ਤਸਵੀਰਾਂ ਵਿੱਚ ਵੇਖੋ ਭਾਰਤ ਦੇ 14ਵੇਂ ਰਾਸ਼ਟਰਪਤੀ ਦਾ ਸਹੁੰ ਚੁੱਕ ਸਮਾਗਮ
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨਾਲ ਵਿਚਾਰ ਵਟਾਂਦਰਾ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ।
ਸੰਸਦ ਦੇ ਕੇਂਦਰੀ ਹਾਲ ਵਿੱਚ ਸਹੁੰ ਚੁੱਕਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ।
ਸਮਾਗਮ ਵਿੱਚ ਸ਼ਮੂਲੀਅਤ ਕਰਨ ਵਾਲਿਆਂ ਦਾ ਹੱਥ ਜੋੜ ਧੰਨਵਾਦ ਕਰਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ।
ਰਾਸ਼ਟਰੀ ਗੀਤ ਦੇ ਸਨਮਾਨ ਵਿੱਚ ਖੜ੍ਹੇ ਰਾਸ਼ਟਰਪਤੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਨਰੇਂਦਰ ਮੋਦੀ, ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਅਤੇ ਐਨ.ਡੀ.ਏ. ਦੇ ਉਪ-ਰਾਸ਼ਟਰਪਤੀ ਦੇ ਅਹੁਦੇ ਦੇ ਉਮੀਦਵਾਰ ਵੈਂਕਈਆ ਨਾਇਡੂ ਅਤੇ ਹੋਰ ਨੇਤਾ।
ਸੰਸਦ ਦੇ ਕੇਂਦਰੀ ਹਾਲ ਵਿੱਚ ਜਾਰੀ ਸਹੁੰ ਚੁੱਕ ਸਮਾਗਮ।
ਰਾਸ਼ਟਰਪਤੀ ਰਾਮਨਾਥ ਕੋਵਿੰਦ, ਉਪ-ਰਾਸ਼ਟਰਪਤੀ ਹਾਮਿਦ ਅਲੀ ਅੰਸਾਰੀ, ਚੀਫ਼ ਜਸਟਿਸ ਜੇ.ਐਸ. ਖੇਹਰ ਅਤੇ ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਸੰਸਦ ਦੇ ਕੇਂਦਰੀ ਹਾਲ ਵੱਲ ਵਧਦੇ ਹੋਏ।
ਸਲਾਮੀ ਕਬੂਲਦੇ ਹੋਏ ਰਾਸ਼ਟਰਪਤੀ ਰਾਮਨਾਥ ਕੋਵਿੰਦ।
ਰਾਸ਼ਟਰਪਤੀ ਰਾਮਨਾਥ ਕੋਵਿੰਦ, ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਅਤੇ ਉਪ-ਰਾਸ਼ਟਰਪਤੀ ਹਾਮਿਦ ਅਲੀ ਅੰਸਾਰੀ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਜਾਂਦੇ ਹੋਏ।
ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਸਲਾਮੀ ਲੈਂਦੇ ਹੋਏ।
ਰਾਮਨਾਥ ਕੋਵਿੰਦ ਨੇ ਅੱਜ ਭਾਰਤ ਦੇ 14ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕ ਲਈ ਹੈ। ਸੁਪਰੀਮ ਕੋਰਟ ਦੇ ਚੀਫ਼ ਜਸਟੀਸ ਜੇ.ਐਸ. ਖੇਹਰ ਨੇ ਉਨ੍ਹਾਂ ਨੂੰ ਸੰਸਦ ਦੇ ਕੇਂਦਰੀ ਹਾਲ ਵਿੱਚ ਸਹੁੰ ਚੁਕਾਈ। ਅੱਗੇ ਵੇਖੋ ਸਹੁੰ ਚੁੱਕ ਸਮਾਗਮ ਦੀਆਂ ਕੁੱਝ ਖ਼ਾਸ ਤਸਵੀਰਾਂ।