Health Take Care In Summer: ਗਰਮੀਆਂ 'ਚ ਲੋਕ ਆਪਣੀ ਡਾਈਟ 'ਚ ਅਜਿਹੀਆਂ ਚੀਜ਼ਾਂ ਨੂੰ ਸ਼ਾਮਲ ਕਰਨਾ ਪਸੰਦ ਕਰਦੇ ਹਨ, ਜੋ ਨਾ ਸਿਰਫ ਸਰੀਰ ਨੂੰ ਠੰਡਕ ਦਿੰਦੇ ਹਨ ਸਗੋਂ ਕਈ ਬਿਮਾਰੀਆਂ ਤੋਂ ਬਚਾਉਂਦੀਆਂ ਹਨ। ਜਿਸ ਕਰਕੇ ਸਲਾਦ ਦੇ ਵਿੱਚ ਵਰਤੀ ਜਾਂਦੀ ਚੀਜ਼ ਕਕੜੀ ਜਾਂ ਤਰ ਗਰਮੀਆਂ ਦੇ ਵਿੱਚ ਇੱਕ ਅਹਿਮ ਭੋਜਨ ਹੈ। ਲੋਕ ਤਰ ਜਾਂ ਕਕੜੀ ਦੇ ਨਾਮ ਤੋਂ ਜਾਣੂ ਹਨ। ਇਸ ਦੀ ਠੰਡੀ ਤਾਸੀਰ ਹੁੰਦੀ ਹੈ ਅਤੇ ਇਸ ਵਿੱਚ 90 ਫੀਸਦੀ ਪਾਣੀ ਪਾਇਆ ਜਾਂਦਾ ਹੈ। ਜੋ ਨਾ ਸਿਰਫ ਸਰੀਰ ਨੂੰ ਡੀਹਾਈਡ੍ਰੇਟ ਹੋਣ ਤੋਂ ਬਚਾਉਂਦਾ ਹੈ ਬਲਕਿ ਭਾਰ ਘਟਾਉਣ ਵਿਚ ਵੀ ਬਹੁਤ ਮਦਦ ਕਰਦਾ ਹੈ। ਜੇਕਰ ਅਸੀਂ ਤਰ 'ਚ ਮੌਜੂਦ ਪੋਸ਼ਕ ਤੱਤਾਂ ਦੀ ਗੱਲ ਕਰੀਏ ਤਾਂ ਖੀਰੇ 'ਚ ਵਿਟਾਮਿਨ ਏ, ਵਿਟਾਮਿਨ ਸੀ, ਵਿਟਾਮਿਨ ਕੇ, ਪੋਟਾਸ਼ੀਅਮ, ਫਾਈਬਰ ਅਤੇ ਲਿਊਟੀਨ ਵਰਗੇ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਆਓ ਜਾਣਦੇ ਹਾਂ ਇਸਦੇ ਫਾਇਦੇ...
ਸਰੀਰ ਨੂੰ ਹਾਈਡਰੇਟ ਰੱਖਣ ‘ਚ ਮਦਦਗਾਰ-
ਗਰਮੀਆਂ 'ਚ ਅਕਸਰ ਲੋਕ ਡੀਹਾਈਡ੍ਰੇਸ਼ਨ ਦੀ ਸਮੱਸਿਆ ਨਾਲ ਜੂਝਦੇ ਹਨ। ਅਜਿਹੇ 'ਚ ਤਰ 'ਚ ਮੌਜੂਦ 90 ਫੀਸਦੀ ਪਾਣੀ ਸਰੀਰ ਨੂੰ ਹਾਈਡ੍ਰੇਟ ਰੱਖਣ 'ਚ ਮਦਦ ਕਰਦਾ ਹੈ। ਤਰ ਦਾ ਸੇਵਨ ਨਾ ਸਿਰਫ ਸਰੀਰ ਵਿਚ ਪਾਣੀ ਦੀ ਕਮੀ ਨੂੰ ਦੂਰ ਕਰਨ ਵਿਚ ਮਦਦ ਕਰਦਾ ਹੈ ਬਲਕਿ ਸਰੀਰ ਵਿਚ ਜਮ੍ਹਾ ਹੋਏ ਜ਼ਹਿਰੀਲੇ ਤੱਤਾਂ ਨੂੰ ਵੀ ਦੂਰ ਕਰਨ ਵਿਚ ਮਦਦ ਕਰਦਾ ਹੈ।
ਬਲੱਡ ਪ੍ਰੈਸ਼ਰ ਨੂੰ ਕੰਟਰੋਲ 'ਚ ਰੱਖੋ-
ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ 'ਚ ਤਰ ਦਾ ਸੇਵਨ ਲਾਭਕਾਰੀ ਹੋ ਸਕਦਾ ਹੈ। ਖੀਰੇ 'ਚ ਮੌਜੂਦ ਪੋਟਾਸ਼ੀਅਮ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਸਰੀਰ 'ਚ ਕੋਲੈਸਟ੍ਰੋਲ ਦੇ ਪੱਧਰ ਨੂੰ ਬਣਾਏ ਰੱਖਣ 'ਚ ਵੀ ਮਦਦ ਕਰਦਾ ਹੈ, ਜਿਸ ਨਾਲ ਦਿਲ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਘੱਟ ਹੁੰਦਾ ਹੈ।
ਭਾਰ ਘਟਾਉਣ 'ਚ ਫਾਇਦੇਮੰਦ-
ਤਰ ਦਾ ਸੇਵਨ ਭਾਰ ਘਟਾਉਣ ਵਿਚ ਵੀ ਮਦਦ ਕਰਦਾ ਹੈ। ਤਰ 'ਚ ਮੌਜੂਦ ਫਾਈਬਰ ਦੀ ਭਰਪੂਰ ਮਾਤਰਾ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ 'ਚ ਮਦਦ ਕਰਦੀ ਹੈ। ਇਸ ਤੋਂ ਇਲਾਵਾ ਇਸ 'ਚ ਕੈਲੋਰੀ ਦੀ ਮਾਤਰਾ ਵੀ ਬਹੁਤ ਘੱਟ ਪਾਈ ਜਾਂਦੀ ਹੈ। ਜੋ ਤੁਹਾਡੇ ਭਾਰ ਘਟਾਉਣ ਦੇ ਸਫਰ ਦੇ ਵਿੱਚ ਮਦਦ ਕਰਦੀ ਹੈ। ਤੁਸੀਂ ਤਰ ਨੂੰ ਸਲਾਦ ਜਾਂ ਜੂਸ ਦੇ ਰੂਪ 'ਚ ਆਪਣੀ ਡਾਈਟ 'ਚ ਸ਼ਾਮਲ ਕਰ ਸਕਦੇ ਹੋ।
ਕਬਜ਼ ਤੋਂ ਰਾਹਤ-
ਤਰ 'ਚ ਮੌਜੂਦ ਫਾਈਬਰ ਦੀ ਮਾਤਰਾ ਪੇਟ 'ਚ ਗੈਸ ਅਤੇ ਕਬਜ਼ ਦੀ ਸਮੱਸਿਆ ਨੂੰ ਦੂਰ ਕਰਦੀ ਹੈ।
ਚਮੜੀ ਲਈ ਫਾਇਦੇਮੰਦ-
ਤਰ ਨਾ ਸਿਰਫ਼ ਸਿਹਤ ਨੂੰ ਬਰਕਰਾਰ ਰੱਖਣ ਵਿਚ ਮਦਦ ਕਰਦਾ ਹੈ ਬਲਕਿ ਚਮੜੀ ਅਤੇ ਵਾਲਾਂ ਦੀ ਸੁੰਦਰਤਾ ਨੂੰ ਬਣਾਈ ਰੱਖਣ ਵਿਚ ਵੀ ਮਦਦ ਕਰਦਾ ਹੈ। ਤਰ ਦੇ ਨਿਯਮਤ ਸੇਵਨ ਨਾਲ ਵਾਲਾਂ ਦਾ ਵਿਕਾਸ ਹੁੰਦਾ ਹੈ ਅਤੇ ਚਮੜੀ ਦੇ ਦਾਗ-ਧੱਬੇ ਵੀ ਦੂਰ ਹੁੰਦੇ ਹਨ। ਜਿਸ ਕਾਰਨ ਚਮੜੀ ਚਮਕਦਾਰ ਦਿਖਾਈ ਦਿੰਦੀ ਹੈ।