ਪੜਚੋਲ ਕਰੋ

Drinking Raisin Water: ਖਾਲੀ ਪੇਟ ਦਾਖਾਂ ਦਾ ਪਾਣੀ ਪੀਣ ਨਾਲ ਹੁੰਦੇ ਇਹ ਫਾਇਦੇ, ਸਰੀਰ 'ਚ ਕਦੇ ਵੀ ਨਹੀਂ ਹੋਵੇਗੀ ਖੂਨ ਦੀ ਕਮੀ

Health Care: ਕਿਸ਼ਮਿਸ਼ ਅਜਿਹੇ ਸੁੱਕੇ ਮੇਵੇ ਹਨ ਜੋ ਕਈ ਗੁਣਾਂ ਨਾਲ ਭਰਪੂਰ ਹੁੰਦੇ ਹਨ। ਇਸ ਨੂੰ ਖਾਣ ਨਾਲ ਸਿਹਤ ਨੂੰ ਕਈ ਫਾਇਦੇ ਮਿਲ ਸਕਦੇ ਹਨ ਅਤੇ ਇਹ ਵੀ ਕਿਹਾ ਜਾਂਦਾ ਹੈ ਕਿ ਇਸ ਨੂੰ ਖਾਣ ਨਾਲ ਸਰੀਰ 'ਚ ਖੂਨ ਦੀ ਕਮੀ ਕਦੇ ਨਹੀਂ ਹੋਵੇਗੀ।

Drinking Raisin Water: ਕਿਸ਼ਮਿਸ਼ ਜਾਂ ਦਾਖਾਂ ਅਜਿਹੇ ਸੁੱਕੇ ਮੇਵੇ ਹਨ ਜੋ ਕਈ ਗੁਣਾਂ ਨਾਲ ਭਰਪੂਰ ਹੁੰਦੇ ਹਨ। ਦੂਜੇ ਸੁੱਕੇ ਮੇਵਿਆਂ ਦੇ ਮੁਕਾਬਲੇ ਇਹ ਬਾਜ਼ਾਰ ਵਿੱਚ ਸਸਤੇ ਭਾਅ 'ਤੇ ਉਪਲਬਧ ਹੈ। ਪਰ ਇਸਦੇ ਫਾਇਦੇ ਇੰਨੇ ਹਨ ਕਿ ਤੁਸੀਂ ਵਿਸ਼ਵਾਸ ਨਹੀਂ ਕਰੋਗੇ। ਇਹ ਇੱਕ ਸੁਪਰਫੂਡ ਹੈ ਜੋ ਤੁਹਾਨੂੰ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾ ਸਕਦਾ ਹੈ। ਕਿਸ਼ਮਿਸ਼ ਸਰੀਰ 'ਚ ਖੂਨ ਸੰਬੰਧੀ ਬੀਮਾਰੀਆਂ ਅਤੇ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਸਭ ਤੋਂ ਖਾਸ ਹੁੰਦੀ ਹੈ। ਦਾਖਾਂ ਦੀ ਵਰਤੋਂ ਕਈ ਭੋਜਨਾਂ ਦੇ ਵਿੱਚ ਸੁਆਦ ਵਧਾਉਣ ਦੇ ਲਈ ਵੀ ਕੀਤਾ ਜਾਂਦਾ ਹੈ।

ਦਾਖਾਂ ਦੇ ਫਾਇਦੇ
ਆਇਰਨ ਦੀ ਕਮੀ ਨੂੰ ਦੂਰ ਕਰੇ - ਜੋ ਲੋਕ ਅਨੀਮੀਆ ਵਰਗੀ ਸਮੱਸਿਆ ਤੋਂ ਪੀੜਤ ਹਨ, ਜਿਨ੍ਹਾਂ ਦੇ ਸਰੀਰ 'ਚ ਹੀਮੋਗਲੋਬਿਨ ਦੀ ਸਮੱਸਿਆ ਹੈ। ਰੋਜ਼ ਸਵੇਰੇ ਖਾਲੀ ਪੇਟ ਭਿੱਜ ਕੇ ਸੌਗੀ ਜਾਂ ਦਾਖਾਂ ਖਾਣ ਨਾਲ ਬਹੁਤ ਫਾਇਦੇ ਹੁੰਦੇ ਹਨ। ਆਇਰਨ ਦੀ ਕਮੀ ਦੂਰ ਹੁੰਦੀ ਹੈ।

ਦੰਦਾਂ ਅਤੇ ਹੱਡੀਆਂ ਨੂੰ ਬਣਾਉਂਦਾ ਹੈ ਮਜ਼ਬੂਤ- ਕਿਸ਼ਮਿਸ਼ 'ਚ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜਿਵੇਂ ਕਿ ਕਾਰਬੋਹਾਈਡਰੇਟ, ਆਇਰਨ, ਫਾਸਫੋਰਸ, ਮੈਗਨੀਸ਼ੀਅਮ, ਵਿਟਾਮਿਨ ਅਤੇ ਪ੍ਰੋਟੀਨ, ਪੋਟਾਸ਼ੀਅਮ, ਇਹ ਸਾਰੇ ਪੋਸ਼ਕ ਤੱਤ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ​​ਕਰਨ ਲਈ ਜ਼ਿੰਮੇਵਾਰ ਹਨ। ਇਸ ਦੇ ਸੇਵਨ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ​​ਹੁੰਦੀਆਂ ਹਨ।

