Alcohol: ਭਾਰਤ ਦੇ ਇਸ ਸੂਬੇ ਦੀਆਂ ਔਰਤਾਂ ਦਾਰੂ ਪੀਣ ਵਿੱਚ ਸਭ ਤੋਂ ਅੱਗੇ, ਵੇਖੋ ਸਰਕਾਰੀ ਅੰਕੜੇ
ਭਾਰਤ ਵਿੱਚ ਔਰਤਾਂ ਦਾ ਸ਼ਰਾਬ ਪੀਣਾ ਚੰਗਾ ਨਹੀਂ ਮੰਨਿਆ ਜਾਂਦਾ ਹੈ। ਪਰ ਹੁਣ ਔਰਤਾਂ ਜਿੱਥੇ ਹਰ ਪੱਖ ਤੋਂ ਮਰਦਾਂ ਨੂੰ ਟੱਕਰ ਦੇ ਰਹੀਆਂ ਹਨ, ਉੱਥੇ ਹੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਵੀ ਪਿੱਛੇ ਨਹੀਂ ਹਨ। ਇਹ ਕੇਂਦਰ ਦੇ ਅੰਕੜੇ ਕਹਿ ਰਹੇ ਹਨ।
Alcohol: ਭਾਰਤ ਵਿੱਚ ਔਰਤਾਂ ਦਾ ਸ਼ਰਾਬ ਪੀਣਾ ਚੰਗਾ ਨਹੀਂ ਮੰਨਿਆ ਜਾਂਦਾ ਹੈ।ਇਸ ਕਾਰਨ ਭਾਰਤ ਵਿੱਚ ਔਰਤਾਂ ਸ਼ਰਾਬ ਨਹੀਂ ਪੀਂਦੀਆਂ ਸਨ। ਪਰ ਹੁਣ ਔਰਤਾਂ ਜਿੱਥੇ ਹਰ ਪੱਖ ਤੋਂ ਮਰਦਾਂ ਨੂੰ ਟੱਕਰ ਦੇ ਰਹੀਆਂ ਹਨ, ਉੱਥੇ ਹੀ ਸ਼ਰਾਬ ਪੀਣ ਦੇ ਮਾਮਲੇ ਵਿੱਚ ਵੀ ਉਹ ਮਰਦਾਂ ਨਾਲੋਂ ਪਿੱਛੇ ਨਹੀਂ ਹਨ। ਅਜਿਹੇ ਵਿੱਚ ਇੱਕ ਅਜਿਹਾ ਰਾਜ ਹੈ ਜਿੱਥੇ ਔਰਤਾਂ ਸਭ ਤੋਂ ਵੱਧ ਸ਼ਰਾਬ ਪੀਂਦੀਆਂ ਹਨ। ਇਹ ਅਸੀਂ ਨਹੀਂ ਕਹਿ ਰਹੇ ਸਗੋਂ ਕੇਂਦਰ ਸਰਕਾਰ ਦੇ ਅੰਕੜੇ ਕਹਿ ਰਹੇ ਹਨ। ਆਓ, ਜਾਣਦੇ ਹਾਂ ਕਿ ਉਹ ਰਾਜ ਕਿਹੜਾ ਹੈ-
ਇਸ ਸੂਬੇ ਦੀਆਂ ਔਰਤਾਂ ਸਭ ਤੋਂ ਵੱਧ ਸ਼ਰਾਬ ਪੀਂਦੀਆਂ ਹਨ
ਕੇਂਦਰ ਸਰਕਾਰ ਨੇ 2019 ਤੋਂ 2022 ਦਰਮਿਆਨ ਨੈਸ਼ਨਲ ਫੈਮਲੀ ਅਤੇ ਹੈਲਥ ਸਰਵੇ (NFHS-5) ਕਰਵਾਇਆ ਸੀ। ਜਿਸ ਵਿੱਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਵੱਧ ਰਹੀ ਗਿਣਤੀ ਦਾ ਵੀ ਜ਼ਿਕਰ ਕੀਤਾ ਗਿਆ। ਜੇਕਰ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ ਭਾਰਤ 'ਚ ਹਰ ਸਾਲ 16 ਕਰੋੜ ਲੋਕ ਸ਼ਰਾਬ ਪੀਂਦੇ ਹਨ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਵੀ ਅੱਗੇ ਆਈਆਂ ਹਨ। ਜੋ ਕਰੋੜਾਂ ਵਿੱਚ ਹੈ। ਸਰਵੇਖਣ ਦੇ ਅੰਕੜੇ ਦੱਸਦੇ ਹਨ ਕਿ ਦੇਸ਼ ਦੇ ਅਰੁਣਾਚਲ ਪ੍ਰਦੇਸ਼ ਰਾਜ ਵਿੱਚ ਸਭ ਤੋਂ ਵੱਧ ਔਰਤਾਂ ਸ਼ਰਾਬ ਦੀਆਂ ਸ਼ੌਕੀਨ ਹਨ। ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇੱਥੇ 15 ਸਾਲ ਤੋਂ ਵੱਧ ਉਮਰ ਦੀਆਂ 24 ਫੀਸਦੀ ਲੜਕੀਆਂ ਸ਼ਰਾਬ ਪੀਂਦੀਆਂ ਹਨ।
ਦੇਸ਼ ਵਿੱਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ ਕਿੰਨੀ ਹੈ?
ਅਰੁਣਾਚਲ ਪ੍ਰਦੇਸ਼ ਤੋਂ ਬਾਅਦ ਸਿੱਕਮ ਵਿੱਚ ਸਭ ਤੋਂ ਵੱਧ ਸ਼ਰਾਬ ਪੀਣ ਵਾਲੀਆਂ ਔਰਤਾਂ ਹਨ। ਇੱਥੇ 16 ਫੀਸਦੀ ਕੁੜੀਆਂ ਸ਼ਰਾਬ ਪੀਂਦੀਆਂ ਹਨ। ਜਦੋਂ ਕਿ ਦੇਸ਼ ਵਿੱਚ 15 ਸਾਲ ਤੋਂ ਵੱਧ ਉਮਰ ਦੀਆਂ 1.03 ਫੀਸਦੀ ਔਰਤਾਂ ਸ਼ਰਾਬ ਪੀਂਦੀਆਂ ਹਨ। ਜਿਨ੍ਹਾਂ ਵਿੱਚੋਂ 1.6 ਫੀਸਦੀ ਪੇਂਡੂ ਖੇਤਰ ਅਤੇ 0.6 ਫੀਸਦੀ ਸ਼ਹਿਰੀ ਖੇਤਰਾਂ ਆਉਂਦੇ ਹਨ।
ਕੀ ਕਹਿੰਦੇ ਹਨ ਪਿਛਲੇ ਅੰਕੜੇ?
ਜੇਕਰ ਤੁਹਾਨੂੰ ਲੱਗਦਾ ਹੈ ਕਿ ਹਾਲ ਹੀ 'ਚ ਸ਼ਰਾਬ ਪੀਣ ਵਾਲੀਆਂ ਔਰਤਾਂ ਦੀ ਗਿਣਤੀ 'ਚ ਵਾਧਾ ਹੋਇਆ ਹੈ ਤਾਂ ਤੁਹਾਨੂੰ ਦੱਸ ਦੇਈਏ ਕਿ ਅਜਿਹਾ ਨਹੀਂ ਹੈ। ਸਾਲ 2019 ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਰਾਜ ਮੰਤਰੀ ਰਤਨਾਲਾਲ ਕਟਾਰੀਆ ਨੇ ਕਿਹਾ ਸੀ ਕਿ ਦੇਸ਼ ਦੀਆਂ 1.50 ਕਰੋੜ ਔਰਤਾਂ ਨਸ਼ੇ ਦੀ ਆਦੀ ਹਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।