✕
  • ਹੋਮ

ਪਿਆਜ਼ ਦੀ ਛਿੱਲੜ 'ਚ ਛਿਪਿਆ ਸਿਹਤ ਦਾ ਰਾਜ਼, ਰੋਜ਼ਾਨਾ ਇੰਝ ਕਰੋ ਇਸਤੇਮਾਲ

ਏਬੀਪੀ ਸਾਂਝਾ   |  27 Aug 2019 06:47 PM (IST)
1

ਚਿਹਰੇ ਦੇ ਦਾਗ-ਧੱਬੇ ਦੂਰ ਕਰਨ ਲਈ: ਜੇ ਤੁਸੀਂ ਆਪਣੇ ਚਿਹਰੇ ਦੇ ਦਾਬ-ਧੱਬਿਆਂ ਤੋਂ ਪ੍ਰੇਸ਼ਾਨ ਹੋ, ਤਾਂ ਇਸ ਦੇ ਲਈ ਤੁਸੀਂ ਪਿਆਜ਼ ਦੇ ਰਸਭਰੇ ਛਿਲਕੇ ਦਾ ਇਸਤੇਮਾਲ ਕਰੋ। ਪਿਆਜ਼ ਦੇ ਛਿਲਕੇ ਵਿੱਚ ਥੋੜ੍ਹੀ ਜਿਹੀ ਹਲਦੀ ਲਗਾਓ ਤੇ ਇਸ ਨੂੰ ਦਾਗ ਵਾਲੀ ਥਾਂ 'ਤੇ ਲਾਓ। ਇਹ ਤੁਹਾਡੇ ਚਿਹਰੇ ਦੇ ਦਾਗ-ਧੱਬਿਆਂ ਨੂੰ ਬਹੁਤ ਜਲਦੀ ਸਾਫ ਕਰ ਦੇਵੇਗਾ।

2

ਵਾਲਾਂ ਦੀ ਸੁੰਦਰਤਾ ਲਈ: ਜੇ ਤੁਸੀਂ ਵਾਲਾਂ ਨੂੰ ਚਮਕਦਾਰ ਰੱਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਤੁਹਾਨੂੰ ਕੰਡੀਸ਼ਨਰ ਲਗਾਉਣ ਦੀ ਜ਼ਰੂਰਤ ਨਹੀਂ। ਇਸ ਦੇ ਲਈ ਤੁਸੀਂ ਪਿਆਜ਼ ਦੇ ਛਿਲਕੇ ਦੇ ਪਾਣੀ ਦੀ ਵਰਤੋਂ ਕਰ ਸਕਦੇ ਹੋ। ਇਹ ਤੁਹਾਡੇ ਵਾਲ ਸਾਫਟ ਤੇ ਚਮਕਦਾਰ ਬਣਾਏਗਾ।

3

ਚਮੜੀ ਦੀ ਸਮੱਸਿਆ ਤੋਂ ਛੁਟਕਾਰਾ: ਜੇਕਰ ਤੁਹਾਨੂੰ ਚਮੜੀ ਦੀ ਕੋਈ ਸਮੱਸਿਆ ਹੈ, ਤਾਂ ਪਿਆਜ਼ ਦੇ ਛਿਲਕੇ ਨੂੰ ਰਾਤ ਭਰ ਪਾਣੀ ਵਿੱਚ ਭਿਓਂ ਦਿਓ। ਇਸ ਪਾਣੀ ਨਾਲ ਆਪਣੀ ਚਮੜੀ ਨੂੰ ਹਰ ਰੋਜ਼ ਸਾਫ਼ ਕਰੋ। ਇਹ ਤੁਹਾਨੂੰ ਚਮੜੀ ਦੀ ਸਮੱਸਿਆ ਤੋਂ ਰਾਹਤ ਦੇਵੇਗਾ।

4

ਮਾੜੇ ਕੋਲੇਸਟ੍ਰੋਲ ਨੂੰ ਘਟਾਉਣ 'ਚ ਮਦਦਗਾਰ: ਜੇ ਤੁਸੀਂ ਮਾੜੇ ਕੋਲੈਸਟ੍ਰੋਲ ਨੂੰ ਘੱਟ ਕਰਨਾ ਚਾਹੁੰਦੇ ਹੋ, ਤਾਂ ਇਸ ਲਈ ਪਿਆਜ਼ ਦੇ ਛਿਲਕੇ ਨੂੰ ਰਾਤ ਨੂੰ ਪਾਣੀ ਵਿੱਚ ਭਿਓਂ ਦਿਓ। ਇਸ ਪਾਣੀ ਨੂੰ ਸਵੇਰੇ ਖਾਲੀ ਪੇਟ ਪੀਓ। ਇਹ ਪਾਣੀ ਭਾਵੇਂ ਸਵਾਦ ਨਾ ਲੱਗੇ, ਪਰ ਇਹ ਸਿਹਤ ਲਈ ਬਹੁਤ ਵਧੀਆ ਹੈ। ਜੇ ਤੁਸੀਂ ਇਸ ਪਾਣੀ ਦੇ ਸੁਆਦ ਨੂੰ ਵਧਾਉਣਾ ਚਾਹੁੰਦੇ ਹੋ ਤਾਂ ਇਸ ਵਿੱਚ ਸ਼ਹਿਦ ਜਾਂ ਚੀਨੀ ਮਿਲਾ ਕੇ ਪੀ ਸਕਦੇ ਹੋ।

5

ਪਿਆਜ਼ ਲਗਪਗ ਹਰ ਘਰ ਵਿੱਚ ਵਰਤਿਆ ਜਾਂਦਾ ਹੈ। ਅਕਸਰ ਲੋਕ ਇਸ ਨੂੰ ਛਿੱਲਣ ਤੋਂ ਬਾਅਦ ਇਸ ਦੀ ਛਿੱਲੜ ਨੂੰ ਸੁੱਟ ਦਿੰਦੇ ਹਨ ਪਰ ਅੱਜ ਅਸੀਂ ਤੁਹਾਨੂੰ ਪਿਆਜ਼ ਦੇ ਛਿਲਕੇ ਵਿੱਚ ਛੁਪੇ ਸਿਹਤ ਤੇ ਸੁੰਦਰਤਾ ਦਾ ਰਾਜ਼ ਦੱਸਾਂਗੇ ਜਿਸ ਤੋਂ ਬਾਅਦ ਤੁਸੀਂ ਪਿਆਜ਼ ਦੇ ਛਿਲਕੇ ਸੁੱਟਣਾ ਭੁੱਲ ਜਾਓਗੇ।

  • ਹੋਮ
  • ਸਿਹਤ
  • ਪਿਆਜ਼ ਦੀ ਛਿੱਲੜ 'ਚ ਛਿਪਿਆ ਸਿਹਤ ਦਾ ਰਾਜ਼, ਰੋਜ਼ਾਨਾ ਇੰਝ ਕਰੋ ਇਸਤੇਮਾਲ
About us | Advertisement| Privacy policy
© Copyright@2026.ABP Network Private Limited. All rights reserved.