ਅੱਖਾਂ ਲਈ ਫਾਇਦੇਮੰਦ ਹੈ- ਜਿਨ੍ਹਾਂ ਲੋਕਾਂ ਦੀਆਂ ਅੱਖਾਂ ਕਮਜ਼ੋਰ ਹਨ ਅਤੇ ਨਜ਼ਰ ਘੱਟਣੀ ਸ਼ੁਰੂ ਹੋ ਗਈ ਹੈ, ਉਨ੍ਹਾਂ ਨੂੰ ਦਾਖਾਂ ਦਾ ਸੇਵਨ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਸ ਵਿਚ ਵਿਟਾਮਿਨ ਏ, ਬੀਟਾ ਕੈਰੋਟੀਨ, ਐਂਟੀਆਕਸੀਡੈਂਟ ਹੁੰਦੇ ਹਨ, ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਦੇ ਹਨ।

ਇਹ ਦਿਲ ਦੇ ਰੋਗੀਆਂ ਲਈ ਚੰਗਾ ਹੈ-ਦਿਲ ਦੇ ਰੋਗਾਂ ਨੂੰ ਦੂਰ ਕਰਨ ਲਈ ਤੁਸੀਂ ਸੌਗੀ ਦਾ ਸੇਵਨ ਵੀ ਕਰ ਸਕਦੇ ਹੋ। NCBI ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇਕ ਖੋਜ ਮੁਤਾਬਕ, ਕਿਸ਼ਮਿਸ਼ ਖਰਾਬ ਕੋਲੈਸਟ੍ਰੋਲ ਯਾਨੀ ਐੱਲ.ਡੀ.ਐੱਲ. ਅਤੇ ਟ੍ਰਾਈਗਲਿਸਰਾਈਡ ਨੂੰ ਘੱਟ ਕਰ ਸਕਦੀ ਹੈ, ਜਿਸ ਨਾਲ ਕੋਲੈਸਟ੍ਰੋਲ ਕਾਰਨ ਹੋਣ ਵਾਲੇ ਦਿਲ ਦੀ ਬਿਮਾਰੀ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ।

ਹੋਰ ਪੜ੍ਹੋ : Pomegranates: ਅਨਾਰ ਦਾ ਜੂਸ ਵਜ਼ਨ ਘਟਾਉਣ 'ਚ ਮਦਦਗਾਰ, ਜਾਣੋ ਇਸ ਨੂੰ ਲੈਣ ਦਾ ਸਹੀ ਤਰੀਕਾ

ਤੁਹਾਨੂੰ ਦਿਨ ਭਰ ਊਰਜਾਵਾਨ ਰੱਖਦਾ ਹੈ- ਕਿਸ਼ਮਿਸ਼ ਨੂੰ ਕਾਰਬੋਹਾਈਡਰੇਟ ਦਾ ਕੁਦਰਤੀ ਸਰੋਤ ਮੰਨਿਆ ਜਾਂਦਾ ਹੈ। ਕਿਸ਼ਮਿਸ਼ ਵਿੱਚ ਅਮੀਨੋ ਐਸਿਡ ਦੀ ਉੱਚ ਮਾਤਰਾ ਹੁੰਦੀ ਹੈ ਜੋ ਉੱਚ-ਤੀਬਰਤਾ ਵਾਲੀ ਕਸਰਤ ਤੋਂ ਬਾਅਦ ਮਾਸਪੇਸ਼ੀਆਂ ਨੂੰ ਜਲਦੀ ਠੀਕ ਕਰਨ ਵਿੱਚ ਮਦਦ ਕਰਦੀ ਹੈ।

ਭਾਰ ਕੰਟਰੋਲ ਵਿੱਚ ਰੱਖਦਾ ਹੈ- ਕਿਸ਼ਮਿਸ਼ ਵਿੱਚ ਡਾਇਟਰੀ ਫਾਈਬਰ ਅਤੇ ਪ੍ਰੋਬਾਇਓਟਿਕਸ ਪਾਏ ਜਾਂਦੇ ਹਨ। ਇਹ ਦੋਵੇਂ ਤੱਤ ਪੇਟ ਵਿੱਚ ਚੰਗੇ ਅਤੇ ਸਿਹਤਮੰਦ ਬੈਕਟੀਰੀਆ ਬਣਾਉਣ ਵਿੱਚ ਮਦਦ ਕਰਦੇ ਹਨ, ਜਿਸ ਨਾਲ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।

