What is DA: ਹਾਲ ਹੀ ਵਿੱਚ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦਾ ਮਹਿੰਗਾਈ ਭੱਤੇ ਵਿੱਚ 4 ਫੀਸਦ ਵਾਧਾ ਕੀਤਾ ਸੀ। ਜਿਸ ਨਾਲ ਹੁਣ ਸਰਕਾਰੀ ਕਰਮਚਾਰੀਆਂ ਨੂੰ ਡੀਏ 38 ਫੀਸਦ ਮਿਲੇਗਾ। ਆਖਰ ਇਹ ਮਹਿੰਗਾਈ ਭੱਤਾ ਹੈ ਕੀ ਅਤੇ ਇਹ ਮੁਲਾਜ਼ਮਾਂ ਲਈ ਕਿਵੇਂ ਸਹੀ ਹੈ ਅਤੇ ਇਸ ਦੀ ਗਣਨਾ ਕਿਵੇਂ ਕੀਤੀ ਜਾਂਦੀ ਹੈ। ਇਸ ਬਾਰੇ ਹੁਣ ਤੁਸੀਂ ਇਸ ਖ਼ਬਰ ਵਿੱਚ ਸਮਝੋ


ਸਰਕਾਰੀ ਕਰਮਚਾਰੀਆਂ ਲਈ ਮਹਿੰਗਾਈ ਭੱਤਾ ਕਿਸੇ ਇਨਾਮ ਤੋਂ ਘੱਟ ਨਹੀਂ ਹੈ। ਇਹ ਤੁਹਾਡੀ ਤਨਖਾਹ ਵਿੱਚ ਸ਼ਾਮਲ ਹੋ ਜਾਂਦਾ ਹੈ ਤਾਂ ਜੋ ਤੁਹਾਨੂੰ ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਤੋਂ ਕੁਝ ਰਾਹਤ ਮਿਲ ਸਕੇ।


ਬਹੁਤ ਸਾਰੇ ਲੋਕ ਸੋਚਦੇ ਹਨ ਕਿ ਮਹਿੰਗਾਈ ਭੱਤਾ ਸਾਰੇ ਰੁਜ਼ਗਾਰ ਪ੍ਰਾਪਤ ਲੋਕਾਂ ਲਈ ਉਪਲਬਧ ਹੈ, ਪਰ ਤੁਹਾਨੂੰ ਦੱਸ ਦੇਈਏ ਕਿ ਮਹਿੰਗਾਈ ਭੱਤਾ ਸਿਰਫ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਰਾਜ ਸਰਕਾਰ ਦੇ ਕਰਮਚਾਰੀਆਂ ਨੂੰ ਮਿਲਦਾ ਹੈ। ਪ੍ਰਾਈਵੇਟ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਨਹੀਂ ਦਿੱਤਾ ਜਾਂਦਾ। 


ਮਹਿੰਗਾਈ ਭੱਤਾ ਸਰਕਾਰੀ ਕਰਮਚਾਰੀਆਂ ਦਾ ਹਥਿਆਰ ਹੈ ਜਿਸ ਨਾਲ ਉਹ ਹਰ ਸਾਲ ਵਧਦੀ ਮਹਿੰਗਾਈ ਤੋਂ ਬਚ ਜਾਂਦੇ ਹਨ। ਦਰਅਸਲ, ਸਰਕਾਰ (ਕੇਂਦਰੀ ਜਾਂ ਰਾਜ) ਸਰਕਾਰੀ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਜੀਵਨ ਪੱਧਰ ਨੂੰ ਕਾਇਮ ਰੱਖਣ ਲਈ ਉਨ੍ਹਾਂ ਦੀ ਮੁੱਢਲੀ ਤਨਖਾਹ ਤੋਂ ਇਲਾਵਾ ਵਾਧੂ ਭੱਤੇ ਦਿੰਦੀ ਹੈ ਤਾਂ ਜੋ ਉਨ੍ਹਾਂ ਨੂੰ ਮਹਿੰਗਾਈ ਦੀ ਮਾਰ ਨਾ ਝੱਲਣੀ ਪਵੇ।


DA ਦਾ ਫੈਸਲਾ ਪ੍ਰਚੂਨ ਮਹਿੰਗਾਈ ਦੇ ਆਧਾਰ 'ਤੇ ਕੀਤਾ ਜਾਂਦਾ ਹੈ ਨਾ ਕਿ ਥੋਕ ਮਹਿੰਗਾਈ ਦੇ ਆਧਾਰ 'ਤੇ। ਪ੍ਰਚੂਨ ਮਹਿੰਗਾਈ ਉਹ ਹੈ ਜੋ ਤੁਸੀਂ ਅਤੇ ਮੈਂ ਉਤਪਾਦ ਖਰੀਦਣ ਤੋਂ ਬਾਅਦ ਅਦਾ ਕਰਦੇ ਹਾਂ।


 


DA ਦੀ ਗਣਨਾ ਕਿਵੇਂ ਕੀਤੀ ਜਾਂਦੀ ਹੈ?


ਮਹਿੰਗਾਈ ਭੱਤੇ ਦੀ ਗਣਨਾ ਕਰਨ ਦਾ ਫਾਰਮੂਲਾ ਤੈਅ ਕੀਤਾ ਗਿਆ ਹੈ ਅਤੇ ਇਸ ਹਿਸਾਬ ਨਾਲ ਡੀ.ਏ. ਕੈਲਕੁਲੇਟ ਕੀਤਾ ਜਾਂਦਾ ਹੈ


ਇਹ ਫਾਰਮੂਲਾ ਹੈ [(ਪਿਛਲੇ 12 ਮਹੀਨਿਆਂ ਦੇ ਆਲ ਇੰਡੀਆ ਕੰਜ਼ਿਊਮਰ ਪ੍ਰਾਈਸ ਇੰਡੈਕਸ ਦੀ ਔਸਤ – 115.76)/115.76]×100


ਜਨਤਕ ਖੇਤਰ ਵਿੱਚ ਕੰਮ ਕਰਨ ਵਾਲੇ ਲੋਕਾਂ ਦਾ ਡੀਏ ਇਸ ਤਰ੍ਹਾਂ ਗਿਣਿਆ ਜਾਂਦਾ ਹੈ। ਮਹਿੰਗਾਈ ਭੱਤਾ ਪ੍ਰਤੀਸ਼ਤ = (ਪਿਛਲੇ 3 ਮਹੀਨਿਆਂ ਦੇ ਉਪਭੋਗਤਾ ਮੁੱਲ ਸੂਚਕਾਂਕ ਦੀ ਔਸਤ (ਬੇਸ ਈਅਰ 2001=100)-126.33))x100


 


 


ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


 



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l


Join Our Official Telegram Channel: https://t.me/abpsanjhaofficial