Aloevera Gel: ਕੀ ਤੁਸੀਂ ਵੀ ਚਿਹਰੇ 'ਤੇ ਐਲੋਵੇਰਾ ਜੈੱਲ ਲਗਾ ਕੇ ਸੌਂ ਜਾਂਦੇ ਹੋ? ਜਾਣੋ ਕੀ ਹੁੰਦਾ ਹੈ ਇਸਦਾ ਅਸਰ
Skin Care Tips:ਕੀ ਹਰ ਰਾਤ ਸੌਣ ਤੋਂ ਪਹਿਲਾਂ ਚਿਹਰੇ 'ਤੇ ਐਲੋਵੇਰਾ ਜੈੱਲ ਦੀ ਵਰਤੋਂ ਕਰਨਾ ਸਹੀ ਹੈ ਜਾਂ ਨਹੀਂ? ਜੇਕਰ ਤੁਸੀਂ ਵੀ ਇਸ ਮਾਮਲੇ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਇਹ ਖਬਰ ਤੁਹਾਡੇ ਲਈ ਹੈ।
Skin Care Tips:ਕੀ ਹਰ ਰਾਤ ਸੌਣ ਤੋਂ ਪਹਿਲਾਂ ਚਿਹਰੇ 'ਤੇ ਐਲੋਵੇਰਾ ਜੈੱਲ ਦੀ ਵਰਤੋਂ ਕਰਨਾ ਸਹੀ ਹੈ ਜਾਂ ਨਹੀਂ? ਜੇਕਰ ਤੁਸੀਂ ਵੀ ਇਸ ਮਾਮਲੇ ਨੂੰ ਲੈ ਕੇ ਪਰੇਸ਼ਾਨ ਹੋ ਤਾਂ ਆਓ ਜਾਣਦੇ ਹਾਂ।
ਲੋਕ ਆਪਣੇ ਚਿਹਰੇ ਨੂੰ ਖੂਬਸੂਰਤ ਬਣਾਉਣ ਲਈ ਬਹੁਤ ਕੋਸ਼ਿਸ਼ ਕਰਦੇ ਹਨ। ਅਜਿਹੀ ਸਥਿਤੀ ਵਿੱਚ, ਕੁਝ ਲੋਕ ਰਾਤ ਨੂੰ ਸੌਣ ਤੋਂ ਪਹਿਲਾਂ ਆਪਣੇ ਚਿਹਰੇ 'ਤੇ ਐਲੋਵੇਰਾ ਜੈੱਲ ਲਗਾਉਂਦੇ ਹਨ। ਜੇਕਰ ਤੁਸੀਂ ਵੀ ਹਰ ਰਾਤ ਸੌਣ ਤੋਂ ਪਹਿਲਾਂ ਆਪਣੇ ਚਿਹਰੇ 'ਤੇ ਐਲੋਵੇਰਾ ਜੈੱਲ ਲਗਾਉਂਦੇ ਹੋ, ਤਾਂ ਇਸਦੇ ਪ੍ਰਭਾਵਾਂ ਬਾਰੇ ਜਾਣ ਲਵੋ।
ਐਲੋਵੇਰਾ ਜੈੱਲ ਦੇ ਬਹੁਤ ਸਾਰੇ ਲਾਭ ਹਨ, ਇਸ ਦੀ ਵਰਤੋਂ ਕਈ ਤਰੀਕਿਆਂ ਨਾਲ ਕੀਤੀ ਜਾਂਦੀ ਹੈ। ਕੋਈ ਇਸ ਨੂੰ ਸਿਰ ਉੱਤੇ ਲਗਾਉਂਦਾ ਹੈ , ਕੋਈ ਪਾਣੀ ਵਿੱਚ ਘੋਲ ਕੇ ਪੀਂਦਾ ਹੈ, ਕੋਈ ਸੁੰਦਰਤਾ ਵਧਾਉਣ ਲਈ ਇਸ ਦੀ ਵਰਤੋਂ ਕਰਦਾ ਹੈ।
ਜੇਕਰ ਤੁਸੀਂ ਹਰ ਰਾਤ ਸੌਣ ਤੋਂ ਪਹਿਲਾਂ ਐਲੋਵੇਰਾ ਜੈੱਲ ਲਗਾਉਂਦੇ ਹੋ, ਤਾਂ ਇਹ ਤੁਹਾਡੀ ਚਮੜੀ ਲਈ ਫਾਇਦੇਮੰਦ ਹੋ ਸਕਦਾ ਹੈ। ਇਹ ਚਮੜੀ ਨੂੰ ਹਾਈਡਰੇਟ ਰੱਖਣ ਵਿੱਚ ਮਦਦ ਕਰਦਾ ਹੈ।ਇਸ ਤੋਂ ਇਲਾਵਾ ਐਲੋਵੇਰਾ ਜੈੱਲ ਝੁਰੜੀਆਂ ਨੂੰ ਘੱਟ ਕਰਦਾ ਹੈ ਅਤੇ ਮੁਹਾਂਸਿਆਂ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ। ਇਹ ਚਮੜੀ ਨੂੰ ਗਲੋਇੰਗ ਬਣਾਉਣ ਵਿੱਚ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ।
ਜੇ ਤੁਸੀਂ ਆਪਣੇ ਚਿਹਰੇ 'ਤੇ ਕੋਈ ਪ੍ਰੋਡਕਟ ਵਰਤ ਰਹੇ ਹੋ, ਤਾਂ ਚਿਹਰੇ 'ਤੇ ਐਲੋਵੇਰਾ ਜੈੱਲ ਲਗਾਉਣ ਤੋਂ ਬਚੋ ਕਿਉਂਕਿ ਇਸ ਨਾਲ ਰਿਐਕਸ਼ਨ ਹੋ ਸਕਦਾ ਹੈ।
ਰਾਤ ਭਰ ਚਿਹਰੇ 'ਤੇ ਐਲੋਵੇਰਾ ਜੈੱਲ ਲਗਾਉਣ ਤੋਂ ਪਹਿਲਾਂ, ਪੈਚ ਟੈਸਟ ਜ਼ਰੂਰ ਕਰੋ। ਕਿਉਂਕਿ ਕੁਝ ਲੋਕਾਂ ਨੂੰ ਐਲੋਵੇਰਾ ਜੈੱਲ ਤੋਂ ਐਲਰਜੀ ਹੋ ਸਕਦੀ ਹੈ।
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।