BP ਕੰਟਰੋਲ 'ਚ ਰਹਿੰਦਾ ਹੈ -ਕਿਸ਼ਮਿਸ਼ ਪੋਟਾਸ਼ੀਅਮ ਨਾਲ ਭਰਪੂਰ ਹੁੰਦੀ ਹੈ ਜੋ ਸਰੀਰ ਦੇ ਅੰਦਰ ਮੌਜੂਦ ਸੋਡੀਅਮ ਦੇ ਪ੍ਰਭਾਵ ਨੂੰ ਘੱਟ ਕਰ ਸਕਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ।

ਸੌਗੀ ਨੂੰ ਕਿਵੇਂ ਖਾਣਾ ਹੈ

ਤੁਸੀਂ ਆਪਣੀ ਇੱਛਾ ਅਨੁਸਾਰ ਸੌਗੀ ਜਾਂ ਦਾਖਾਂ ਨੂੰ ਖਾ ਸਕਦੇ ਹੋ, ਪਰ ਇਸ ਦੇ ਪੂਰੇ ਫਾਇਦੇ ਲੈਣ ਲਈ ਇਨ੍ਹਾਂ ਨੂੰ ਭਿਓਂ ਕੇ ਖਾਓ। ਸੌਗੀ ਨੂੰ ਰਾਤ ਭਰ ਭਿਓਂ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਸੌਗੀ ਅਤੇ ਇਸ ਦਾ ਪਾਣੀ ਪੀਓ। ਇਸ ਦਾ ਤੁਹਾਨੂੰ ਬਹੁਤ ਫਾਇਦਾ ਹੋਵੇਗਾ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
Advertisement
ABP Premium

ਵੀਡੀਓਜ਼

ਆਪ ਦੇ ਗੜ੍ਹ 'ਚ ਵਿਰੋਧ ਪ੍ਰਦਰਸ਼ਨ, ਐਮ ਸੀ ਚੋਣਾਂ 'ਚ ਧੱਕੇਸ਼ਾਹੀ ਦਾ ਆਰੋਪ26 ਹਜਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਇੱਕੋਂ ਦਿਨਜਮੀਨੀ ਵਿਵਾਦ 'ਚ ਆਪ ਦੇ ਸਰਪੰਚ ਨੇ ਚਲਾਈਆਂ ਗੋਲੀਆਂ, 1 ਵਿਅਕਤੀ ਦੀ ਮੌਤਨੈਸ਼ਨਲ ਹਾਈਵੇ ਤੇ ਵਾਪਰਿਆ ਭਿਆਨਕ ਹਾਦਸਾ ਕਈ ਗੱਡੀਆਂ ਆਪਸ 'ਚ ਟਕਰਾਈਆਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
ਅੱਜ ਦੇਸ਼ ਭਰ 'ਚ ਕਿਸਾਨ ਕੱਢਣਗੇ ਟਰੈਕਟਰ ਮਾਰਚ, ਡੱਲੇਵਾਲ ਨੂੰ ਦੱਸਿਆ ਸਾਈਲੈਂਟ ਅਟੈਕ ਦਾ ਖਤਰਾ
Punjab News: ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ ਕੱਟ, ਸਵੇਰੇ 10 ਤੋਂ ਦੁਪਹਿਰ 3 ਵਜੇ ਤੱਕ ਬੱਤੀ ਰਹੇਗੀ ਗੁੱਲ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
Punjab News: ਪੰਜਾਬ 'ਚ ਵਾਪਰੀ ਵੱਡੀ ਵਾਰਦਾਤ, ਆਗੂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਇਲਾਕੇ 'ਚ ਫੈਲੀ ਦਹਿਸ਼ਤ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਚੰਡੀਗੜ੍ਹ ਸਣੇ ਪੰਜਾਬ ਦੇ 18 ਜ਼ਿਲ੍ਹਿਆਂ 'ਚ ਸੀਤ ਲਹਿਰ ਦਾ ਅਲਰਟ, ਪਵੇਗੀ ਕੜਾਕੇ ਦੀ ਠੰਡ, ਜਾਣੋ ਆਪਣੇ ਸ਼ਹਿਰ ਦਾ ਮੌਸਮ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
ਮਸ਼ਹੂਰ ਤਬਲਾ ਵਾਦਕ ਜ਼ਾਕਿਰ ਹੁਸੈਨ ਦਾ ਦੇਹਾਂਤ, ਅਮਰੀਕਾ 'ਚ ਲਏ ਆਖਰੀ ਸਾਹ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
Punjab News: ਪੰਜਾਬ ਦੇ ਇਸ ਸ਼ਹਿਰ ਵੱਡੀ ਵਾਰਦਾਤ, ਬੱਸ ਸਟੈਂਡ ਨੇੜੇ ਤਾੜ-ਤਾੜ ਚੱਲੀਆਂ ਗੋ*ਲੀਆਂ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
ਨਵੇਂ ਸਾਲ 'ਤੇ ਨਵਾਂ ਆਫਰ! Jio ਅਤੇ Airtel ਨੇ ਲਾਂਚ ਕੀਤੇ ਨਵੇਂ ਪਲਾਨ, ਗਾਹਕਾਂ ਦੀ ਲੱਗੀ ਮੌਜ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 16-12-2024
Embed widget