ਜਜ਼ਬੇ ਨੂੰ ਸਲਾਮ! ਨੰਗੇ ਪੈਰੀਂ, ਭੁੱਖਣ ਭਾਣੇ ਢਾਹਿਆ ਸਰਕਾਰੀ ਕਿਲ੍ਹਾ
ਸੋਲਰ ਚਾਰਜਰ ਨਾਲ ਲੈਸ ਹੋ ਕਿਸਾਨਾਂ ਨੇ ਆਪਣੇ ਮੋਬਾਇਲ ਚਲਾਉਣ ਲਈ ਜੁਗਾੜ ਦਾ ਬੰਦੋਬਸਤ ਵੀ ਕੀਤਾ ਹੋਇਆ ਸੀ।
Download ABP Live App and Watch All Latest Videos
View In Appਕਿਸਾਨਾਂ ਦੇ ਇਸ ਫ਼ੈਸਲੇ ਤੋਂ ਬਾਅਦ ਅਧਿਕਾਰੀਆਂ ਨੇ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਮੁੰਬਈ ਤੋਂ ਭੁਸਾਵਲ ਤਕ ਪਹੁੰਚਾਉਣ ਲਈ ਸੈਂਟਰਲ ਰੇਲਵੇ ਵੱਲੋਂ ਵਿਸ਼ੇਸ਼ ਰੇਲਾਂ ਚਲਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਘਟਨਾਕ੍ਰਮ ਤੋਂ ਖੁਸ਼ ਸੀਪੀਐਮ ਆਗੂ ਯੇਚੁਰੀ ਨੇ ਕਿਸਾਨਾਂ ਨੂੰ ‘ਭਾਰਤ ਦੇ ਨਵੇਂ ਜਵਾਨ’ ਕਰਾਰ ਦਿੱਤਾ ਜਿਹੜੇ ਮੰਗਾਂ ਨਾ ਮੰਨੇ ਜਾਣ ’ਤੇ ਸਰਕਾਰਾਂ ਨੂੰ ਉਖਾੜ ਸਕਦੇ ਹਨ।
ਨਾਸਿਕ ਤੋਂ ਪੈਦਲ ਛੇ ਦਿਨਾਂ ਵਿੱਚ 180 ਕਿਲੋਮੀਟਰ ਦਾ ਸਫ਼ਰ ਤੈਅ ਕਰਕੇ ਕਰੜੀ ਧੁੱਪ ’ਚ ਇਥੇ ਪੁੱਜੇ ਕਿਸਾਨਾਂ ਨੂੰ ਵੱਡੀ ਜਿੱਤ ਨਸੀਬ ਹੋਈ ਹੈ।
ਨਾਸਿਕ ਤੋਂ ਪੈਦਲ ਮੁੰਬਈ ਪੁੱਜੇ ਇਨ੍ਹਾਂ ਕਿਸਾਨਾਂ ਦਾ ਸ਼ਹਿਰ ਵਾਸੀਆਂ ਨੇ ਕੁਝ ਇਸ ਤਰ੍ਹਾਂ ਸਵਾਗਤ ਕੀਤਾ।
ਇਸ ਤੋਂ ਇਲਾਵਾ ਕਈ ਹੋਰਨਾਂ ਸੰਸਥਾਵਾਂ ਨੇ ਵੀ ਕਿਸਾਨਾਂ ਨੂੰ ਜ਼ਰੂਰਤ ਦਾ ਸਾਮਾਨ ਮੁਹੱਈਆ ਕਰਵਾਇਆ।
ਮਨੁੱਖਤਾ ਦੀ ਸੇਵਾ ਤੋਂ ਆਮ ਸ਼ਹਿਰੀ ਵੀ ਪਿੱਛੇ ਨਹੀਂ ਹਟੇ। ਉਨ੍ਹਾਂ ਵੀ ਆਪਣੇ ਹੱਕਾਂ ਲਈ ਲੜ ਰਹੇ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ।
