ਸੋਲਰ ਚਾਰਜਰ ਨਾਲ ਲੈਸ ਹੋ ਕਿਸਾਨਾਂ ਨੇ ਆਪਣੇ ਮੋਬਾਇਲ ਚਲਾਉਣ ਲਈ ਜੁਗਾੜ ਦਾ ਬੰਦੋਬਸਤ ਵੀ ਕੀਤਾ ਹੋਇਆ ਸੀ।
ਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਮੁੰਬਈ ਤੋਂ ਭੁਸਾਵਲ ਤਕ ਪਹੁੰਚਾਉਣ ਲਈ ਸੈਂਟਰਲ ਰੇਲਵੇ ਵੱਲੋਂ ਵਿਸ਼ੇਸ਼ ਰੇਲਾਂ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਘਟਨਾਕ੍ਰਮ ਤੋਂ ਖੁਸ਼ ਸੀਪੀਐਮ ਆਗੂ ਯੇਚੁਰੀ ਨੇ ਕਿਸਾਨਾਂ ਨੂੰ ‘ਭਾਰਤ ਦੇ ਨਵੇਂ ਜਵਾਨ’ ਕਰਾਰ ਦਿੱਤਾ ਜਿਹੜੇ ਮੰਗਾਂ ਨਾ ਮੰਨੇ ਜਾਣ ’ਤੇ ਸਰਕਾਰਾਂ ਨੂੰ ਉਖਾੜ ਸਕਦੇ ਹਨ।
ਨਾਸਿਕ ਤੋਂ ਪੈਦਲ ਛੇ ਦਿਨਾਂ ਵਿੱਚ 180 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕਰੜੀ ਧੁੱਪ ’ਚ ਇਥੇ ਪੁੱਜੇ ਕਿਸਾਨਾਂ ਨੂੰ ਵੱਡੀ ਜਿੱਤ ਨਸੀਬ ਹੋਈ ਹੈ।
ਨਾਸਿਕ ਤੋਂ ਪੈਦਲ ਮੁੰਬਈ ਪੁੱਜੇ ਇਨ੍ਹਾਂ ਕਿਸਾਨਾਂ ਦਾ ਸ਼ਹਿਰ ਵਾਸੀਆਂ ਨੇ ਕੁਝ ਇਸ ਤਰ੍ਹਾਂ ਸਵਾਗਤ ਕੀਤਾ।
ਇਸ ਤੋਂ ਇਲਾਵਾ ਕਈ ਹੋਰਨਾਂ ਸੰਸਥਾਵਾਂ ਨੇ ਵੀ ਕਿਸਾਨਾਂ ਨੂੰ ਜ਼ਰੂਰਤ ਦਾ ਸਾਮਾਨ ਮੁਹੱਈਆ ਕਰਵਾਇਆ।
ਮਨੁੱਖਤਾ ਦੀ ਸੇਵਾ ਤੋਂ ਆਮ ਸ਼ਹਿਰੀ ਵੀ ਪਿੱਛੇ ਨਹੀਂ ਹਟੇ। ਉਨ੍ਹਾਂ ਵੀ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ।
ਕਹਿੰਦੇ ਹਨ ਕਿ ਲੋੜ ਕਾਢ ਦੀ ਮਾਂ ਹੈ, ਇਸ ਦਾ ਉਦਾਹਰਣ ਵੀ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਬਾਖ਼ੂਬੀ ਵੇਖਣ ਨੂੰ ਮਿਲਿਆ।
ਇਨ੍ਹਾਂ ਵਿੱਚੋਂ ਕੁਝ ਤਾਂ ਨੰਗੇ ਪੈਰ ਸਨ।
ਸੰਸਥਾ ਖ਼ਾਲਸਾ ਏਡ ਵੱਲੋਂ ਕਿਸਾਨਾਂ ਲਈ ਲੰਗਰ ਤੇ ਜਲ ਦੀ ਸੇਵਾ ਕੀਤੀ ਗਈ।
ਭਾਜਪਾ ’ਤੇ ਆਪਣੇ ਭਾਈਵਾਲ ਸ਼ਿਵ ਸੈਨਾ ਦਾ ਵੀ ਦਬਾਅ ਸੀ ਕਿਉਂਕਿ ਉਨ੍ਹਾਂ ਕਿਸਾਨਾਂ ਦੇ ਅੰਦੋਲਨ ਨੂੰ ਹਮਾਇਤ ਦਿੱਤੀ ਹੋਈ ਸੀ।
