1984 ਸਿੱਖ ਕਤਲੇਆਮ: ਜ਼ਖ਼ਮ ਹਾਲੇ ਭਰੇ ਨਹੀਂ, ਵੇਖੋ ਚੁਰਾਸੀ ਕਤਲੇਆਮ ਦੀਆਂ ਤਸਵੀਰਾਂ
Download ABP Live App and Watch All Latest Videos
View In Appਵੇਖੋ ਹੋਰ ਤਸਵੀਰਾਂ।
ਅੱਜ ਸੱਜਣ ਨੂੰ ਮਿਲੀ ਸਜ਼ਾ ਮਿਲਣ ਬਾਅਦ ਹੁਣ ਪੀੜਤ ਪਰਿਵਾਰਾਂ ਨੂੰ ਇਨਸਾਫ਼ ਦੀ ਉਮੀਦ ਬੱਝੀ ਹੈ ਪਰ ਅਜੇ ਵੀ ਇਨਸਾਫ ਅਧੂਰਾ ਹੈ। ਦੋਸ਼ੀਆਂ ਨੂੰ ਫਾਂਸੀ ਦੀ ਸਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਦੌਰਾਨ ਦਿੱਲੀ ਸਣੇ ਭਾਰਤ ਦੇ ਕਈ ਸ਼ਹਿਰਾਂ ਵਿੱਚ ਹੋਏ ਸਿੱਖ ਕਤਲੇਆਮ ਵਿੱਚ ਕਾਂਗਰਸ ਦੇ ਕਈ ਵੱਡੇ ਆਗੂਆਂ ਦੇ ਨਾਂ ਸਾਹਮਣੇ ਆਏ ਸਨ।
ਸੱਜਣ ਕੁਮਾਰ ਨੂੰ ਅਦਾਲਤ ਨੇ ਬਰੀ ਕਰ ਦਿੱਤਾ ਸੀ।
ਇਸ ਵਿੱਚ ਸਾਬਕਾ ਕਾਂਗਰਸੀ ਵਿਧਾਇਕ ਮਹਿੰਦਰ ਯਾਦਵ ਨੂੰ ਉਮਰ ਕੈਦ ਤੇ ਕੌਂਸਲਰ ਬਲਵਾਨ ਖੋਖਰ ਤੇ 3 ਸਾਲ ਕੈਦ ਦੀ ਸਜ਼ਾ ਸੁਣਾਈ ਸੀ।
30 ਅਪ੍ਰੈਲ, 2013 ਨੂੰ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਇਸ ਕਤਲੇਆਮ ਲਈ 5 ਜਣਿਆਂ ਨੂੰ ਦੋਸ਼ੀ ਠਹਿਰਾਇਆ ਸੀ।
ਸੱਜਣ ਕੁਮਾਰ ’ਤੇ ਇਲਜ਼ਾਮ ਸੀ ਕਿ ਉਹ ਵੀ ਉਸ ਭੀੜ ਵਿੱਚ ਸ਼ਾਮਲ ਸੀ।
ਪਹਿਲੀ ਨਵੰਬਰ 1984 ਵਿੱਚ ਭੀੜ ਨੇ ਦਿੱਲੀ ਕੈਂਟ ਦੇ ਰਾਜ ਨਗਰ ਇਲਾਕੇ ਵਿੱਚ ਜਗਦੀਸ਼ ਕੌਰ ਦੇ ਘਰ ’ਤੇ ਹਮਲਾ ਕੀਤਾ ਸੀ।
ਇਸ ਤੋਂ ਇਲਾਵਾ ਅਦਾਲਤ ਨੇ ਦੋ ਹੋਰ ਦੋਸ਼ੀਆਂ ਕਿਸ਼ਨ ਖੋਖਰ ਤੇ ਸਾਬਕਾ ਵਕੀਲ ਮਹਿੰਦਰ ਯਾਦਵ ਦੀ ਸਜ਼ਾ 3 ਸਾਲ ਤੋਂ ਵਧਾ ਕੇ 10 ਸਾਲ ਕਰ ਦਿੱਤੀ ਹੈ।
ਇਸ ਦੇ ਨਾਲ-ਨਾਲ ਅਦਾਲਤ ਨੇ ਕੈਪਟਨ ਭਾਗਮਲ, ਗਿਰਧਾਰੀ ਲਾਲ ਤੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਨੂੰ ਵੀ ਉਮਰ ਕੈਦ ਦੀ ਸਜ਼ਾ ਸੁਣਾਈ।
ਚੰਡੀਗੜ੍ਹ: ਦਿੱਲੀ ਹਾਈਕੋਰਟ ਨੇ ਅੱਜ 34 ਸਾਲਾਂ ਬਾਅਦ ਚੁਰਾਸੀ ਕਤਲੇਆਮ ਕੇਸ ਵਿੱਚ ਕਾਂਗਰਸੀ ਲੀਡਰ ਸੱਜਣ ਕੁਮਾਰ ਨੂੰ ਕਤਲੇਆਮ ਦੌਰਾਨ ਦਿੱਲੀ 'ਚ ਸਿੱਖ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ।
- - - - - - - - - Advertisement - - - - - - - - -