'ਦੰਗਲ ਗਰਲ' ਨਾਲ ਛੇੜਖਾਨੀ ਕਰਨ ਵਾਲੇ ਖਿਲਾਫ ਠੋਕਿਆ ਪੌਕਸੋ
ਜ਼ਾਇਰਾ ਨੇ ਇਲਜ਼ਾਮ ਲਾਇਆ ਕਿ ਵਿਸਤਾਰਾ ਏਅਰਲਾਈਨਜ਼ ਦੇ ਉਡਾਣ ਅਮਲੇ ਨੇ ਵੀ ਉਸ ਦੀ ਮਦਦ ਨਹੀਂ ਕੀਤੀ।
ਜ਼ਾਇਰਾ ਦਾ ਕਹਿਣਾ ਹੈ ਕਿ ਜਹਾਜ਼ ਵਿੱਚ ਉਸ ਦੀ ਸੀਟ ਦੇ ਪਿੱਛੇ ਬੈਠੇ ਵਿਅਕਤੀ ਨੇ ਉਸ ਨਾਲ ਛੇੜਖਾਨੀ ਕੀਤੀ ਹੈ। ਉਸ ਨੇ ਕਿਹਾ ਕਿ ਇੱਕ ਅੱਧਖੜ੍ਹ ਉਮਰ ਦਾ ਬੰਦਾ ਉਸ ਦੀ ਪਿੱਠ ਤੇ ਗਰਦਨ 'ਤੇ ਛੋਹ ਰਿਹਾ ਸੀ।
ਅਦਾਕਾਰਾ ਜ਼ਾਇਰਾ ਵਸੀਮ ਨਾਲ ਦਿੱਲੀ ਤੋਂ ਮੁੰਬਈ ਜਾ ਰਹੀ ਵਿਸਤਾਰਾ ਏਅਰਲਾਈਨਜ਼ ਦੀ ਉਡਾਣ ਵਿੱਚ ਛੇੜਖਾਨੀ ਦੀ ਘਟਨਾ ਹੋਈ ਸੀ। ਉਸ ਨੇ ਇਸ ਘਟਨਾ ਬਾਰੇ ਆਪਣੇ ਇੰਸਟਾਗ੍ਰਾਮ ਤੋਂ ਵੀਡੀਓ ਅਪਲੋਡ ਕੀਤੀ ਸੀ।
ਜ਼ਾਇਰਾ ਨਾਲ ਹੋਈ ਛੇੜਖਾਨੀ ਦੇ ਮਾਮਲੇ ਵਿੱਚ ਕੌਮੀ ਮਹਿਲਾ ਕਮਿਸ਼ਨ ਦੀ ਮੁਖੀ ਰੇਖਾ ਸ਼ਰਮਾ ਨੇ ਵਿਸਤਾਰਾ ਏਅਰਲਾਈਨਜ਼ ਤੇ ਮਹਾਰਾਸ਼ਟਰ ਦੇ ਡੀ.ਜੀ.ਪੀ. ਤੋਂ ਜਵਾਬ ਤਲਬ ਕੀਤਾ ਹੈ।
ਮੁੰਬਈ ਪੁਲਿਸ ਨੇ ਧਾਰਾ 354 (ਛੇੜਛਾੜ) ਤੇ ਪੌਕਸੋ ਐਕਟ ਤਹਿਤ ਸ਼ਿਕਾਇਤ ਦਰਜ ਕੀਤੀ ਹੈ। ਜ਼ਾਇਰਾ ਨੇ ਪੁਲਿਸ ਨੂੰ ਮੁਲਜ਼ਮ ਦੇ ਸਾਰੇ ਵੇਰਵੇ ਦੱਸ ਦਿੱਤੇ ਹਨ। ਇਸ ਐਕਟ ਤਹਿਤ ਉਮਰਕੈਦ ਦੀ ਸਜ਼ਾ ਵੀ ਹੋ ਸਕਦੀ ਹੈ।
ਨਵੀਂ ਦਿੱਲੀ: ਮੁੰਬਈ ਜਾ ਰਹੀ ਫ਼ਿਲਮ 'ਦੰਗਲ' ਦੀ ਅਦਾਕਾਰਾ ਜ਼ਾਇਰਾ ਵਸੀਮ ਨਾਲ ਫਲਾਈਟ ਵਿੱਚ ਹੋਈ ਛੇੜਖਾਨੀ ਦੇ ਮਾਮਲੇ ਵਿੱਚ ਮਹਾਰਾਸ਼ਟਰ ਪੁਲਿਸ ਨੇ ਮੁੰਬਈ ਦੇ ਸਹਰ ਥਾਣੇ ਵਿੱਚ ਐਫ.ਆਈ.ਆਰ. ਦਰਜ ਕਰ ਲਈ ਹੈ।