ਕੀ ਅਣਵਿਆਹੇ ਕਿਸਾਨਾਂ ਨੂੰ ਵੀ ਮਿਲਦਾ ਪੀਐਮ ਕਿਸਾਨ ਯੋਜਨਾ ਦਾ ਲਾਭ? ਜਾਣ ਲਓ ਇਸ ਦਾ ਨਿਯਮ
PM Kisan Yojana Rules: ਪ੍ਰਧਾਨ ਮੰਤਰੀ ਕਿਸਾਨ ਯੋਜਨਾ ਨੂੰ ਲੈ ਕੇ ਕਈ ਲੋਕਾਂ ਦੇ ਮਨ ਵਿੱਚ ਸਵਾਲ ਆਉਂਦਾ ਹੈ। ਕੀ ਅਣਵਿਆਹੇ ਕਿਸਾਨਾਂ ਨੂੰ ਇਸ ਯੋਜਨਾ ਦਾ ਲਾਭ ਮਿਲਦਾ ਹੈ ਜਾਂ ਨਹੀਂ। ਜਾਣੋ ਕੀ ਹੈ ਇਸ ਨੂੰ ਲੈ ਕੇ ਨਿਯਮ।
PM Kisan Yojana Rules: ਭਾਰਤ ਸਰਕਾਰ ਦੇਸ਼ ਦੇ ਨਾਗਰਿਕਾਂ ਲਈ ਕਈ ਸਕੀਮਾਂ ਲੈ ਕੇ ਆਉਂਦੀ ਹੈ। ਦੇਸ਼ ਦੇ ਕਰੋੜਾਂ ਲੋਕ ਇਨ੍ਹਾਂ ਸਰਕਾਰੀ ਯੋਜਨਾਵਾਂ ਦਾ ਲਾਭ ਲੈ ਰਹੇ ਹਨ। ਭਾਰਤ ਦੀ 50% ਤੋਂ ਵੱਧ ਆਬਾਦੀ ਖੇਤੀ ਰਾਹੀਂ ਆਪਣਾ ਗੁਜ਼ਾਰਾ ਕਰਦੀ ਹੈ। ਇਸੇ ਲਈ ਸਰਕਾਰ ਵੀ ਕਿਸਾਨਾਂ ਦੇ ਹਿੱਤਾਂ ਦਾ ਖਾਸ ਖਿਆਲ ਰੱਖਦੀ ਹੈ। ਭਾਰਤ ਵਿੱਚ ਬਹੁਤ ਸਾਰੇ ਕਿਸਾਨ ਅਜਿਹੇ ਹਨ ਜਿਨ੍ਹਾਂ ਦੀ ਆਰਥਿਕ ਸਥਿਤੀ ਮਜ਼ਬੂਤ ਨਹੀਂ ਹੈ। ਭਾਰਤ ਸਰਕਾਰ ਅਜਿਹੇ ਕਿਸਾਨਾਂ ਨੂੰ ਆਰਥਿਕ ਲਾਭ ਦਿੰਦੀ ਹੈ।
ਇਸ ਦੇ ਲਈ ਸਰਕਾਰ ਨੇ ਸਾਲ 2019 ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ ਸਰਕਾਰ ਕਿਸਾਨਾਂ ਨੂੰ ਸਾਲਾਨਾ 6000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕਰਦੀ ਹੈ। ਸਰਕਾਰ 2000 ਰੁਪਏ ਦੀਆਂ ਤਿੰਨ ਕਿਸ਼ਤਾਂ ਵਿੱਚ ਡਾਈਰੈਕਟ ਬੈਨੀਫਿਟ ਟਰਾਂਸਫਰ ਰਾਹੀਂ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਭੇਜਦੀ ਹੈ। ਇਸ ਯੋਜਨਾ ਨੂੰ ਲੈ ਕੇ ਕਈ ਲੋਕਾਂ ਦੇ ਮਨਾਂ 'ਚ ਸਵਾਲ ਉੱਠਦਾ ਹੈ ਕਿ ਕੀ ਅਣਵਿਆਹੇ ਕਿਸਾਨਾਂ ਨੂੰ ਵੀ ਇਸ ਦਾ ਲਾਭ ਮਿਲਦਾ ਹੈ। ਇਸ ਬਾਰੇ ਕੀ ਨਿਯਮ ਹਨ?
ਅਣਵਿਆਹੇ ਕਿਸਾਨਾਂ ਨੂੰ ਮਿਲਦਾ ਇਸ ਦਾ ਲਾਭ?
