ਪੜਚੋਲ ਕਰੋ

DC vs GT: ਰਿਸ਼ਭ ਪੰਤ ਨੇ ਹਾਰ ਲਈ ਖ਼ਰਾਬ ਬੱਲੇਬਾਜ਼ੀ ਨੂੰ ਠਹਿਰਾਇਆ ਜ਼ਿੰਮੇਵਾਰ, ਪਿੱਚ ਬਾਰੇ ਕਹੀ ਇਹ ਗੱਲ

IPL 'ਚ ਸ਼ਨੀਵਾਰ ਰਾਤ ਨੂੰ ਗੁਜਰਾਤ ਟਾਈਟਨਸ ਤੇ ਦਿੱਲੀ ਕੈਪੀਟਲਜ਼ ਆਹਮੋ-ਸਾਹਮਣੇ ਸਨ। ਇਸ ਮੈਚ 'ਚ ਗੁਜਰਾਤ ਟਾਈਟਨਸ ਨੇ ਦਿੱਲੀ ਦੀ ਟੀਮ ਨੂੰ 14 ਦੌੜਾਂ ਨਾਲ ਹਰਾਇਆ।

IPL 2022: IPL 'ਚ ਸ਼ਨੀਵਾਰ ਰਾਤ ਨੂੰ ਗੁਜਰਾਤ ਟਾਈਟਨਸ ਤੇ ਦਿੱਲੀ ਕੈਪੀਟਲਜ਼ ਆਹਮੋ-ਸਾਹਮਣੇ ਸਨ। ਇਸ ਮੈਚ 'ਚ ਗੁਜਰਾਤ ਟਾਈਟਨਸ ਨੇ ਦਿੱਲੀ ਦੀ ਟੀਮ ਨੂੰ 14 ਦੌੜਾਂ ਨਾਲ ਹਰਾਇਆ। ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਸੰਘ ਸਟੇਡੀਅਮ 'ਚ ਹੋਏ ਇਸ ਮੈਚ 'ਚ ਦਿੱਲੀ ਨੇ ਟੀਚੇ ਦਾ ਪਿੱਛਾ ਕਰਦੇ ਹੋਏ ਮੈਚ ਗੁਆ ਦਿੱਤਾ, ਜੋ ਇਸ ਆਈਪੀਐਲ ਸੀਜ਼ਨ 'ਚ ਸਿਰਫ਼ ਤੀਜੀ ਵਾਰ ਹੋਇਆ ਹੈ।

ਦਿੱਲੀ ਦੇ ਕਪਤਾਨ ਰਿਸ਼ਭ ਪੰਤ ਨੇ ਇਸ ਹਾਰ ਦਾ ਕਾਰਨ ਆਪਣੀ ਟੀਮ ਦੀ ਖ਼ਰਾਬ ਬੱਲੇਬਾਜ਼ੀ ਨੂੰ ਦੱਸਿਆ ਹੈ। ਮੈਚ ਤੋਂ ਬਾਅਦ ਉਨ੍ਹਾਂ ਕਿਹਾ, "ਵਿਕਟ ਨੂੰ ਵੇਖ ਕੇ ਲੱਗਦਾ ਹੈ ਕਿ ਟੀਚਾ ਇੰਨਾ ਵੱਡਾ ਨਹੀਂ ਸੀ। ਸਾਨੂੰ ਚੰਗੀ ਬੱਲੇਬਾਜ਼ੀ ਕਰਨੀ ਚਾਹੀਦੀ ਸੀ। ਖ਼ਾਸ ਕਰਕੇ ਮੱਧ ਓਵਰਾਂ 'ਚ ਚੰਗੀ ਬੱਲੇਬਾਜ਼ੀ ਦੀ ਲੋੜ ਸੀ। ਅਸੀਂ ਪਾਵਰਪਲੇ 'ਚ 3 ਵਿਕਟਾਂ ਅਤੇ ਮੱਧ ਓਵਰਾਂ 'ਚ 3 ਵਿਕਟਾਂ ਗੁਆ ਦਿੱਤੀਆਂ। ਇੰਨੀਆਂ ਵਿਕਟਾਂ ਗੁਆਉਣ ਤੋਂ ਬਾਅਦ ਕੋਈ ਵੀ ਮੈਚ ਜਿੱਤਣਾ ਮੁਸ਼ਕਲ ਹੋ ਜਾਂਦਾ ਹੈ।

