਿੰਮੇਵਾਰ ਹੁੰਦੇ ਹਨ।
ਹਾਲਾਂਕਿ ਕਾਰਜਕਾਰੀ ਮੁੱਖ ਮੰਤਰੀ ਦੀਆਂ ਸ਼ਕਤੀਆਂ ਸੀਮਤ ਹੋ ਜਾਂਦੀਆਂ ਹਨ। ਉਹ ਇਸ ਸਮੇਂ ਦੌਰਾਨ ਕੋਈ ਨਵੀਂ ਸਕੀਮ ਸ਼ੁਰੂ ਨਹੀਂ ਕਰ ਸਕਦੇ। ਪਰ ਕਾਨੂੰਨ ਵਿਵਸਥਾ ਬਣਾਈ ਰੱਖਣਾ ਉਨ੍ਹਾਂ ਦੀ ਜ਼ਿੰਮੇਵਾਰੀ ਹੁੰਦੀ ਹੈ। ਇਸ ਲਈ ਉਹ ਅਜਿਹੇ ਮਾਮਲਿਆਂ 'ਤੇ ਨਿਰਦੇਸ਼ ਦੇ ਸਕਦੇ ਹਨ।
ਪ੍ਰਧਾਨ ਮੰਤਰੀ
ਦੇਸ਼ ਦੇ ਪ੍ਰਧਾਨ ਮੰਤਰੀ ਦੇ ਅਸਤੀਫ਼ੇ ਜਾਂ ਉਨ੍ਹਾਂ ਦਾ ਕਾਰਜਕਾਲ ਪੂਰਾ ਹੋਣ ਤੋਂ ਬਾਅਦ ਵੀ ਰਾਸ਼ਟਰਪਤੀ ਉਸ ਨੂੰ ਕਾਰਜਕਾਰੀ ਪ੍ਰਧਾਨ ਮੰਤਰੀ ਵਜੋਂ ਕੰਮ ਕਰਨ ਦਾ ਨਿਰਦੇਸ਼ ਦਿੱਤਾ ਜਾਂਦਾ ਹੈ। ਇੰਨਾ ਹੀ ਨਹੀਂ ਨਵੇਂ ਪ੍ਰਧਾਨ ਮੰਤਰੀ ਦੇ ਸਹੁੰ ਚੁੱਕਣ ਤੋਂ ਬਾਅਦ ਹੀ ਉਹ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਂਦੇ ਹਨ।
ਇਹ ਵੀ ਪੜ੍ਹੋ: Punjab News: 'ਐਨ.ਓ.ਸੀ. ਮਾਮਲੇ ਤੇ ਫੋਕੀ ਬਿਆਨਬਾਜ਼ੀ ਕਰਕੇ ਡੰਗ ਟਪਾ ਰਹੇ ਨੇ ਮੁੱਖ ਮੰਤਰੀ'