ਪੜਚੋਲ ਕਰੋ

Businessman : ਕਰੋੜਾਂ ਦਾ ਕਾਰੋਬਾਰ, ਪਰ ਆਪਣੇ ਕੋਲ ਮੋਬਾਈਲ ਫੋਨ ਤੱਕ ਨਹੀਂ ਰੱਖਦੇ ਇਹ ਕਾਰੋਬਾਰੀ, ਜਾਣੋ ਕੌਣ ਹੈ ਇਹ ਸ਼ਖ਼ਸ

Ramamurthy Thyagarajan : ਅੱਜ ਦੇ ਸਮੇਂ ਵਿੱਚ ਮੋਬਾਈਲ ਫੋਨ ਹਰ ਕਿਸੇ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ। ਬੈਂਕਿੰਗ, ਕਾਰੋਬਾਰ ਤੋਂ ਲੈ ਕੇ ਰੋਜ਼ਾਨਾ ਦੇ ਜ਼ਿਆਦਾਤਰ ਕੰਮਾਂ ਲਈ ਲੋਕ ਸਮਾਰਟਫੋਨ ’ਤੇ ਨਿਰਭਰ ਹਨ ਪਰ

Ramamurthy Thyagarajan : ਅੱਜ ਦੇ ਸਮੇਂ ਵਿੱਚ ਮੋਬਾਈਲ ਫੋਨ ਹਰ ਕਿਸੇ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਬਣ ਚੁੱਕਾ ਹੈ। ਬੈਂਕਿੰਗ, ਕਾਰੋਬਾਰ ਤੋਂ ਲੈ ਕੇ ਰੋਜ਼ਾਨਾ ਦੇ ਜ਼ਿਆਦਾਤਰ ਕੰਮਾਂ ਲਈ ਲੋਕ ਸਮਾਰਟਫੋਨ ’ਤੇ ਨਿਰਭਰ ਹਨ ਪਰ ਭਾਰਤ ਵਿੱਚ ਇੱਕ ਅਜਿਹਾ ਵੱਡਾ ਕਾਰੋਬਾਰੀ ਵੀ ਹੈ, ਜੋ ਆਪਣੇ ਕੋਲ ਮੋਬਾਈਲ ਫੋਨ ਨਹੀਂ ਰੱਖਦਾ।

ਇਹ ਕਾਰੋਬਾਰੀ ਹਨ ਰਾਮਮੂਰਤੀ ਤਿਆਗਰਾਜਨ, ਜੋ ਸ਼੍ਰੀਰਾਮ ਗਰੁੱਪ ਦੇ ਸੰਸਥਾਪਕ ਵਜੋਂ ਜਾਣੇ ਜਾਂਦੇ ਹਨ। ਕਈ ਮੀਡੀਆ ਰਿਪੋਰਟਾਂ ਮੁਤਾਬਕ ਤਿਆਗਰਾਜਨ ਮੋਬਾਈਲ ਫੋਨ ਤੋਂ ਦੂਰੀ ਬਣਾਈ ਰੱਖਦੇ ਹਨ। ਉਨ੍ਹਾਂ ਦਾ ਮੰਨਣਾ ਹੈ ਕਿ ਮੋਬਾਈਲ ਉਨ੍ਹਾਂ ਦਾ ਧਿਆਨ ਭਟਕਾਉਣ ਵਾਲਾ ਸਾਧਨ ਬਣ ਸਕਦਾ ਹੈ।

