ਦਿੱਲੀ 'ਚ ਰੋਸ ਪ੍ਰਦਰਸ਼ਨ ਕਰਦੇ ਰਾਹੁਲ ਗਾਂਧੀ ਗ੍ਰਿਫ਼ਤਾਰ
ਪੁਲਿਸ ਨੇ ਰਾਹੁਲ ਗਾਂਧੀ ਸਮੇਤ ਕਈ ਕਾਂਗਰਸੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲਿਆ।
ਦਿੱਲੀ ਪੁਲਿਸ ਨੇ ਕਈ ਥਾਵਾਂ 'ਤੇ ਵਿਖਾਵਾਕਾਰੀਆਂ 'ਤੇ ਪਾਣੀ ਦੀਆਂ ਬੁਛਾੜਾਂ ਵੀ ਕੀਤੀਆਂ ਗਈਆਂ।
ਗ੍ਰਿਫ਼ਤਾਰੀ ਦੇਣ ਤੋਂ ਬਾਅਦ ਦਿੱਲੀ ਪੁਲਿਸ ਦੀ ਬੱਸ ਵਿੱਚ ਰਾਹੁਲ ਗਾਂਧੀ ਨੂੰ ਥਾਣੇ ਲਿਜਾਇਆ ਗਿਆ। ਪ੍ਰਦਰਸ਼ਨ ਦੌਰਾਨ ਇੱਕ ਵਾਰ ਰਾਹੁਲ ਗਾਂਧੀ ਬੈਰੀਕੇਡ 'ਤੇ ਵੀ ਚੜ੍ਹ ਗਏ ਸਨ।
ਕਾਂਗਰਸ ਪ੍ਰਧਾਨ ਨੇ ਟਵੀਟ ਕਰ ਕੇ ਕਾਰਕੁੰਨਾਂ ਨੂੰ ਕਿਹਾ ਸੀ ਕਿ ਸਵੇਰੇ 11 ਵਜੇ ਲੋਧੀ ਰੋਡ ਸਥਿਤ ਸੀਬੀਆਈ ਹੈੱਡਕੁਆਟਰ ਜੁੜੋ। ਇਸ ਤੋਂ ਬਾਅਦ ਹਜ਼ਾਰਾ ਪਾਰਟੀ ਵਰਕਰ ਪ੍ਰਦਰਸ਼ਨ 'ਤੇ ਪਹੁੰਚ ਗਏ ਸਨ।
ਕਾਂਗਰਸ ਪਾਰਟੀ ਨੇ ਅੱਜ ਦਿੱਲੀ ਸਮੇਤ ਦੇਸ਼ ਭਰ ਦੇ ਸੀਬੀਆਈ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ।
ਪ੍ਰਦਰਸ਼ਨ ਤੋਂ ਬਾਅਦ ਰਾਹੁਲ ਗਾਂਧੀ ਨੇ ਗ੍ਰਿਫ਼ਤਾਰੀ ਵੀ ਦਿੱਤੀ ਤੇ ਉਨ੍ਹਾਂ ਨੂੰ ਲੋਧੀ ਰੋਡ ਥਾਣੇ ਲਿਜਾਇਆ ਗਿਆ। ਕਾਂਗਰਸ ਦੇ ਮੁੱਖ ਸਕੱਤਰ ਅਸ਼ੋਕ ਗਹਿਲੋਤ ਨੇ ਕਿਹਾ ਕਿ ਅਸੀਂ ਤਾਨਾਸ਼ਾਹੀ ਬਰਦਾਸ਼ਤ ਨਹੀਂ ਕਰਾਂਗੇ। ਕਾਂਗਰਸ ਨੇਤਾ ਅੰਬਿਕਾ ਸੋਨੀ ਨੇ ਕਿਹਾ ਕਿ ਜੇਕਰ ਅੱਜ ਕੋਈ ਆਵਾਜ਼ ਨਹੀਂ ਬੁਲੰਦ ਕਰੇਗਾ ਤਾਂ ਲੋਕਤੰਤਰ ਨਹੀਂ ਬਚੇਗਾ।
ਰਾਹੁਲ ਗਾਂਧੀ ਦੇ ਨਾਲ ਪਾਰਟੀ ਦੇ ਮੁੱਖ ਸਕੱਤਰ ਅਸ਼ੋਕ ਗਹਿਲੋਤ ਸਮੇਤ ਹੋਰ ਨੇਤਾ ਮਾਰਚ ਦੌਰਾਨ ਡਟੇ ਰਹੇ। ਇਸ ਪ੍ਰਦਰਸ਼ਨ ਦੇ ਮੱਦੇਨਜ਼ਰ ਸੀਬੀਆਈ ਵਾਲੇ ਪਾਸੇ ਆਉਣ ਵਾਲੀਆਂ ਸਾਰੀਆਂ ਸੜਕਾਂ 'ਤੇ ਆਵਾਜਾਈ ਰੋਕ ਦਿੱਤੀ ਗਈ ਸੀ। ਮੌਕੇ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ।
ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ ਹਜ਼ਾਰਾਂ ਪਾਰਟੀ ਕਾਰਕੁਨਾਂ ਨਾਲ ਮਿਲ ਕੇ ਦਿੱਲੀ ਵਿੱਚ ਸੀਬੀਆਈ ਦਫ਼ਤਰ ਵੱਲ ਪੈਦਲ ਮਾਰਚ ਕੀਤਾ। ਕਾਂਗਰਸ ਪਾਰਟੀ ਨੇ ਅੱਜ ਇਹ ਪ੍ਰਦਰਸ਼ਨ ਸੀਬੀਆਈ ਨਿਰਦੇਸ਼ਕ ਆਲੋਕ ਵਰਮਾ ਨੂੰ ਛੁੱਟੀ 'ਤੇ ਭੇਜੇ ਜਾਣ ਦੇ ਵਿਰੋਧ ਵਿੱਚ ਕੀਤਾ ਸੀ। ਇਸ ਪ੍ਰਦਰਸ਼ਨ ਵਿੱਚ ਜਮਹੂਰੀ ਜਨਤਾ ਦਲ ਦੇ ਨੇਤਾ ਸ਼ਰਦ ਯਾਦਵ, ਭਾਕਪਾ ਨੇਤਾ ਡੀ ਰਾਜਾ ਤੇ ਤ੍ਰਿਣਮੂਲ ਕਾਂਗਰਸ ਦੇ ਨੇਤਾ ਨਦੀਮ-ਉਲ-ਹਕ ਵੀ ਸ਼ਾਮਲ ਹੋਏ।