ਪੜਚੋਲ ਕਰੋ

ਦੁੱਧ ਚੁੰਘਾਉਣ 'ਤੇ 40 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ 'ਚ ਅਕਸਰ ਹੋ ਜਾਂਦੀ ਕੈਲਸ਼ੀਅਮ ਦੀ ਕਮੀ, ਹੱਡੀਆਂ ਮਜ਼ਬੂਤ ਕਰਨ ਲਈ ਖਾਓ ਇਹ ਭੋਜਨ

ਉਮਰ ਵਧਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਅਜਿਹੇ 'ਚ ਸਰੀਰ 'ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੀ ਕਮੀ ਹੋਣ ਲੱਗਦੀ ਹੈ। ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਵੀ ਵਿਟਾਮਿਨ ਡੀ ਜ਼ਰੂਰੀ ਹੈ।

Calcium Rich Food: ਹੱਡੀਆਂ ਨੂੰ ਸਿਹਤਮੰਦ ਤੇ ਮਜ਼ਬੂਤ ਬਣਾਉਣ ਲਈ ਕੈਲਸ਼ੀਅਮ ਬਹੁਤ ਜ਼ਰੂਰੀ ਹੈ। ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਕਈ ਬਿਮਾਰੀਆਂ ਦਾ ਖਤਰਾ ਵਧਾ ਦਿੰਦੀ ਹੈ। ਖਾਸ ਕਰਕੇ ਔਰਤਾਂ ਵਿੱਚ ਕੈਲਸ਼ੀਅਮ ਦੀ ਕਮੀ ਜ਼ਿਆਦਾ ਹੁੰਦੀ ਹੈ। ਬੱਚੇ ਨੂੰ ਦੁੱਧ ਚੁੰਘਾਉਣ ਵਾਲੀਆਂ ਔਰਤਾਂ ਤੇ 40 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਵਿੱਚ ਅਕਸਰ ਕੈਲਸ਼ੀਅਮ ਦੀ ਕਮੀ ਹੁੰਦੀ ਹੈ।

ਉਮਰ ਵਧਣ ਨਾਲ ਹੱਡੀਆਂ ਕਮਜ਼ੋਰ ਹੋ ਜਾਂਦੀਆਂ ਹਨ। ਅਜਿਹੇ 'ਚ ਸਰੀਰ 'ਚ ਕੈਲਸ਼ੀਅਮ ਤੇ ਵਿਟਾਮਿਨ ਡੀ ਦੀ ਕਮੀ ਹੋਣ ਲੱਗਦੀ ਹੈ। ਕੈਲਸ਼ੀਅਮ ਦੀ ਕਮੀ ਨੂੰ ਪੂਰਾ ਕਰਨ ਲਈ ਵੀ ਵਿਟਾਮਿਨ ਡੀ ਜ਼ਰੂਰੀ ਹੈ। ਕੈਲਸ਼ੀਅਮ ਨੂੰ ਸੋਖਣ ਲਈ ਵਿਟਾਮਿਨ ਡੀ ਜ਼ਰੂਰੀ ਹੈ। ਅੱਜ ਅਸੀਂ ਤੁਹਾਨੂੰ ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਕੈਲਸ਼ੀਅਮ ਤੇ ਵਿਟਾਮਿਨ ਡੀ ਨਾਲ ਭਰਪੂਰ ਭੋਜਨਾਂ ਬਾਰੇ ਦੱਸ ਰਹੇ ਹਾਂ। ਆਓ ਜਾਣਦੇ ਹਾਂ।

ਇਹ ਵੀ ਪੜ੍ਹੋ: ਆਂਡਾ ਤੇ ਮੀਟ ਹੀ ਨਹੀਂ ਪ੍ਰੋਟੀਨ ਦਾ ਵੱਡਾ ਸ੍ਰੋਤ, ਇਹ ਸਾਕਾਹਾਰੀ ਭੋਜਨ ਵੀ ਨੇ ਪ੍ਰੋਟੀਨ ਦਾ ਭੰਡਾਰ