ਕਿਸਾਨ ਪਰਿਵਾਰ ਤੋਂ ਸ਼ੁਰੂ ਹੋਇਆ ਸਫ਼ਰ

ਰਾਮਮੂਰਤੀ ਤਿਆਗਰਾਜਨ ਦਾ ਜਨਮ ਤਾਮਿਲਨਾਡੂ ਦੇ ਇੱਕ ਕਿਸਾਨ ਪਰਿਵਾਰ ਵਿੱਚ ਹੋਇਆ। ਉਨ੍ਹਾਂ ਨੇ ਚੇਨਈ ਵਿੱਚ ਗਣਿਤ ਦੀ ਪੜ੍ਹਾਈ ਕੀਤੀ ਅਤੇ ਬਾਅਦ ਵਿੱਚ ਇੰਡੀਅਨ ਸਟੈਟਿਸਟੀਕਲ ਇੰਸਟੀਚਿਊਟ, ਕੋਲਕਾਤਾ ਤੋਂ ਉੱਚ ਸਿੱਖਿਆ ਹਾਸਲ ਕੀਤੀ। ਸਾਲ 1961 ਵਿੱਚ ਉਨ੍ਹਾਂ ਨੇ ਨਿਊ ਇੰਡੀਆ ਐਸ਼ੋਰੈਂਸ ਕੰਪਨੀ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ।

ਇਸ ਤੋਂ ਬਾਅਦ ਉਨ੍ਹਾਂ ਨੇ ਬੈਂਕਿੰਗ ਅਤੇ ਰੀ-ਇੰਸ਼ੋਰੈਂਸ ਸਮੇਤ ਵਿੱਤੀ ਖੇਤਰ ਵਿੱਚ ਕੰਮ ਕੀਤਾ। ਇਸ ਦੌਰਾਨ ਉਨ੍ਹਾਂ ਨੇ ਮਹਿਸੂਸ ਕੀਤਾ ਕਿ ਛੋਟੇ ਕਾਰੋਬਾਰੀ ਅਤੇ ਟਰੱਕ ਡਰਾਈਵਰਾਂ ਵਰਗੇ ਘੱਟ ਆਮਦਨ ਵਾਲੇ ਲੋਕਾਂ ਨੂੰ ਬੈਂਕਾਂ ਤੋਂ ਕਰਜ਼ਾ ਲੈਣ ਵਿੱਚ ਕਾਫੀ ਮੁਸ਼ਕਲਾਂ ਆਉਂਦੀਆਂ ਹਨ।

ਇਸ ਸੋਚ ਤੋਂ ਬਣਿਆ ਸ਼੍ਰੀਰਾਮ ਗਰੁੱਪ

ਘੱਟ ਆਮਦਨ ਵਾਲੇ ਲੋਕਾਂ ਤੱਕ ਵਿੱਤੀ ਸੇਵਾਵਾਂ ਪਹੁੰਚਾਉਣ ਦੀ ਸੋਚ ਨਾਲ ਤਿਆਗਰਾਜਨ ਨੇ ਆਪਣੇ ਸਾਥੀਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਮਿਲ ਕੇ ਸ਼੍ਰੀਰਾਮ ਚਿਟਸ ਦੀ ਸ਼ੁਰੂਆਤ ਕੀਤੀ। ਅੱਗੇ ਚੱਲ ਕੇ ਗਰੁੱਪ ਨੇ ਵਾਹਨ ਵਿੱਤ, ਬੀਮਾ, ਸਟਾਕ ਬ੍ਰੋਕਿੰਗ ਅਤੇ ਹੋਰ ਵਿੱਤੀ ਸੇਵਾਵਾਂ ਦੇ ਖੇਤਰਾਂ ਵਿੱਚ ਵੀ ਕਾਰੋਬਾਰ ਵਧਾਇਆ। ਇੱਕ ਰਿਪੋਰਟ ਮੁਤਾਬਕ, ਸਾਲ 2006 ਵਿੱਚ ਤਿਆਗਰਾਜਨ ਨੇ ਸ਼੍ਰੀਰਾਮ ਕੰਪਨੀਆਂ ਵਿੱਚ ਆਪਣੀ ਪੂਰੀ ਹਿੱਸੇਦਾਰੀ ਕਰਮਚਾਰੀਆਂ ਲਈ ਬਣਾਏ ਗਏ Shriram Ownership Trust ਨੂੰ ਦੇ ਦਿੱਤੀ ਸੀ।

