ਪੜਚੋਲ ਕਰੋ

IPL 2022: IPL ਮੈਚਾਂ 'ਤੇ ਦਹਿਸ਼ਤ ਦਾ ਮਾਹੌਲ, ਅੱਤਵਾਦੀਆਂ ਨੇ ਵਾਨਖੇੜੇ ਸਟੇਡੀਅਮ ਤੇ ਟ੍ਰਾਈਡੈਂਟ ਹੋਟਲ ਦੀ ਕੀਤੀ ਰੇਕੀ

ਆਈਪੀਐਲ 'ਚ ਇਸ ਵਾਰ ਅੱਤਵਾਦੀ ਪਰਛਾਵਾਂ ਛਾ ਗਿਆ ਹੈ। ਮੁੰਬਈ ਪੁਲਿਸ ਨੇ IPL ਮੈਚਾਂ 'ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਏਟੀਐਸ ਦੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਨੇ ਇਹ ਗੱਲ ਕਬੂਲੀ ਹੈ।

Mumbai Terror Alert on IPL Matches, Terrorist Confirms in interrogation by ATS security hike

IPL 2022: ਆਈਪੀਐੱਲ 'ਚ ਇਸ ਵਾਰ ਅੱਤਵਾਦੀ ਪਰਛਾਵਾਂ ਛਾ ਗਿਆ ਹੈ। ਮੁੰਬਈ ਪੁਲਿਸ ਨੇ IPL ਮੈਚਾਂ 'ਤੇ ਅੱਤਵਾਦੀ ਹਮਲੇ ਦਾ ਅਲਰਟ ਜਾਰੀ ਕੀਤਾ ਹੈ। ਏਟੀਐਸ ਦੀ ਪੁੱਛਗਿੱਛ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਅੱਤਵਾਦੀਆਂ ਨੇ ਇਹ ਗੱਲ ਕਬੂਲੀ ਹੈ। ਅੱਤਵਾਦੀਆਂ ਨੇ ਵਾਨਖੇੜੇ ਸਟੇਡੀਅਮ, ਟ੍ਰਾਈਡੈਂਟ ਹੋਟਲ ਤੇ ਆਲੇ-ਦੁਆਲੇ ਦੀ ਸੜਕ ਦੀ ਰੇਕੀ ਕੀਤੀ ਤੇ ਸੁਰੱਖਿਆ ਦਾ ਜਾਇਜ਼ਾ ਵੀ ਲਿਆ। ਆਈਪੀਐਲ ਮੈਚਾਂ ਦੇ ਮੱਦੇਨਜ਼ਰ ਸਟੇਡੀਅਮਾਂ, ਖਿਡਾਰੀਆਂ ਦੇ ਠਹਿਰਣ ਵਾਲੇ ਹੋਟਲਾਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ।

ਸੁਰੱਖਿਆ ਲਈ 26 ਮਾਰਚ ਤੋਂ 22 ਮਈ ਤੱਕ ਕਵਿੱਕ ਰਿਸਪਾਂਸ ਟੀਮ, ਬੰਬ ਸਕੁਐਡ ਤੇ ਸਟੇਟ ਰਿਜ਼ਰਵ ਪੁਲਿਸ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ। ਅੱਤਵਾਦੀਆਂ ਦੇ ਕਬੂਲਨਾਮੇ ਤੋਂ ਬਾਅਦ ਹੁਣ ਖਿਡਾਰੀਆਂ ਦੀ ਬੱਸ ਨੂੰ ਸਮਾਗਮ ਵਾਲੀ ਥਾਂ 'ਤੇ ਲਿਆਉਣ ਲਈ ਵਿਸ਼ੇਸ਼ ਐਸਕਾਰਟ ਮੁਹੱਈਆ ਕਰਵਾਇਆ ਜਾਵੇਗਾ। ਹੋਟਲਾਂ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਤੋਂ ਇਲਾਵਾ ਅੰਪਾਇਰਾਂ ਤੇ ਮੈਚ ਅਧਿਕਾਰੀਆਂ ਨੂੰ ਵੀ ਸੁਰੱਖਿਆ ਦਿੱਤੀ ਜਾਵੇਗੀ।