ਇਨ੍ਹਾਂ ਭੋਜਨਾਂ ਨਾਲ ਹੱਡੀਆਂ ਨੂੰ ਮਜ਼ਬੂਤ ਬਣਾਓ 

1. ਡੇਅਰੀ ਉਤਪਾਦ
ਕੈਲਸ਼ੀਅਮ ਲਈ ਤੁਹਾਨੂੰ ਭੋਜਨ 'ਚ ਦੁੱਧ, ਦਹੀਂ, ਮੱਖਣ, ਪਨੀਰ ਤੇ ਅੰਡੇ ਵਰਗੀਆਂ ਚੀਜ਼ਾਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਰੋਜ਼ਾਨਾ ਇੱਕ ਗਲਾਸ ਦੁੱਧ ਪੀਣ ਨਾਲ ਤੁਸੀਂ ਹੱਡੀਆਂ ਨੂੰ ਮਜ਼ਬੂਤ ਬਣਾ ਸਕਦੇ ਹੋ। ਦੂਜੇ ਪਾਸੇ ਦਹੀਂ 'ਚ ਪਾਏ ਜਾਣ ਵਾਲੇ ਚੰਗੇ ਬੈਕਟੀਰੀਆ ਪੇਟ ਤੇ ਸਰੀਰ ਨੂੰ ਕਈ ਫਾਇਦੇ ਪਹੁੰਚਾਉਂਦੇ ਹਨ।

2. ਆਂਡੇ
ਹੱਡੀਆਂ ਲਈ ਭੋਜਨ 'ਚ ਅੰਡੇ ਜ਼ਰੂਰ ਸ਼ਾਮਲ ਕਰੋ। ਅੰਡੇ ਵਿੱਚ ਪ੍ਰੋਟੀਨ, ਕੈਲਸ਼ੀਅਮ ਤੇ ਵਿਟਾਮਿਨ ਡੀ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਆਂਡੇ 'ਚ ਕਈ ਹੋਰ ਪੋਸ਼ਕ ਤੱਤ ਵੀ ਪਾਏ ਜਾਂਦੇ ਹਨ, ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।

3. ਸੁੱਕੇ ਮੇਵੇ
ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਤੁਹਾਨੂੰ ਡਾਈਟ 'ਚ ਬਦਾਮ, ਅਖਰੋਟ, ਕਾਜੂ ਵਰਗੇ ਸੁੱਕੇ ਮੇਵੇ ਜ਼ਰੂਰ ਸ਼ਾਮਲ ਕਰਨੇ ਚਾਹੀਦੇ ਹਨ। ਅਖਰੋਟ ਵਿੱਚ ਕੈਲਸ਼ੀਅਮ ਤੇ ਪੋਟਾਸ਼ੀਅਮ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਬਦਾਮ ਵਿੱਚ ਵਿਟਾਮਿਨ ਡੀ ਵੀ ਹੁੰਦਾ ਹੈ।

4. ਗੁੜ
ਗੁੜ ਨਾਲ ਤੁਸੀਂ ਹੱਡੀਆਂ ਨੂੰ ਮਜ਼ਬੂਤ ਬਣਾ ਸਕਦੇ ਹੋ। ਖਾਣੇ ਵਿੱਚ ਚੀਨੀ ਦੀ ਬਜਾਏ ਗੁੜ ਦੀ ਵਰਤੋਂ ਕਰਨ ਦੀ ਕੋਸ਼ਿਸ਼ ਕਰੋ। ਗੁੜ ਵਿੱਚ ਕੈਲਸ਼ੀਅਮ ਤੇ ਆਇਰਨ ਦੋਵੇਂ ਪਾਏ ਜਾਂਦੇ ਹਨ।

