ਇਸ ਸਾਲ ਦੀ ਸੂਚੀ ਵਿੱਚ ਹਾਲੀਵੁੱਡ ਅਦਾਕਾਰਾ ਨਿਕੋਲ ਕਿਡਮੈਨ, 'ਵੰਡਰ ਵੁਮੈਨ' ਫ਼ਿਲਮ ਦੀ ਅਦਾਕਾਰਾ ਗੈਲ ਗਡੋਟ, ਰਾਜਕੁਮਾਰ ਹੈਰੀ, ਉਨ੍ਹਾਂ ਦੀ ਮੰਗੇਤਰ ਮੇਗਨ ਮਾਰਕਲ, ਲੰਦਨ ਦੇ ਮੇਅਰ ਸਾਦਿਕ ਖ਼ਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਜਾਪਾਨੀ ਪ੍ਰਧਾਨ ਮੰਤਰੀ ਸ਼ਿੰਜੋ ਆਬੇ, ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ, ਸਾਊਦੀ ਅਰਬ ਦੇ ਸ਼ਹਿਜ਼ਾਦੇ ਮੁਹੰਮਦ ਬਿਨ ਸਲਮਾਨ, ਚੀਨੀ ਰਾਸ਼ਟਰਪਤੀ ਸ਼ੀ ਚਿਨਫਿੰਗ, ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ, ਆਇਰਲੈਂਡ ਦੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਲਿਓ ਡਰਾਡਕਰ, ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ ਗਾਇਕਾ ਰਿਹਾਨਾ ਵੀ ਸ਼ਾਮਲ ਹਨ।