ਇਸ ਆਈਪੀਐਲ ਸੀਜ਼ਨ ਦੇ ਲੀਗ ਮੈਚ ਸਿਰਫ ਮੁੰਬਈ ਤੇ ਪੁਣੇ ਵਿੱਚ ਹੀ ਖੇਡੇ ਜਾਣਗੇ ਤਾਂ ਜੋ ਹਵਾਈ ਯਾਤਰਾ ਤੋਂ ਪ੍ਰਹੇਜ਼ ਕਰਕੇ ਕੋਵਿਡ-19 ਸੰਕਰਮਣ ਦੇ ਜੋਖਮ ਨੂੰ ਸੀਮਤ ਕੀਤਾ ਜਾ ਸਕੇ। ਕੁੱਲ 70 ਲੀਗ ਮੈਚਾਂ 'ਚੋਂ 20 ਮੈਚ ਵਾਨਖੇੜੇ ਸਟੇਡੀਅਮ 'ਚ ਖੇਡੇ ਜਾਣਗੇ ਜਦਕਿ 15 ਮੈਚ ਬ੍ਰੇਬੋਰਨ ਸਟੇਡੀਅਮ 'ਚ ਖੇਡੇ ਜਾਣਗੇ। ਨਵੀਂ ਮੁੰਬਈ ਦੇ ਹੋਰ ਦੋ ਵੀਨਸ ਡੀਵਾਈ ਪਾਟਿਲ ਸਟੇਡੀਅਮ ਤੇ ਪੁਣੇ ਦੇ ਮਹਾਰਾਸ਼ਟਰ ਕ੍ਰਿਕਟ ਐਸੋਸੀਏਸ਼ਨ ਸਟੇਡੀਅਮ ਕ੍ਰਮਵਾਰ 20 ਤੇ 15 ਮੈਚਾਂ ਦੀ ਮੇਜ਼ਬਾਨੀ ਕਰਨਗੇ।

ਮੁੰਬਈ 'ਚ ਸ਼ਨੀਵਾਰ ਤੋਂ ਸ਼ੁਰੂ ਹੋ ਰਹੀ ਇੰਡੀਅਨ ਪ੍ਰੀਮੀਅਰ ਲੀਗ (IPL) 'ਚ ਦਰਸ਼ਕ ਸਟੇਡੀਅਮ 'ਚ ਬੈਠ ਕੇ ਮੈਚਾਂ ਦਾ ਆਨੰਦ ਲੈ ਸਕਣਗੇ, ਜਿਸ ਲਈ ਬੁੱਧਵਾਰ ਤੋਂ ਟਿਕਟਾਂ ਦੀ ਵਿਕਰੀ ਸ਼ੁਰੂ ਹੋ ਗਈ ਹੈ। ਪ੍ਰਬੰਧਕਾਂ ਨੇ ਦੱਸਿਆ ਕਿ ਸਟੇਡੀਅਮ ਦੀ ਕੁੱਲ ਸਮਰੱਥਾ ਦਾ 25 ਫੀਸਦੀ ਦਰਸ਼ਕਾਂ ਦੇ ਅੰਦਰ ਜਾਣ ਦੀ ਇਜਾਜ਼ਤ ਦਿੱਤੀ ਗਈ ਹੈ।

ਮੌਜੂਦਾ ਚੈਂਪੀਅਨ ਚੇਨਈ ਸੁਪਰ ਕਿੰਗਜ਼ ਸ਼ਨੀਵਾਰ ਨੂੰ ਵਾਨਖੇੜੇ ਸਟੇਡੀਅਮ ਵਿੱਚ ਆਈਪੀਐਲ 2022 ਦੇ ਪਹਿਲੇ ਮੈਚ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨਾਲ ਭਿੜੇਗੀ। ਆਈਪੀਐਲ ਵਿੱਚ ਦੋ ਨਵੀਆਂ ਟੀਮਾਂ ਲਖਨਊ ਸੁਪਰ ਜਾਇੰਟਸ ਤੇ ਗੁਜਰਾਤ ਟਾਈਟਨਸ ਦੇ ਸ਼ਾਮਲ ਹੋਣ ਨਾਲ ਇਸ ਸੀਜ਼ਨ ਵਿੱਚ ਕੁੱਲ 74 ਮੈਚ ਹੋਣਗੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਭਗਵੰਤ ਮਾਨ ਨੂੰ ਸਾਬਕਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਸ਼ਿਕਾਇਤ, ਜਾਣੋ ਪੂਰਾ ਮਾਮਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Advertisement
ABP Premium

ਵੀਡੀਓਜ਼

ਮੋਗਾ ਕਿਸਾਨ ਮਹਾਂਪੰਚਾਇਤ 'ਚ ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨਪੰਜਾਬ ਵਿੱਚ ਪੁਲਸ ਅਫ਼ਸਰ ਵੀ ਸੁਰੱਖਿਅਤ ਨਹੀਂJagjit Singh Dhallewal | ਆਖ਼ਰੀ ਸਾਹਾਂ 'ਤੇ ਡੱਲੇਵਾਲ, ਮਿਲਣ ਆਏ ਲੋਕਾਂ ਨੂੰ ਰੋਕਿਆShambhu Border | ਸ਼ੰਭੂ ਬਾਰਡਰ 'ਤੇ ਕਿਸਾਨ ਨੇ ਚੁੱਕਿਆ ਭਿਆਨਕ ਕਦਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Punjab News: ਸ਼ਨੀਵਾਰ ਨੂੰ ਛੁੱਟੀ ਦਾ ਐਲਾਨ, ਇਸ ਵਜ੍ਹਾ ਕਰਕੇ ਬੰਦ ਰਹਿਣਗੇ ਸਕੂਲ
Embed widget