ਸਾਦਗੀ ਭਰੀ ਜ਼ਿੰਦਗੀ ਲਈ ਵੀ ਚਰਚਿਤ

ਵੱਡਾ ਕਾਰੋਬਾਰੀ ਸਾਮਰਾਜ ਖੜ੍ਹਾ ਕਰਨ ਦੇ ਬਾਵਜੂਦ ਰਾਮਮੂਰਤੀ ਤਿਆਗਰਾਜਨ ਸਾਦਗੀ ਭਰੀ ਜੀਵਨਸ਼ੈਲੀ ਲਈ ਵੀ ਜਾਣੇ ਜਾਂਦੇ ਹਨ। ਮੀਡੀਆ ਰਿਪੋਰਟਾਂ ਵਿੱਚ ਉਨ੍ਹਾਂ ਦੇ ਸਧਾਰਨ ਘਰ ਅਤੇ ਕਰੀਬ 6 ਲੱਖ ਰੁਪਏ ਦੀ ਕਾਰ ਦੀ ਵਰਤੋਂ ਦਾ ਵੀ ਜ਼ਿਕਰ ਕੀਤਾ ਗਿਆ ਹੈ। ਮੋਬਾਈਲ ਫੋਨ ਨਾ ਰੱਖਣਾ ਵੀ ਉਨ੍ਹਾਂ ਦੀ ਇਸੇ ਸਾਦਗੀ ਭਰੀ ਜੀਵਨਸ਼ੈਲੀ ਨਾਲ ਜੋੜ ਕੇ ਦੇਖਿਆ ਜਾਂਦਾ ਹੈ।

Advertisement

ਟਾਪ ਹੈਡਲਾਈਨ

ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਪੁਲਿਸ ਵਿਭਾਗ ਤੋਂ ਵੱਡੀ ਖ਼ਬਰ! ਭਿਆਨਕ ਹਾਦਸੇ 'ਚ ASI ਦੀ ਮੌਤ; ਮੱਚਿਆ ਹੜਕੰਪ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਵਧਦੀ ਠੰਡ ਵਿਚਾਲੇ ਬੱਚੇ ਨੂੰ ਬਿਮਾਰ ਹੋਣ ਤੋਂ ਕਿਦਾਂ ਬਚਾਈਏ? ਅਪਣਾਓ ਆਹ ਤਰੀਕੇ, ਕਦੇ ਨਹੀਂ ਪਵੇਗਾ ਬਿਮਾਰ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਨਵੰਬਰ 2026
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab Ration Card : ਪੰਜਾਬ 'ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ, ਬਿਨਾਂ ਸਿਫ਼ਾਰਸ਼ ਘਰ-ਘਰ ਪਹੁੰਚਾਏਗੀ ਸਰਕਾਰ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Punjab News : ਚਰਨਜੀਤ ਚੰਨੀ ਦੀ ਯਾਤਰਾ ਦੌਰਾਨ ਵਾਪਰੀ ਦੁਖਦਾਈ ਘਟਨਾ, ਬਜ਼ੁਰਗ ਦੀ ਅਚਾਨਕ ਮੌਤ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
Amritsar 'ਚ ਦੋਸਤ ਨੇ ਹੀ ਦੋਸਤ ਦਾ ਕੀਤਾ ਕਤਲ, 2 ਧੀਆਂ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
SAD BJP Alliance : ਅਕਾਲੀ-ਭਾਜਪਾ ਦਾ ਗਠਜੋੜ ਹੋਵੇਗਾ ਜਾਂ ਨਹੀਂ? ਕੇਂਦਰੀ ਮੰਤਰੀ ਸੀ.ਆਰ. ਪਾਟਿਲ ਨੇ ਦਿੱਤਾ ਵੱਡਾ ਬਿਆਨ!
Embed widget