ਮੀਂਹ ਤੋਂ ਬਾਅਦ ਹੜ੍ਹਾਂ ਦਾ ਕਹਿਰ, ਪਾਣੀ 'ਚ ਵਹਿ ਗਏ ਲੋਕਾਂ ਦੇ ਘਰ
Download ABP Live App and Watch All Latest Videos
View In Appਰਾਹੁਲ ਗਾਂਧੀ ਨੇ ਵੀ ਕਾਂਗਰਸ ਵਰਕਰਾਂ ਨੂੰ ਹੜ੍ਹ ਨਾਲ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜ ਚਲਾਉਣ ਦੇ ਹੁਕਮ ਦਿੱਤੇ ਹਨ।
ਇਸ ਆਫ਼ਤ ਨਾਲ ਨਜਿੱਠਣ ਲਈ ਅਧਿਕਾਰੀ 24 ਘੰਟੇ ਕੰਮ ਕਰ ਰਹੇ ਹਨ।
ਮੌਸਮ ਵਿਭਾਗ ਮੁਤਾਬਕ ਕੇਰਲ ਦੇ ਛੇ ਜ਼ਿਲ੍ਹਿਆਂ ਵਿੱਚ 204 ਮਿਲੀਮੀਟਰ ਤਕ ਦੀ ਬਹੁਤ ਭਾਰੀ ਬਾਰਸ਼ ਹੋਣ ਦੀ ਸੰਭਾਵਨਾ ਹੈ।
ਅਸਾਮ ਦੇ 33 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ ਜਿੱਥੇ 17 ਲੋਕਾਂ ਦੀ ਮੌਤ ਹੋਈ ਹੈ ਤੇ 45 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹਨ।
ਯੂਪੀ ਦੇ ਬਲਿਆ ਵਿੱਚ ਹੜ੍ਹ ਦੀ ਮਜਬੂਰੀ ਵਿੱਚ ਬੇੜੀ ਨਾਲ ਲੋਕ ਇੱਧਰ-ਉੱਧਰ ਜਾ ਰਹੇ ਹਨ। 400 ਤੋਂ ਵੱਧ ਘਰ ਪਾਣੀ ਵਿੱਚ ਡੁੱਬ ਗਏ ਹਨ।
ਸੁਪੌਲ ਵਿੱਚ ਹੜ੍ਹ ਨਾਲ ਹਜ਼ਾਰਾਂ ਲੋਕ ਪ੍ਰਭਾਵਿਤ ਹਨ। 26 ਹਜ਼ਾਰ ਹੜ੍ਹ ਪੀੜਤਾਂ ਦਾ ਰੈਸਕਿਊ ਕੀਤਾ ਗਿਆ ਹੈ। ਸਰਕਾਰੀ ਰਾਹਤ ਕੈਂਪ ਵਿੱਚ ਦਵਾਈਆਂ ਦੀ ਵਿਵਸਥਾ ਕੀਤੀ ਗਈ ਹੈ।
ਬਿਹਾਰ ਦੇ ਗਾਇਘਾਟ ਦੀਆਂ 6 ਪੰਚਾਇਤਾਂ ਦੀ ਹਜ਼ਾਰਾਂ ਦੀ ਆਬਾਦੀ ਹੜ੍ਹ ਨਾਲ ਪ੍ਰਭਾਵਿਤ ਹੈ।
ਬਿਹਾਰ ਦੇ ਮੋਤੀਹਾਰੀ ਵਿੱਚ ਲੋਕਾਂ ਦੇ ਘਰ ਹੜ੍ਹ ਵਿੱਚ ਵਹਿ ਗਏ ਹਨ। ਲੋਕ ਪਲਾਸਟਿਕ ਦੇ ਤੰਬੂ ਲਾ ਕੇ ਜ਼ਿੰਦਗੀ ਬਸਰ ਕਰਨ ਲਈ ਮਜਬੂਰ ਹਨ।