ਕਹਿੰਦੇ ਹਨ ਕਿ ਲੋੜ ਕਾਢ ਦੀ ਮਾਂ ਹੈ, ਇਸ ਦਾ ਉਦਾਹਰਣ ਵੀ ਕਿਸਾਨਾਂ ਦੇ ਇਸ ਅੰਦੋਲਨ ਵਿੱਚ ਬਾਖ਼ੂਬੀ ਵੇਖਣ ਨੂੰ ਮਿਲਿਆ।
ਇਨ੍ਹਾਂ ਵਿੱਚੋਂ ਕੁਝ ਤਾਂ ਨੰਗੇ ਪੈਰ ਸਨ।
ਸੰਸਥਾ ਖ਼ਾਲਸਾ ਏਡ ਵੱਲੋਂ ਕਿਸਾਨਾਂ ਲਈ ਲੰਗਰ ਤੇ ਜਲ ਦੀ ਸੇਵਾ ਕੀਤੀ ਗਈ।
ਭਾਜਪਾ ’ਤੇ ਆਪਣੇ ਭਾਈਵਾਲ ਸ਼ਿਵ ਸੈਨਾ ਦਾ ਵੀ ਦਬਾਅ ਸੀ ਕਿਉਂਕਿ ਉਨ੍ਹਾਂ ਕਿਸਾਨਾਂ ਦੇ ਅੰਦੋਲਨ ਨੂੰ ਹਮਾਇਤ ਦਿੱਤੀ ਹੋਈ ਸੀ।
ਆਪਣੇ ਪੈਦਲ ਮਾਰਚ ਨਾਲ ਮਹਾਰਾਸ਼ਟਰ ਸਰਕਾਰ ਦੀਆਂ ਚੂਲਾਂ ਹਿਲਾ ਆਏ 30,000 ਕਿਸਾਨ ਮੰਗਾਂ ਦਾ ਹੱਲ ਨਜ਼ਰ ਆਉਣ ’ਤੇ ਹੁਣ ਘਰਾਂ ਨੂੰ ਪਰਤਣ ਲਈ ਤਿਆਰ ਹਨ।
ਕਿਸਾਨਾਂ ਨੇ ਮੁੰਬਈ ਦੇ ਆਜ਼ਾਦ ਮੈਦਾਨ ’ਚ ਡੇਰਾ ਜਮਾਇਆ ਹੋਇਆ ਸੀ ਅਤੇ ਚੇਤਾਵਨੀ ਦਿੱਤੀ ਸੀ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਨੂੰ ਨਾ ਮੰਨਿਆ ਗਿਆ ਤਾਂ ਉਹ ਵਿਧਾਨ ਸਭਾ ਦਾ ਘਿਰਾਓ ਕਰਨਗੇ ਅਤੇ ਜੇਕਰ ਮੈਦਾਨ ’ਚੋਂ ਬਾਹਰ ਨਾ ਜਾਣ ਦਿੱਤਾ ਗਿਆ ਤਾਂ ਉਹ ਮਰਨ ਵਰਤ ਆਰੰਭ ਦੇਣਗੇ।
ਆਪਣੀ ਮੰਗਾਂ ਮਨਵਾਉਣ ਲਈ ਨਾਸਿਕ ਤੋਂ ਇਥੇ ਪੁੱਜੇ ਹਜ਼ਾਰਾਂ ਕਿਸਾਨਾਂ ਅੱਗੇ ਮਹਾਰਾਸ਼ਟਰ ਸਰਕਾਰ ਨੂੰ ਝੁਕਣਾ ਪੈ ਗਿਆ ਸੀ।
ਭਾਜਪਾ ਦੀ ਅਗਵਾਈ ਹੇਠਲੀ ਮਹਾਰਾਸ਼ਟਰ ਸਰਕਾਰ ਨੇ ਜੰਗਲੀ ਜ਼ਮੀਨ ’ਤੇ ਖੇਤੀ ਕਰਨ ਦਾ ਹੱਕ ਦੇਣ ਸਮੇਤ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਮੰਨ ਲਿਆ ਹੈ।
- - - - - - - - - Advertisement - - - - - - - - -