ਪੰਤ ਨੇ ਇਸ ਮੈਚ 'ਚ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਇਸ ਮੈਚ ਤੋਂ ਪਹਿਲਾਂ ਆਈਪੀਐਲ 'ਚ ਰਾਤ ਨੂੰ ਖੇਡੇ ਗਏ ਸਾਰੇ 7 ਮੈਚਾਂ ਵਿੱਚ ਪਹਿਲਾਂ ਗੇਂਦਬਾਜ਼ੀ ਕਰਨ ਵਾਲੀ ਟੀਮ ਜੇਤੂ ਰਹੀ ਸੀ। ਅਜਿਹੇ 'ਚ ਪੰਤ ਨੇ ਇਸ ਮੈਚ 'ਚ ਵੀ ਪਹਿਲਾਂ ਗੇਂਦਬਾਜ਼ੀ ਕਰਨੀ ਚੁਣੀ।

ਹਾਲਾਂਕਿ ਪੁਣੇ ਦੀ ਇਹ ਵਿਕਟ ਮੁੰਬਈ ਦੀਆਂ ਵਿਕਟਾਂ ਤੋਂ ਵੱਖਰੀ ਸੀ ਤੇ ਇੱਥੇ ਤ੍ਰੇਲ ਵੀ ਵੱਡਾ ਫੈਕਟਰ ਨਹੀਂ ਰਿਹਾ। ਅਜਿਹੇ 'ਚ ਬਾਅਦ ਵਿੱਚ ਗੇਂਦਬਾਜ਼ੀ ਕਰਨ ਵਾਲੀ ਗੁਜਰਾਤ ਟਾਈਟਨਸ ਨੇ ਜਿੱਤ ਦਰਜ ਕੀਤੀ। ਇਸ 'ਤੇ ਜਦੋਂ ਪੰਤ ਤੋਂ ਪੁੱਛਿਆ ਗਿਆ ਕਿ ਕੀ ਉਹ ਅਗਲੀ ਵਾਰ ਇੱਥੇ ਪਹਿਲਾਂ ਗੇਂਦਬਾਜ਼ੀ ਕਰਨਾ ਚਾਹੁਣਗੇ? ਤਾਂ ਉਨ੍ਹਾਂ ਨੇ ਜਵਾਬ ਦਿੱਤਾ, "ਇਹ ਮੌਸਮ 'ਤੇ ਨਿਰਭਰ ਕਰੇਗਾ। ਫਿਲਹਾਲ ਅਸੀਂ ਇਸ ਬਾਰੇ ਨਹੀਂ ਸੋਚ ਰਹੇ ਹਾਂ। ਵੇਖਾਂਗੇ ਜਦੋਂ ਦੁਬਾਰਾ ਪੁਣੇ ਆਵਾਂਗੇ।"

ਦਿੱਲੀ ਨੂੰ ਮਿਲਿਆ ਸੀ 172 ਦੌੜਾਂ ਦਾ ਟੀਚਾ
ਇਸ ਮੈਚ 'ਚ ਗੁਜਰਾਤ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ੁਭਮਨ ਗਿੱਲ ਦੀਆਂ 84 ਦੌੜਾਂ ਦੀ ਬਦੌਲਤ ਨਿਰਧਾਰਤ 20 ਓਵਰਾਂ 'ਚ 171 ਦੌੜਾਂ ਬਣਾਈਆਂ। ਜਵਾਬ 'ਚ ਦਿੱਲੀ ਦੀ ਟੀਮ ਰਿਸ਼ਭ ਪੰਤ (43) ਦੀ ਪਾਰੀ ਦੀ ਮਦਦ ਨਾਲ ਇਕ ਸਮੇਂ 4 ਵਿਕਟਾਂ ਗੁਆ ਕੇ 118 ਦੌੜਾਂ ਬਣਾ ਕੇ ਮਜ਼ਬੂਤ ਸਥਿਤੀ 'ਚ ਸੀ।

