ਚੰਡੀਗੜ੍ਹ: ਸੈਕਸ ਪਾਵਰ ਲਈ ਅਕਸਰ ਲੋਕ ਸ਼ਿਲਾਜੀਤ ਦਾ ਇਸਤਮਾਲ ਕਰਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਸ਼ਿਲਾਜੀਤ ਦੇ ਸੈਕਸ ਪਾਵਰ ਤੋਂ ਇਲਾਵਾ ਵੀ ਬਹੁਤ ਸਾਰੇ ਫਾਇਦੇ ਹਨ। ਇਹ ਫਾਇਦੇ ਕਾਫੀ ਹੈਰਾਨ ਕਰਨ ਵਾਲੇ ਹਨ। ਆਓ ਜਾਣਦੇ ਹਾਂ ਉਨ੍ਹਾਂ ਵਿੱਚ ਕੁਝ ਫਾਇਦੇ...

  • ਸ਼ਿਲਾਜੀਤ 'ਚ ਵਿਸ਼ੇਸ਼ ਕਿਸਮ ਦੀ ਨਿਊਰੋਪ੍ਰੋਟੈਕਟਿਵ ਗੁਣਵਤਾ ਹੁੰਦੀ ਹੈ। ਇਸ ਲਈ ਇਸ ਦੀ ਵਰਤੋਂ ਨਾਲ ਅਲਜ਼ਾਈਮਰ ਰੋਗ ਤੋਂ ਬਚਿਆ ਜਾ ਸਕਦਾ ਹੈ।


 

  • ਸ਼ਿਲਾਜੀਤ ਸਾਡੇ ਦਿਮਾਗ ਨੂੰ ਤੰਦਰੁਸਤ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦੀ ਹੈ। ਸ਼ਿਲਾਜੀਤ ਯਾਦਦਾਸ਼ਤ ਵਧਾਉਣ ਵਿੱਚ ਵੀ ਮਦਦਗਾਰ ਹੈ।


 

  • ਇੱਕ ਅਧਿਐਨ ਦੇ ਅਨੁਸਾਰ, ਸ਼ਿਲਾਜੀਤ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਘਟਾਉਣ ਵਿੱਚ ਵੀ ਮਦਦਗਾਰ ਹੁੰਦੀ ਹੈ।


 

  • ਸ਼ਿਲਾਜੀਤ ਕੈਂਸਰ ਸੈੱਲਾਂ ਨੂੰ ਸਰੀਰ ਵਿੱਚ ਵੱਧਣ ਤੋਂ ਰੋਕਦਾ ਹੈ ਤੇ ਇਸ ਵਿਰੁੱਧ ਲੜਨ ਦੀ ਵੀ ਤਾਕਤ ਪ੍ਰਦਾਨ ਕਰਦਾ ਹੈ।


 

  • ਸ਼ਿਲਾਜੀਤ ਸੈਕਸ ਪਾਵਰ ਵਧਾਉਂਦੀ ਹੈ। ਇਹ ਮਰਦਾਂ ਤੇ ਔਰਤਾਂ ਦੋਵਾਂ ਲਈ ਚੰਗੀ ਦਵਾਈ ਹੈ। ਨਿਯਮਤ ਸੇਵਨ ਨਾਲ ਮਰਦਾਨਾ ਤਾਕਤ ਨੂੰ ਵਧਾਇਆ ਜਾ ਸਕਦਾ ਹੈ।


 

  • ਔਰਤਾਂ ਵਿੱਚ, ਜੇ ਮਾਹਵਾਰੀ ਬੇਕਾਬੂ ਹੈ, ਤਾਂ ਸ਼ੀਲਾਜੀਤ ਦੀ ਵਰਤੋਂ ਲਾਭਕਾਰੀ ਹੈ। 


ਕਿੰਝ ਸੇਵਨ ਕਰੀਏ
ਜ਼ਿਆਦਾ ਮਾਤਰਾ ਵਿੱਚ ਸੇਵਨ ਨੁਕਸਾਨ ਦਾ ਕਾਰਨ ਵੀ ਬਣ ਸਕਦਾ ਹੈ। ਐਲਰਜੀ ਵਾਲੇ ਲੋਕਾਂ ਨੂੰ ਇਸ ਦਾ ਸੇਵਨ ਕਰਨ ਵੇਲੇ ਸਾਵਧਾਨ ਰਹਿਣਾ ਚਾਹੀਦਾ ਹੈ। ਗਰਭਵਤੀ ਔਰਤਾਂ ਨੂੰ ਬਿਨਾਂ ਡਾਕਟਰੀ ਸਲਾਹ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।ਇਹ ਹਰ ਬਿਮਾਰੀ ਲਈ ਵੱਖਰੇ ਢੰਗ ਨਾਲ ਇਸਤੇਮਾਲ ਹੁੰਦੀ ਹੈ, ਇਸ ਲਈ ਡਾਕਟਰ ਦੀ ਸਲਾਹ ਲਓ।

ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