ਰੇਲ ਦੇ 9 ਡੱਬੇ ਪਟੜੀ ਤੋਂ ਲੱਥੇ, ਵੇਖੋ ਹਾਦਸੇ ਦੀਆਂ ਭਿਆਨਕ ਤਸਵੀਰਾਂ
ਰੇਲਵੇ ਮੰਤਰੀ ਪੀਊਸ਼ ਗੋਇਲ ਨੇ ਵੀ ਘਟਨਾ ਸਬੰਧੀ ਟਵੀਟ ਕੀਤਾ ਹੈ। ਘਟਨਾ ਬਾਅਦ ਤਿੰਨ ਰੇਲਾਂ ਰੱਦ ਕੀਤੀਆਂ ਗਈਆਂ ਹਨ ਤੇ ਤਿੰਨਾਂ ਦਾ ਰੂਟ ਬਦਲ ਦਿੱਤਾ ਗਿਆ ਹੈ।
Download ABP Live App and Watch All Latest Videos
View In Appਸੋਨਪੂ ਸਟੇਸ਼ਨ ਲਈ ਹੈਲਪਲਾਈਨ ਨੰਬਰ 06158221645, ਹਾਜੀਰਪੁਰ ਲਈ 06224272230 ਅਤੇ ਬਰੌਨੀ ਲਈ 0627923222 ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ।
ਰੇਲਵੇ ਨੇ ਹਾਦਸੇ ਬਾਅਦ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ।
ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਘਟਨਾ ’ਤੇ ਦੁੱਖ ਜਤਾਉਂਦਿਆਂ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ ਹੈ। ਇਸ ਦੇ ਨਾਲ ਹੀ ਮ੍ਰਿਤਕਾਂ ਦੇ ਵਾਰਸਾਂ ਨੂੰ 5-5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਗਿਆ ਹੈ।
ਰੇਲਵੇ ਦੇ ਹੋਰ ਆਹਲਾ ਅਧਇਕਾਰੀ ਵੀ ਮੌਕੇ ’ਤੇ ਪਹੁੰਚ ਗਏ ਹਨ। NDRF ਦੀ ਟੀਮ ਵੀ ਮੌਕੇ ’ਤੇ ਪਹੁੰਚੀ ਹੋਈ ਹੈ।
ਪਟਰੀ ਦਾ ਮੁਆਇਨਾ ਕੀਤਾ ਜਾ ਰਿਹਾ ਹੈ। ਜਿਸ ਜਗ੍ਹਾ ਪਟਰੀ ਬਦਲਦੀ ਹੈ, ਉਸੀ ਥਾਂ ਇਹ ਹਾਦਸਾ ਵਾਪਰਿਆ। ਹਾਦਸੇ ਪਿੱਛੋਂ ਸਭ ਤੋਂ ਪਹਿਲਾਂ ਨੇੜਲੇ ਪਿੰਡ ਵਾਸੀ ਮੌਕੇ ’ਤੇ ਪੁੱਜੇ ਤੇ ਉਨ੍ਹਾਂ ਰੇਲ ਵਿੱਚ ਫਸੇ ਲੋਕਾਂ ਦੀ ਮਦਦ ਕੀਤੀ।
ਜਾਣਕਾਰੀ ਮੁਤਾਬਕ ਸਵੇਰੇ 3:58 ਵਜੇ ਘਟਨਾ ਵਾਪਰੀ। ਰੇਲਵੇ ਦੇ ਜੀਐਮ ਮੌਕੇ ’ਤੇ ਪਹੁੰਚੇ ਹੋਏ ਹਨ।
ਇਸ ਦੇ ਨਾਲ ਹੀ ਦਰਜਨ ਤੋਂ ਵੱਧ ਜ਼ਖ਼ਮੀ ਦੱਸੇ ਜਾ ਰਹੇ ਹਨ। ਹਾਦਸੇ ਵਿੱਚ ਏਸੀ ਕੋਚ ਤਾਂ ਬੁਰੀ ਤਰ੍ਹਾਂ ਨੁਕਸਾਨੇ ਗਏ ਹਨ।
ਜੋਗਬਨੀ ਤੋਂ ਦਿੱਲੀ ਆ ਰਹੀ ਸੀਮਾਂਚਲ ਐਕਸਪ੍ਰੈਸ ਦੇ 9 ਡੱਬੇ ਪਟਰੀ ਤੋਂ ਲੱਥ ਗਏ। ਹਾਦਸੇ ਵਿੱਚ 6 ਲੋਕਾਂ ਤੋਂ ਵੱਧ ਦੇ ਮਾਰੇ ਜਾਣ ਦੀ ਖ਼ਬਰ ਹੈ।
ਬਿਹਾਰ ਵਿੱਚ ਅੱਜ ਸਵੇਰੇ ਕਰੀਬ 4 ਵਜੇ ਵੱਡਾ ਰੇਲ ਹਾਦਸਾ ਵਾਪਰਿਆ।
- - - - - - - - - Advertisement - - - - - - - - -