Drinking Raisin Water: ਕਿਸ਼ਮਿਸ਼ ਜਾਂ ਦਾਖਾਂ ਅਜਿਹੇ ਸੁੱਕੇ ਮੇਵੇ ਹਨ ਜੋ ਕਈ ਗੁਣਾਂ ਨਾਲ ਭਰਪੂਰ ਹੁੰਦੇ ਹਨ। ਦੂਜੇ ਸੁੱਕੇ ਮੇਵਿਆਂ ਦੇ ਮੁਕਾਬਲੇ ਇਹ ਬਾਜ਼ਾਰ ਵਿੱਚ ਸਸਤੇ ਭਾਅ 'ਤੇ ਉਪਲਬਧ ਹੈ। ਪਰ ਇਸਦੇ ਫਾਇਦੇ ਇੰਨੇ ਹਨ ਕਿ ਤੁਸੀਂ ਵਿਸ਼ਵਾਸ ਨਹੀਂ ਕਰੋਗੇ। ਇਹ ਇੱਕ ਸੁਪਰਫੂਡ ਹੈ ਜੋ ਤੁਹਾਨੂੰ ਕਈ ਬਿਮਾਰੀਆਂ ਤੋਂ ਛੁਟਕਾਰਾ ਦਿਵਾ ਸਕਦਾ ਹੈ। ਕਿਸ਼ਮਿਸ਼ ਸਰੀਰ 'ਚ ਖੂਨ ਸੰਬੰਧੀ ਬੀਮਾਰੀਆਂ ਅਤੇ ਸਮੱਸਿਆਵਾਂ ਤੋਂ ਰਾਹਤ ਦਿਵਾਉਣ 'ਚ ਸਭ ਤੋਂ ਖਾਸ ਹੁੰਦੀ ਹੈ। ਦਾਖਾਂ ਦੀ ਵਰਤੋਂ ਕਈ ਭੋਜਨਾਂ ਦੇ ਵਿੱਚ ਸੁਆਦ ਵਧਾਉਣ ਦੇ ਲਈ ਵੀ ਕੀਤਾ ਜਾਂਦਾ ਹੈ।
ਦਾਖਾਂ ਦੇ ਫਾਇਦੇ
ਆਇਰਨ ਦੀ ਕਮੀ ਨੂੰ ਦੂਰ ਕਰੇ - ਜੋ ਲੋਕ ਅਨੀਮੀਆ ਵਰਗੀ ਸਮੱਸਿਆ ਤੋਂ ਪੀੜਤ ਹਨ, ਜਿਨ੍ਹਾਂ ਦੇ ਸਰੀਰ 'ਚ ਹੀਮੋਗਲੋਬਿਨ ਦੀ ਸਮੱਸਿਆ ਹੈ। ਰੋਜ਼ ਸਵੇਰੇ ਖਾਲੀ ਪੇਟ ਭਿੱਜ ਕੇ ਸੌਗੀ ਜਾਂ ਦਾਖਾਂ ਖਾਣ ਨਾਲ ਬਹੁਤ ਫਾਇਦੇ ਹੁੰਦੇ ਹਨ। ਆਇਰਨ ਦੀ ਕਮੀ ਦੂਰ ਹੁੰਦੀ ਹੈ।
ਦੰਦਾਂ ਅਤੇ ਹੱਡੀਆਂ ਨੂੰ ਬਣਾਉਂਦਾ ਹੈ ਮਜ਼ਬੂਤ- ਕਿਸ਼ਮਿਸ਼ 'ਚ ਬਹੁਤ ਸਾਰੇ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਜਿਵੇਂ ਕਿ ਕਾਰਬੋਹਾਈਡਰੇਟ, ਆਇਰਨ, ਫਾਸਫੋਰਸ, ਮੈਗਨੀਸ਼ੀਅਮ, ਵਿਟਾਮਿਨ ਅਤੇ ਪ੍ਰੋਟੀਨ, ਪੋਟਾਸ਼ੀਅਮ, ਇਹ ਸਾਰੇ ਪੋਸ਼ਕ ਤੱਤ ਦੰਦਾਂ ਅਤੇ ਹੱਡੀਆਂ ਨੂੰ ਮਜ਼ਬੂਤ ਕਰਨ ਲਈ ਜ਼ਿੰਮੇਵਾਰ ਹਨ। ਇਸ ਦੇ ਸੇਵਨ ਨਾਲ ਦੰਦ ਅਤੇ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਅੱਖਾਂ ਲਈ ਫਾਇਦੇਮੰਦ ਹੈ- ਜਿਨ੍ਹਾਂ ਲੋਕਾਂ ਦੀਆਂ ਅੱਖਾਂ ਕਮਜ਼ੋਰ ਹਨ ਅਤੇ ਨਜ਼ਰ ਘੱਟਣੀ ਸ਼ੁਰੂ ਹੋ ਗਈ ਹੈ, ਉਨ੍ਹਾਂ ਨੂੰ ਦਾਖਾਂ ਦਾ ਸੇਵਨ ਸ਼ੁਰੂ ਕਰ ਦੇਣਾ ਚਾਹੀਦਾ ਹੈ, ਕਿਉਂਕਿ ਇਸ ਵਿਚ ਵਿਟਾਮਿਨ ਏ, ਬੀਟਾ ਕੈਰੋਟੀਨ, ਐਂਟੀਆਕਸੀਡੈਂਟ ਹੁੰਦੇ ਹਨ, ਜੋ ਅੱਖਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਦੇ ਹਨ।