ਜਦੋਂ ਪੰਤ ਦਾ ਵਿਕਟ ਡਿੱਗਿਆ ਤਾਂ ਮਗਰੋਂ ਇਕ ਤੋਂ ਬਾਅਦ ਇਕ ਬੱਲੇਬਾਜ਼ ਪੈਵੇਲੀਅਨ ਪਰਤਣ ਲੱਗੇ। ਦਿੱਲੀ ਦੀ ਟੀਮ ਨਿਰਧਾਰਤ 20 ਓਵਰਾਂ ਤੱਕ ਸਿਰਫ਼ 157 ਦੌੜਾਂ ਹੀ ਬਣਾ ਸਕੀ ਅਤੇ ਗੁਜਰਾਤ ਟਾਈਟਨਜ਼ ਨੇ ਇਹ ਮੈਚ 14 ਦੌੜਾਂ ਨਾਲ ਜਿੱਤ ਲਿਆ। ਨਿਊਜ਼ੀਲੈਂਡ ਦੇ ਤੇਜ਼ ਗੇਂਦਬਾਜ਼ ਲੌਕੀ ਫ਼ਰਗਿਊਸਨ ਨੂੰ 'ਪਲੇਅਰ ਆਫ਼ ਦੀ ਮੈਚ' ਚੁਣਿਆ ਗਿਆ।