ਆਪਣੇ ਪੈਦਲ ਮਾਰਚ ਨਾਲ ਮਹਾਰਾਸ਼ਟਰ ਸਰਕਾਰ ਦੀਆਂ ਚੂਲਾਂ ਹਿਲਾ ਆਏ 30,000 ਕਿਸਾਨ ਮੰਗਾਂ ਦਾ ਹੱਲ ਨਜ਼ਰ ਆਉਣ ’ਤੇ ਹੁਣ ਘਰਾਂ ਨੂੰ ਪਰਤਣ ਲਈ ਤਿਆਰ ਹਨ।
ਕਿਸਾਨਾਂ ਨੇ ਮੁੰਬਈ ਦੇ ਆਜ਼ਾਦ ਮੈਦਾਨ ’ਚ ਡੇਰਾ ਜਮਾਇਆ ਹੋਇਆ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਜੇਕਰ ਮੈਦਾਨ ’ਚੋਂ ਬਾਹਰ ਨਾ ਜਾਣ ਦਿੱਤਾ ਗਿਆ ਤਾਂ ਉਹ ਮਰਨ ਵਰਤ ਆਰੰਭ ਦੇਣਗੇ।
ਆਪਣੀ ਮੰਗਾਂ ਮਨਵਾਉਣ ਲਈ ਨਾਸਿਕ ਤੋਂ ਇਥੇ ਪੁੱਜੇ ਹਜ਼ਾਰਾਂ ਕਿਸਾਨਾਂ ਅੱਗੇ ਮਹਾਰਾਸ਼ਟਰ ਸਰਕਾਰ ਨੂੰ ਝੁਕਣਾ ਪੈ ਗਿਆ ਸੀ।
ਭਾਜਪਾ ਦੀ ਅਗਵਾਈ ਹੇਠਲੀ ਮਹਾਰਾਸ਼ਟਰ ਸਰਕਾਰ ਨੇ ਜੰਗਲੀ ਜ਼ਮੀਨ ’ਤੇ ਖੇਤੀ ਕਰਨ ਦਾ ਹੱਕ ਦੇਣ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਹੈ।
ਬਾ-ਕਮਾਲ ! ਦਿੱਲੀ 'ਚ AI ਦੀ ਮਦਦ ਨਾਲ ਹੋਈ ਬਰਫਬਾਰੀ, ਦੇਖੋ ਸ਼ਾਨਦਾਰ ਤਸਵੀਰਾਂ
Childrens Day 2024: ਜਾਣੋ ਬਾਲ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਬਾਰੇ
Weather Update: ਠੰਡ ਨਾਲ ਕੰਬ ਉੱਠਣਗੇ ਲੋਕ, ਇਸ ਤਰੀਕ ਤੋਂ ਸ਼ੁਰੂ ਹੋਵੇਗੀ ਕੜਾਕੇ ਦੀ ਠੰਡ, ਜਾਣੋ ਮੌਸਮ ਦੀ ਤਾਜ਼ਾ ਅਪਡੇਟ
Rachel Gupta: ਜਾਣੋ ਕੌਣ ਹੈ ਜਲੰਧਰ ਦੀ ਧੀ ਰੇਚਲ, ਜਿਸ ਨੇ ਮਿਸ ਗ੍ਰੈਂਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਰਚਿਆ ਇਤਿਹਾਸ
Vasundhara Oswal: ਯੁਗਾਂਡਾ ਦੀ ਜੇਲ੍ਹ 'ਚ ਕਿਉਂ ਬੰਦਾ ਹੈ ਭਾਰਤੀ ਅਰਬਪਤੀ ਦੀ ਬੇਟੀ, ਕੌਣ ਹੈ ਵਸੁੰਧਰਾ ਓਸਵਾਲ?
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Gold-Silver Rate Today: ਸੋਨੇ-ਚਾਂਦੀ ਦਾ ਅੱਜ ਕੀ ਭਾਅ ? 22 ਅਤੇ 24 ਕੈਰੇਟ ਦੀਆਂ ਧੜੰਮ ਡਿੱਗੀਆਂ ਕੀਮਤਾਂ, ਜਾਣੋ ਨਵੇਂ ਰੇਟ
ਪੰਜਾਬ ਦੇ ਇਸ ਪਿੰਡ 'ਚ ਲਵ-ਮੈਰਿਜ ਹੋਈ ਬੈਨ, ਕਿਸੇ ਪਰਵਾਸੀ ਨਾਲ ਵਿਆਹ ਕਰਵਾਇਆ ਤਾਂ...ਜਾਣੋ ਇਸ ਮਤੇ ਬਾਰੇ