ਰੌਬਟ

ਚੰਡੀਗੜ੍ਹ: ਕੋਰੋਨਾ ਦਾ ਪ੍ਰਕੋਪ ਲਗਾਤਰ ਵਧਦਾ ਜਾ ਰਿਹਾ ਹੈ। ਇੱਕ 27 ਸਾਲਾ ਵਿਅਕਤੀ ਜਲੰਧਰ ਵਿੱਚ ਕੋਰੋਨਾਵਾਇਰਸ ਦਾ ਪੀੜਤ ਨਿਕਲਿਆ ਹੈ। ਇਹ ਵਿਅਕਤੀ ਬਲਦੇਵ ਸਿੰਘ ਦੇ ਰਿਸ਼ਤੇਦਾਰ ਦਾ ਬੇਟਾ ਹੈ।

ਉਸ ਦੇ ਬਾਕੀ ਭਰਾਵਾਂ ਦੇ ਟੈਸਟ ਨੈਗੇਟਿਵ ਆਏ ਹਨ, ਹਾਂਲਾਕਿ ਉਸ ਦੇ ਚਾਚੇ ਦੀ ਟੈਸਟ ਰਿਪੋਰਟ ਉਡੀਕੀ ਜਾ ਰਹੀ ਹੈ। 27 ਸਾਲਾ ਲੜਕਾ ਆਪਣੇ ਭਰਾ, ਪਿਤਾ, ਮਾਂ ਤੇ ਚਾਚੇ ਨਾਲ ਜਲੰਧਰ ਦੇ ਸਿਵਲ ਹਸਪਤਾਲ ਵਿੱਚ ਅਲੱਗ-ਥਲੱਗ ਹਨ। ਇਸ ਦੇ ਨਾਲ ਜੰਲਧਰ 'ਚ ਕੋਰੋਨਾਵਾਇਰਸ ਮਰੀਜ਼ਾਂ ਦੀ ਗਿਣਤੀ ਪੰਜ ਹੋ ਗਈ ਹੈ।

ਪੰਜਾਬ ਵਿੱਚ ਮਾਰਚ ਦੇ ਮਹੀਨੇ ਵਿੱਚ ਲਗਪਗ 94 ਹਜ਼ਾਰ ਐਨਆਈਆਰ ਵਿਦੇਸ਼ ਯਾਤਰਾ ਕਰਕੇ ਵਾਪਸ ਪਰਤੇ ਹਨ। ਇਨ੍ਹਾਂ ਵਿੱਚੋਂ ਲਗਪਗ 30 ਹਜ਼ਾਰ ਲੋਕਾਂ ਦਾ ਪਤਾ ਲਾਇਆ ਗਿਆ ਹੈ। ਇਨ੍ਹਾਂ ਨੂੰ ਰਾਜ ਸਰਕਾਰ ਨੇ ਸਵੈ-ਇਕੱਲਤਾ ਲਈ ਭੇਜਿਆ ਹੈ।

ਇਸ ਦੇ ਨਾਲ ਹੀ ਬਾਕੀ ਲੋਕਾਂ ਦੀ ਭਾਲ ਕੀਤੀ ਜਾ ਰਹੀ ਹੈ। ਰਾਜ ਵਿੱਚ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 38 ਤੱਕ ਪਹੁੰਚ ਗਈ ਹੈ। ਚੰਡੀਗੜ੍ਹ ਵਿੱਚ ਵਾਇਰਸ ਦੇ ਸੱਤ ਮਾਮਲੇ ਸਾਹਮਣੇ ਆਏ ਹਨ। ਉਸੇ ਸਮੇਂ ਨਵਾਂਸ਼ਹਿਰ ਵਿੱਚ ਇੱਕ ਬਜ਼ੁਰਗ ਵਿਅਕਤੀ ਦੀ ਮੌਤ ਹੋਈ ਹੈ।