ਟਾਪ ਹੈਡਲਾਈਨ

RCB ਨੇ ਰਚਿਆ ਇਤਿਹਾਸ, 300 ਮਿਲੀਅਨ ਡਾਲਰ ਦੀ ਕੀਮਤ ਵਾਲੀ ਪਹਿਲੀ ਕ੍ਰਿਕਟ ਟੀਮ ਬਣੀ
RCB ਨੇ ਰਚਿਆ ਇਤਿਹਾਸ, 300 ਮਿਲੀਅਨ ਡਾਲਰ ਦੀ ਕੀਮਤ ਵਾਲੀ ਪਹਿਲੀ ਕ੍ਰਿਕਟ ਟੀਮ ਬਣੀ
ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!
ਇੰਗਲੈਂਡ ਦੇ ਇਹ ਦੋ ਖਿਡਾਰੀ IPL 2027 ਦੀ ਨਿਲਾਮੀ ਵਿੱਚ ਅਮੀਰ ਬਣ ਸਕਦੇ ਹਨ, ਇੱਕ ਸਭ ਤੋਂ ਮਹਿੰਗਾ ਹੋ ਸਕਦਾ ਹੈ!
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
RCB vs GT IPL 2026 Final : RCB ਨੇ ਜਿੱਤਿਆ ਟਾਸ, ਗੁਜਰਾਤ ਪਹਿਲਾਂ ਕਰੇਗੀ ਬੱਲੇਬਾਜ਼ੀ , ਕੌਣ ਜਿੱਤੇਗਾ 19ਵੇਂ ਸੀਜ਼ਨ ਦਾ ਖਿਤਾਬ ?
IPL 2026: ਆਈਪੀਐੱਲ ਸੀਜ਼ਨ ਖਤਮ ਹੋਣ ਤੋਂ ਪਹਿਲਾਂ ਫੈਨਜ਼ ਨੂੰ ਵੱਡਾ ਝਟਕਾ, ਰਿਸ਼ਭ ਪੰਤ ਨੇ ਕਪਤਾਨੀ ਤੋਂ ਦਿੱਤਾ ਅਸਤੀਫਾ; ਜਾਣੋ ਕੌਣ ਸੰਭਾਲੇਗਾ LSG ਦੀ ਕਮਾਨ?
ਆਈਪੀਐੱਲ ਸੀਜ਼ਨ ਖਤਮ ਹੋਣ ਤੋਂ ਪਹਿਲਾਂ ਫੈਨਜ਼ ਨੂੰ ਵੱਡਾ ਝਟਕਾ, ਰਿਸ਼ਭ ਪੰਤ ਨੇ ਕਪਤਾਨੀ ਤੋਂ ਦਿੱਤਾ ਅਸਤੀਫਾ; ਜਾਣੋ ਕੌਣ ਸੰਭਾਲੇਗਾ LSG ਦੀ ਕਮਾਨ?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Weather Update: ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
ਮੀਂਹ-ਗਰਜ ਸਣੇ ਤੇਜ਼ ਤੂਫਾਨ ਮਚਾਏਗਾ ਤਬਾਹੀ, ਇਨ੍ਹਾਂ ਸੂਬਿਆਂ 'ਚ 40 ਤੋਂ 80 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਨ੍ਹੇਰੀ-ਝੱਖੜ ਢਾਏਗਾ ਕਹਿਰ! ਯਾਤਰਾ 'ਤੇ ਪਾਬੰਦੀ, ਸੁਰੱਖਿਅਤ ਥਾਵਾਂ 'ਤੇ ਰਹਿਣ... 
Police Transfer News: ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਰਾਤੋ-ਰਾਤ 9 ਅਫਸਰਾਂ ਦੇ ਹੋਏ ਤਬਾਦਲੇ, ਕਈ ਚੌਕੀਆਂ ਦੇ ਇੰਚਾਰਜ ਬਦਲੇ, ਵੇਖੋ ਲਿਸਟ; ਤੁਰੰਤ ਚਾਰਜ ਸੰਭਾਲਣ ਦੇ ਨਿਰਦੇਸ਼ ਜਾਰੀ...
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ, ਅਗਸਤ ਦੀ ਸ਼ੁਰੂਆਤ 'ਚ ਰਫਤਾਰ ਫੜੇਗਾ ਮਾਨਸੂਨ; ਜਾਣੋ ਮੌਸਮ ਦਾ ਹਾਲ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਅੱਜ ਪੰਜਾਬ ਬੰਦ ਦੌਰਾਨ ਸਕੂਲ ਰਹਿਣਗੇ ਬੰਦ? ਜਥੇਬੰਦੀਆਂ ਨੇ ਕਰ'ਤਾ ਵੱਡਾ ਐਲਾਨ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਕਿੰਨੀਆਂ ਵੱਧ ਗਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੀ ਚੱਲ ਰਿਹਾ ਡੀਜ਼ਲ ਦਾ ਭਾਅ, ਜਾਣੋ ਤਾਜ਼ਾ ਅਪਡੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਦਿੱਲੀ 'ਚ 942 ਅਤੇ ਕਿਤੇ 1000 ਤੋਂ ਪਾਰ ਪਹੁੰਚੀ ਗੈਸ ਸਿਲੰਡਰ ਦੀ ਕੀਮਤ, ਜਾਣੋ ਆਪਣੇ ਸ਼ਹਿਰ ਦੇ ਰੇਟ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਕਾਂਗਰਸ ਦੇ ਕੌਮੀ ਪ੍ਰਧਾਨ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ ਜਾਰੀ ਕੀਤੇ ਵਾਰੰਟ; ਪੰਜਾਬ 'ਚ ਹੋਵੇਗੀ ਪੇਸ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
ਲੁਧਿਆਣਾ 'ਚ ਉੱਡੀਆਂ ਟ੍ਰੈਫਿਕ ਨਿਯਮ ਦੀਆਂ ਧੱਜੀਆਂ, ਪਤਨੀ ਦੇ ਜਨਮਦਿਨ 'ਤੇ ਫਲਾਈਓਵਰ 'ਤੇ ਕੀਤੀ ਆਤਿਸ਼ਬਾਜ਼ੀ; ਕੀਤੀ ਹੁੜਦੰਗਬਾਜ਼ੀ
Embed widget