ਇਹ ਦਿਲ ਦੇ ਰੋਗੀਆਂ ਲਈ ਚੰਗਾ ਹੈ-ਦਿਲ ਦੇ ਰੋਗਾਂ ਨੂੰ ਦੂਰ ਕਰਨ ਲਈ ਤੁਸੀਂ ਸੌਗੀ ਦਾ ਸੇਵਨ ਵੀ ਕਰ ਸਕਦੇ ਹੋ। NCBI ਦੀ ਵੈੱਬਸਾਈਟ 'ਤੇ ਪ੍ਰਕਾਸ਼ਿਤ ਇਕ ਖੋਜ ਮੁਤਾਬਕ, ਕਿਸ਼ਮਿਸ਼ ਖਰਾਬ ਕੋਲੈਸਟ੍ਰੋਲ ਯਾਨੀ ਐੱਲ.ਡੀ.ਐੱਲ. ਅਤੇ ਟ੍ਰਾਈਗਲਿਸਰਾਈਡ ਨੂੰ ਘੱਟ ਕਰ ਸਕਦੀ ਹੈ, ਜਿਸ ਨਾਲ ਕੋਲੈਸਟ੍ਰੋਲ ਕਾਰਨ ਹੋਣ ਵਾਲੇ ਦਿਲ ਦੀ ਬਿਮਾਰੀ ਦੇ ਖਤਰੇ ਤੋਂ ਬਚਿਆ ਜਾ ਸਕਦਾ ਹੈ।
ਹੋਰ ਪੜ੍ਹੋ : Pomegranates: ਅਨਾਰ ਦਾ ਜੂਸ ਵਜ਼ਨ ਘਟਾਉਣ 'ਚ ਮਦਦਗਾਰ, ਜਾਣੋ ਇਸ ਨੂੰ ਲੈਣ ਦਾ ਸਹੀ ਤਰੀਕਾ
ਤੁਹਾਨੂੰ ਦਿਨ ਭਰ ਊਰਜਾਵਾਨ ਰੱਖਦਾ ਹੈ- ਕਿਸ਼ਮਿਸ਼ ਨੂੰ ਕਾਰਬੋਹਾਈਡਰੇਟ ਦਾ ਕੁਦਰਤੀ ਸਰੋਤ ਮੰਨਿਆ ਜਾਂਦਾ ਹੈ। ਕਿਸ਼ਮਿਸ਼ ਵਿੱਚ ਅਮੀਨੋ ਐਸਿਡ ਦੀ ਉੱਚ ਮਾਤਰਾ ਹੁੰਦੀ ਹੈ ਜੋ ਉੱਚ-ਤੀਬਰਤਾ ਵਾਲੀ ਕਸਰਤ ਤੋਂ ਬਾਅਦ ਮਾਸਪੇਸ਼ੀਆਂ ਨੂੰ ਜਲਦੀ ਠੀਕ ਕਰਨ ਵਿੱਚ ਮਦਦ ਕਰਦੀ ਹੈ।
ਭਾਰ ਕੰਟਰੋਲ ਵਿੱਚ ਰੱਖਦਾ ਹੈ- ਕਿਸ਼ਮਿਸ਼ ਵਿੱਚ ਡਾਇਟਰੀ ਫਾਈਬਰ ਅਤੇ ਪ੍ਰੋਬਾਇਓਟਿਕਸ ਪਾਏ ਜਾਂਦੇ ਹਨ। ਇਹ ਦੋਵੇਂ ਤੱਤ ਪੇਟ ਵਿੱਚ ਚੰਗੇ ਅਤੇ ਸਿਹਤਮੰਦ ਬੈਕਟੀਰੀਆ ਬਣਾਉਣ ਵਿੱਚ ਮਦਦ ਕਰਦੇ ਹਨ, ਜਿਸ ਨਾਲ ਭਾਰ ਨੂੰ ਕੰਟਰੋਲ ਕਰਨ ਵਿੱਚ ਮਦਦ ਮਿਲਦੀ ਹੈ।
BP ਕੰਟਰੋਲ 'ਚ ਰਹਿੰਦਾ ਹੈ -ਕਿਸ਼ਮਿਸ਼ ਪੋਟਾਸ਼ੀਅਮ ਨਾਲ ਭਰਪੂਰ ਹੁੰਦੀ ਹੈ ਜੋ ਸਰੀਰ ਦੇ ਅੰਦਰ ਮੌਜੂਦ ਸੋਡੀਅਮ ਦੇ ਪ੍ਰਭਾਵ ਨੂੰ ਘੱਟ ਕਰ ਸਕਦੀ ਹੈ। ਇਸ ਨਾਲ ਬਲੱਡ ਪ੍ਰੈਸ਼ਰ ਸੰਤੁਲਿਤ ਰਹਿੰਦਾ ਹੈ।
ਸੌਗੀ ਨੂੰ ਕਿਵੇਂ ਖਾਣਾ ਹੈ
ਤੁਸੀਂ ਆਪਣੀ ਇੱਛਾ ਅਨੁਸਾਰ ਸੌਗੀ ਜਾਂ ਦਾਖਾਂ ਨੂੰ ਖਾ ਸਕਦੇ ਹੋ, ਪਰ ਇਸ ਦੇ ਪੂਰੇ ਫਾਇਦੇ ਲੈਣ ਲਈ ਇਨ੍ਹਾਂ ਨੂੰ ਭਿਓਂ ਕੇ ਖਾਓ। ਸੌਗੀ ਨੂੰ ਰਾਤ ਭਰ ਭਿਓਂ ਕੇ ਰੱਖੋ ਅਤੇ ਸਵੇਰੇ ਖਾਲੀ ਪੇਟ ਸੌਗੀ ਅਤੇ ਇਸ ਦਾ ਪਾਣੀ ਪੀਓ। ਇਸ ਦਾ ਤੁਹਾਨੂੰ ਬਹੁਤ ਫਾਇਦਾ ਹੋਵੇਗਾ।
Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।