ਬਿਹਾਰ ਦੇ 16 ਜ਼ਿਲ੍ਹਿਆਂ ਵਿੱਚ ਆਏ ਹੜ੍ਹ ਦੇ ਕਹਿਰ ਬਾਅਦ ਇੱਕ ਲੱਖ ਤੋਂ ਜ਼ਿਆਦਾ ਲੋਕਾਂ ਨੇ ਘਰ ਛੱਡ ਦਿੱਤੇ ਹਨ।
ਇੱਥੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਭੇਜਿਆ ਗਿਆ ਹੈ।
ਅਧਿਕਾਰੀਆਂ ਮੁਤਾਬਕ ਨੇਪਾਲ ਦੇ ਜਲ ਖੇਤਰਾਂ ਵਿੱਚ ਆਮ ਨਾਲੋਂ ਵੱਧ ਮੀਂਹ ਬਾਅਦ ਨਦੀਆਂ ਵਿੱਚ ਵੱਡੇ ਪੱਧਰ 'ਤੇ ਪਾਣੀ ਛੱਡਣ ਕਰਕੇ ਬਿਹਾਰ ਵਿੱਚ ਹੜ੍ਹ ਆਏ ਹਨ।
ਕੇਂਦਰ ਨੇ ਸੂਬਾ ਸਰਕਾਰ ਨੂੰ ਹਰ ਸੰਭਵ ਮਦਦ ਮੁਹੱਈਆ ਕਰਾਉਣ ਦਾ ਭਰੋਸਾ ਦਿੱਤਾ ਹੈ। ਸੂਬੇ ਵਿੱਚ ਹੁਣ ਤਕ 33 ਮੌਤਾਂ ਹੋ ਚੁੱਕੀਆਂ ਹਨ। 16 ਜ਼ਿਲ੍ਹਿਆਂ ਵਿੱਚ ਕਰੀਬ 25.71 ਲੋਕ ਪ੍ਰਭਾਵਿਤ ਹੋਏ ਹਨ।
ਬਿਹਾਰ ਵਿੱਚ ਕੌਮੀ ਆਫ਼ਤ ਦੀਆਂ 19 ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।
ਇਸੇ ਵਿਚਾਲੇ ਉੱਤਰ ਪ੍ਰਦੇਸ਼ ਵਿੱਚ ਵੀ 14 ਲੋਕਾਂ ਦੀ ਮੌਤ ਹੋ ਗਈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸਬੰਧਤ ਜ਼ਿਲ੍ਹਾ ਮੈਜਿਸਟ੍ਰੇਟਸ ਨੂੰ ਪੀੜਤਾਂ ਦੇ ਪਰਿਵਾਰਾਂ ਨੂੰ ਤਤਕਾਲ ਚਾਰ-ਚਾਰ ਲੱਖ ਰੁਪਏ ਮੁਹੱਈਆ ਕਰਾਉਣ ਦੇ ਹੁਕਮ ਦਿੱਤੇ ਹਨ।
ਬਿਹਾਰ ਤੇ ਅਸਾਮ ਵਿੱਚ ਹੜ੍ਹ ਦਾ ਕਹਿਰ ਮੰਗਲਵਾਰ ਵੀ ਜਾਰੀ ਰਿਹਾ। ਦੋਵਾਂ ਸੂਬਿਆਂ ਵਿੱਚ ਮੌਤਾਂ ਦੀ ਗਿਣਤੀ 55 ਹੋ ਗਈ। ਕੇਰਲ ਵਿੱਚ ਵੀ ਭਾਰੀ ਮੀਂਹ ਦੀ ਭਵਿੱਖਬਾਣੀ ਮਗਰੋਂ ਰੈੱਡ ਅਲਰਟ ਜਾਰੀ ਹੈ। ਹੜ੍ਹਾਂ ਨਾਲ ਇਨ੍ਹਾਂ ਸੂਬਿਆਂ ਵਿੱਚ ਜਨਜੀਵਨ ਪੂਰੀ ਤਰ੍ਹਾਂ ਠੱਪ ਹੈ।
- - - - - - - - - Advertisement - - - - - - - - -