ਕਸ਼ਮੀਰ ਦੇ 575 ਨੌਜਵਾਨ ਭਾਰਤੀ ਫੌਜ 'ਚ ਸ਼ਾਮਲ
ਪ੍ਰਸ਼ਾਸਨ ਨੇ ਪਹਿਲਾਂ ਕੁਝ ਸਖ਼ਤੀ ਤੋਂ ਬਾਅਦ ਕਈ ਥਾਵਾਂ 'ਤੇ ਫੋਨ ਲਾਈਨ ਚਾਲੂ ਕਰ ਦਿੱਤੀ ਹੈ। ਪ੍ਰਸ਼ਾਸਨ ਜਲਦੀ ਤੋਂ ਜਲਦੀ ਇੱਥੇ ਆਮ ਜੀਵਨ ਬਹਾਲ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
Download ABP Live App and Watch All Latest Videos
View In Appਇਨ੍ਹਾਂ ਨੌਜਵਾਨਾਂ ਨੂੰ ਸੂਬੇ ਦੇ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਦਿੱਤੀਆਂ ਜਾਣਗੀਆਂ। ਧਾਰਾ 370 ਦੇ ਹਟਾਏ ਜਾਣ ਤੋਂ ਬਾਅਦ ਫੌਜ ਦੇ ਜਵਾਨ ਸੂਬੇ ਵਿਚ ਸ਼ਾਂਤੀ ਬਣਾਈ ਰੱਖਣ ਲਈ ਡਟੇ ਹੋਏ ਹਨ।
ਦੱਸ ਦਈਏ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੱਧ ਤੋਂ ਵੱਧ ਮੌਕੇ ਦੇਣ ਲਈ ਰਾਜਪਾਲ ਸੱਤਿਆਪਾਲ ਮਲਿਕ ਨੇ ਕਿਹਾ ਹੈ ਕਿ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਸੂਬੇ ਦੇ 50 ਹਜ਼ਾਰ ਨੌਜਵਾਨਾਂ ਨੂੰ ਨੌਕਰੀ ਦਿੱਤੀ ਜਾਵੇਗੀ।
ਇਨ੍ਹਾਂ ਫੌਜੀਆਂ ਦੀ ਰੈਜੀਮੈਂਟ ਦਾ ਨਾਮ 'ਜੈਕਲਾਈ' ਹੈ। ਜੈਕਲਾਈ ਰੈਜੀਮੈਂਟ ਦਾ ਮੁੱਖ ਵਾਕ ਹੈ- ਬਲੀਦਾਨਮ ਵੀਰ ਲਕਸ਼ਮਣਮ, ਯਾਨੀ ਕੁਰਬਾਨੀ ਵੀਰ ਦਾ ਲੱਛਣ ਹੈ।
ਇਨ੍ਹਾਂ ਸੈਨਿਕਾਂ ਨੇ ਸ਼ੁੱਕਰਵਾਰ ਨੂੰ ਸਿਖਲਾਈ ਪੂਰੀ ਕਰਨ ਤੋਂ ਬਾਅਦ ਸਹੁੰ ਚੁੱਕੀ। ਹੁਣ ਵੱਖ-ਵੱਖ ਥਾਵਾਂ 'ਤੇ ਇਨ੍ਹਾਂ ਦੀ ਪੋਸਟਿੰਗ ਹੋਏਗੀ।
ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾਏ ਜਾਣ ਤੋਂ ਬਾਅਦ ਇਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ। ਇਸੇ ਦੌਰਾਨ ਕਸ਼ਮੀਰ ਦੇ ਨੌਜਵਾਨ ਲਗਾਤਾਰ ਦੇਸ਼ ਦੀ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਦੀ ਇੱਕ ਉਦਾਹਰਣ ਸ਼ੁੱਕਰਵਾਰ ਨੂੰ ਸੂਬੇ ਵਿੱਚ ਵੇਖਣ ਨੂੰ ਮਿਲੀ ਜਦੋਂ ਇੱਕ ਸਾਲ ਦੀ ਸਖ਼ਤ ਸਿਖਲਾਈ ਤੋਂ ਬਾਅਦ 575 ਨੌਜਵਾਨ ਭਾਰਤੀ ਫੌਜ ਵਿੱਚ ਭਰਤੀ ਹੋਏ। ਇੱਥੇ ਵੇਖੋ ਉਨ੍ਹਾਂ ਦੀਆਂ ਤਸਵੀਰਾਂ।
- - - - - - - - - Advertisement - - - - - - - - -