ਸ਼ਰਾਬਬੰਦੀ ਨਾਲ ਘਟੇ 60 ਫੀਸਦ ਹਾਦਸੇ
ਅੰਕੜਿਆਂ ਮੁਤਾਬਕ ਸਾਲ 2015 ਵਿੱਚ ਬਿਹਾਰ ਵਿੱਚ ਸ਼ਰਾਬ ਪੀ ਕੇ ਗੱਡੀ ਚਲਾਉਣ ਕਾਰਨ 867 ਲੋਕਾਂ ਨੇ ਆਪਣੀ ਜਾਨ ਗਵਾਈ, 2016 ਵਿੱਚ 326 ਲੋਕਾਂ ਨੂੰ ਜਾਨ ਤੋਂ ਹੱਥ ਧੋਣਾ ਪਿਆ। ਸਾਲ 2016 ਵਿੱਚ ਦੂਜੇ ਸੂਬਿਆਂ ਦੇ ਮੁਕਾਬਲੇ ਬਿਹਾਰ ਵਿੱਚ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ ਸਭ ਤੋਂ ਵੱਧ ਸੁਧਾਰ ਦਰਜ ਕੀਤਾ ਗਿਆ।
ਡਬਲਿਊਐਚਓ ਦੀ ਰਿਪੋਰਟ ਮੁਤਾਬਕ ਦੁਨੀਆ ਭਰ ਵਿੱਚ ਸੜਕ ਹਾਦਸਿਆਂ ਦਾ ਮੁੱਖ ਕਾਰਨ ਦਾਰੂ ਪੀ ਕੇ ਡ੍ਰਾਈਵਿੰਗ ਕਰਨਾ ਹੈ। ਇਸੇ ਕਾਰਨ ਮੋਟਰ ਵਹੀਕਲ ਕਾਨੂੰਨ ਤਹਿਤ ਪਹਿਲੀ ਵਾਰ ਸ਼ਰਾਬ ਪੀ ਕੇ ਗੱਡੀ ਚਲਾਉਣ ਲਈ 10,000 ਰੁਪਏ ਤੇ ਗਲਤੀ ਦੁਹਰਾਉਣ ਲਈ 15,000 ਰੁਪਏ ਜੁਰਮਾਨਾ ਲਾਇਆ ਗਿਆ ਹੈ।
ਬਿਹਾਰ ਵਿੱਚ ਸਖਤੀ ਨਾਲ ਸ਼ਰਾਬਬੰਦੀ ਲਾਗੂ ਕਰਕੇ ਬਿਹਾਰ ਦੇ ਮੁੱਖ ਮੰਤਰੀ ਨੇ ਜਿੱਥੇ ਆਪਣੀ ਸਿਆਸੀ ਤਾਕਤ ਦਾ ਪ੍ਰਗਟਾਵਾ ਕੀਤਾ ਹੈ, ਉੱਥੇ ਹੀ ਸੂਬਾ ਸਰਕਾਰ ਦੇ ਇਸ ਕਦਮ ਦਾ ਸਕਾਰਾਤਮਕ ਅਸਰ ਵੀ ਦੇਖਣ ਨੂੰ ਮਿਲ ਰਿਹਾ ਹੈ। ‘ਦ ਟਾਈਮਜ਼ ਆਫ ਇੰਡੀਆ’ ਦੀ ਰਿਪੋਰਟ ਮੁਤਾਬਕ ਬਿਹਾਰ ਵਿੱਚ ਸ਼ਰਾਬਬੰਦੀ ਤੋਂ ਬਾਅਦ ਸੜਕ ਹਾਦਸਿਆਂ ਵਿੱਚ 60 ਫੀਸਦ ਕਮੀ ਆਈ ਹੈ।