ਭਾਰਤ ਸਰਕਾਰ ਨੇ ਸਾਲ 2019 ਵਿੱਚ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਸ਼ੁਰੂ ਕੀਤੀ ਸੀ। ਇਸ ਯੋਜਨਾ ਦਾ ਉਦੇਸ਼ ਦੇਸ਼ ਦੇ ਘੱਟ ਆਮਦਨੀ ਵਾਲੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨਾ ਸੀ। ਸਰਕਾਰ ਨੇ ਇਸ ਸਕੀਮ ਸਬੰਧੀ ਕੁਝ ਨਿਯਮ ਵੀ ਤੈਅ ਕੀਤੇ ਹਨ। ਉਨ੍ਹਾਂ ਦੇ ਆਧਾਰ 'ਤੇ ਹੀ ਲਾਭ ਦਿੱਤੇ ਜਾਂਦੇ ਹਨ। ਸਕੀਮ ਵਿੱਚ ਇਸ ਗੱਲ ਨੂੰ ਲੈਕੇ ਕੋਈ ਫਰਕ ਨਹੀਂ ਪੈਂਦਾ ਹੈ ਕਿ ਕਿਸਾਨ ਵਿਆਹਿਆ ਹੋਇਆ ਜਾਂ ਨਹੀਂ। ਜੇਕਰ ਉਹ ਸਕੀਮ ਤਹਿਤ ਲਾਭ ਲਈ ਅਪਲਾਈ ਕਰਦਾ ਹੈ ਤਾਂ ਉਸ ਨੂੰ ਲਾਭ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਜਿਨ੍ਹਾਂ ਕਿਸਾਨਾਂ ਦੇ ਨਾਂ 'ਤੇ ਜ਼ਮੀਨ ਹੈ, ਉਨ੍ਹਾਂ ਨੂੰ ਲਾਭ ਮਿਲਦਾ ਹੈ। ਸਕੀਮ ਤਹਿਤ 2 ਹੈਕਟੇਅਰ ਤੱਕ ਜ਼ਮੀਨ ਵਾਲੇ ਸੀਮਾਂਤ ਕਿਸਾਨਾਂ ਨੂੰ ਲਾਭ ਦਿੱਤਾ ਜਾਂਦਾ ਹੈ।
ਕਿਸਾਨਾਂ ਨੂੰ 19ਵੀਂ ਕਿਸ਼ਤ ਦਾ ਇੰਤਜ਼ਾਰ
ਕੇਂਦਰ ਸਰਕਾਰ ਨੇ ਹੁਣ ਤੱਕ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਤਹਿਤ ਕਿਸਾਨਾਂ ਨੂੰ ਕੁੱਲ 18 ਕਿਸ਼ਤਾਂ ਭੇਜੀਆਂ ਹਨ। ਦੇਸ਼ ਦੇ ਕਰੋੜਾਂ ਲੋਕਾਂ ਨੂੰ ਇਨ੍ਹਾਂ ਕਿਸ਼ਤਾਂ ਦਾ ਲਾਭ ਮਿਲਿਆ ਹੈ। ਅਤੇ ਹੁਣ ਕਿਸਾਨ 19ਵੀਂ ਕਿਸ਼ਤ ਦੀ ਉਡੀਕ ਕਰ ਰਹੇ ਹਨ। ਸਰਕਾਰ ਨੇ ਅਕਤੂਬਰ ਮਹੀਨੇ ਵਿੱਚ 18ਵੀਂ ਕਿਸ਼ਤ ਭੇਜੀ ਸੀ। ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕਿਸ਼ਤਾਂ ਦਿੱਤੀਆਂ ਜਾਂਦੀਆਂ ਹਨ, ਜੋ ਚਾਰ ਮਹੀਨਿਆਂ ਦੇ ਫਰਕ ਨਾਲ ਦਿੱਤੀਆਂ ਜਾਂਦੀਆਂ ਹਨ। ਜੇਕਰ ਅਕਤੂਬਰ ਤੋਂ ਦੇਖਿਆ ਜਾਵੇ ਤਾਂ ਕਿਸਾਨਾਂ ਨੂੰ ਫਰਵਰੀ 2025 ਵਿੱਚ 19ਵੀਂ ਕਿਸ਼ਤ ਮਿਲਣ ਦੀ ਉਮੀਦ ਹੈ। ਹਾਲਾਂਕਿ, ਤੁਹਾਨੂੰ ਦੱਸ ਦਈਏ ਕਿ ਇਸ ਸਬੰਧ ਵਿੱਚ ਸਰਕਾਰ ਵੱਲੋਂ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਗਈ ਹੈ।