5. ਖੱਟੇ ਫਲ
ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਤੁਹਾਨੂੰ ਡਾਈਟ 'ਚ ਖੱਟੇ ਫਲਾਂ ਨੂੰ ਜ਼ਰੂਰ ਸ਼ਾਮਲ ਕਰਨਾ ਚਾਹੀਦਾ ਹੈ। ਸੰਤਰੇ ਵਿਟਾਮਿਨ ਸੀ ਤੇ ਡੀ ਨਾਲ ਭਰਪੂਰ ਹੁੰਦੇ ਹਨ। ਵਿਟਾਮਿਨ ਸੀ ਮਜ਼ਬੂਤ ਹੱਡੀਆਂ ਲਈ ਵੀ ਜ਼ਰੂਰੀ ਹੈ। ਵਿਟਾਮਿਨ ਸੀ ਹੱਡੀਆਂ ਦੇ ਟੁੱਟਣ ਦੇ ਖ਼ਤਰੇ ਨੂੰ ਘੱਟ ਕਰਦਾ ਹੈ।

6. ਹਰੀਆਂ ਫਲੀਆਂ
ਹੱਡੀਆਂ ਨੂੰ ਮਜ਼ਬੂਤ ਬਣਾਉਣ ਲਈ ਹਰੀਆਂ ਫਲੀਆਂ ਖਾਓ। ਬੀਨਜ਼ ਵਿੱਚ ਵਿਟਾਮਿਨ ਏ, ਸੀ ਤੇ ਕੇ ਤੇ ਫੋਲਿਕ ਐਸਿਡ ਪਾਇਆ ਜਾਂਦਾ ਹੈ। ਇਸ ਤੋਂ ਇਲਾਵਾ ਫਲੀਆਂ ਪ੍ਰੋਟੀਨ, ਆਇਰਨ ਤੇ ਜ਼ਿੰਕ ਦਾ ਵੀ ਵਧੀਆ ਸਰੋਤ ਹਨ।

7. ਕਾਲੇ ਛੋਲੇ
ਛੋਲਿਆਂ ਵਿੱਚ ਕਾਫੀ ਕੈਲਸ਼ੀਅਮ ਹੁੰਦਾ ਹੈ। ਤੁਸੀਂ ਭੁੰਨੇ ਹੋਏ ਕਾਲੇ ਚਨੇ ਨੂੰ ਭੋਜਨ 'ਚ ਸ਼ਾਮਲ ਕਰ ਸਕਦੇ ਹੋ। ਚਨੇ ਖਾਣ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ। ਚਨੇ ਵਿੱਚ ਆਇਰਨ ਵੀ ਕਾਫੀ ਮਾਤਰਾ ਵਿੱਚ ਪਾਇਆ ਜਾਂਦਾ ਹੈ।

8. ਮਸ਼ਰੂਮ
ਮਸ਼ਰੂਮ 'ਚ ਵਿਟਾਮਿਨ ਡੀ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਤੋਂ ਇਲਾਵਾ ਮਸ਼ਰੂਮ 'ਚ ਕਈ ਹੋਰ ਪੋਸ਼ਕ ਤੱਤ, ਵਿਟਾਮਿਨ ਬੀ ਤੇ ਕੈਲਸ਼ੀਅਮ ਵੀ ਪਾਇਆ ਜਾਂਦਾ ਹੈ।

Disclaimer: ਏਬੀਪੀ ਲਾਈਵ ਇਸ ਲੇਖ ਵਿੱਚ ਦੱਸੇ ਤਰੀਕਿਆਂ, ਤਰੀਕਿਆਂ ਅਤੇ ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਓ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ, ਡਾਕਟਰ ਨਾਲ ਸਲਾਹ ਕਰੋ।

ਇਹ ਵੀ ਪੜ੍ਹੋ: ਹਾਰਟ ਅਟੈਕ ਅਤੇ ਮੀਨੋਪੌਜ਼ ਦੇ ਲੱਛਣ ਇੱਕੋ ਜਿਹੇ ਹੋ ਸਕਦੇ ਹਨ… ਔਰਤਾਂ ਜ਼ਰੂਰ ਪੜ੍ਹ ਲੈਣ ਇਹ ਖਾਸ ਗੱਲ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget