ਪੜਚੋਲ ਕਰੋ

ਤੁਲਸੀ ਦੇ ਬੀਜ ਭਾਰ ਘਟਾਉਣ ਤੋਂ ਲੈ ਕੇ ਕਬਜ਼ ਤੱਕ ਫਾਇਦੇਮੰਦ, ਜਾਣੋ ਇਸ ਦੇ ਹੋਰ ਫਾਇਦੇ

ਤੁਲਸੀ ਦੇ ਪੱਤਿਆਂ ਦੇ ਲਾਭ ਬਾਰੇ ਤਾਂ ਸਭ ਜਾਣਦੇ ਹੀ ਨੇ, ਪਰ ਕੀ ਤੁਹਾਨੂੰ ਪੱਤਾ ਹੈ ਇਸ ਦੇ ਪੱਤਿਆਂ ਦੀ ਤਰ੍ਹਾਂ ਇਸ ਦੇ ਬੀਜ ਵੀ ਲਾਭਕਾਰੀ ਹੁੰਦੇ ਹਨ। ਇਨ੍ਹਾਂ ਦੇ ਸੇਵਨ ਨਾਲ ਕਈ ਸਿਹਤ ਸਮੱਸਿਆਵਾਂ ਨੂੰ ਦੂਰ ਕੀਤਾ ਜਾ ਸਕਦਾ ਹੈ।

Tulsi Seeds Benefits: ਸਿਹਤ ਲਈ ਵਰਦਾਨ ਮੰਨੇ ਜਾਣ ਵਾਲੇ ਤੁਲਸੀ ਦੇ ਪੌਦੇ ਦੀ ਹਿੰਦੂ ਧਰਮ ਵਿੱਚ ਪੂਜਾ ਕੀਤੀ ਜਾਂਦੀ ਹੈ। ਤੁਲਸੀ ਦੇ ਬੂਟੇ ਦਾ ਨਾ ਸਿਰਫ਼ ਧਾਰਮਿਕ ਮਹੱਤਵ ਹੈ ਬਲਕਿ ਆਯੁਰਵੈਦਿਕ ਤੌਰ 'ਤੇ ਵੀ ਇਸ ਦਾ ਬਹੁਤ ਮਹੱਤਵ ਹੈ। ਤੁਲਸੀ ਵਿੱਚ ਮੌਜੂਦ ਕਈ ਔਸ਼ਧੀ ਗੁਣ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਂਦੇ ਹਨ। ਸਿਹਤ ਲਈ ਤੁਲਸੀ ਦੇ ਪੱਤਿਆਂ ਦੇ ਫਾਇਦੇ ਜ਼ਿਆਦਾਤਰ ਲੋਕ ਜਾਣਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਲਸੀ ਦੇ ਪੱਤਿਆਂ ਦੀ ਤਰ੍ਹਾਂ ਇਸ ਦੇ ਬੀਜ ਵੀ ਵਿਅਕਤੀ ਦੀਆਂ ਕਈ ਤਰ੍ਹਾਂ ਦੀਆਂ ਸਿਹਤ ਸੰਬੰਧੀ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰ ਸਕਦੇ ਹਨ।

ਤੁਲਸੀ ਦੇ ਬੀਜਾਂ 'ਚ ਮੌਜੂਦ ਫਾਈਬਰ, ਜ਼ਰੂਰੀ ਫੈਟੀ ਐਸਿਡ, ਐਂਟੀ-ਆਕਸੀਡੈਂਟ, ਆਇਰਨ ਅਤੇ ਮੈਗਨੀਸ਼ੀਅਮ ਵਰਗੇ ਤੱਤ ਸਿਹਤ ਨੂੰ ਕਈ ਹੈਰਾਨੀਜਨਕ ਫਾਇਦੇ ਦਿੰਦੇ ਹਨ। ਜਿਸ ਨਾਲ ਵਿਅਕਤੀ ਨੂੰ ਪਾਚਨ ਕਿਰਿਆ ਵਿੱਚ ਸੁਧਾਰ, ਬਿਹਤਰ ਪ੍ਰਤੀਰੋਧਕ ਸ਼ਕਤੀ, ਭਾਰ ਘਟਾਉਣ, ਖਾਂਸੀ ਅਤੇ ਜ਼ੁਕਾਮ ਦੇ ਇਲਾਜ ਵਿੱਚ ਲਾਭ ਮਿਲ ਸਕਦਾ ਹੈ। ਆਓ ਜਾਣਦੇ ਹਾਂ ਤੁਲਸੀ ਦੇ ਬੀਜਾਂ ਦੀ ਨਿਯਮਤ ਵਰਤੋਂ ਨਾਲ ਤੁਹਾਡੀ ਸਿਹਤ ਨੂੰ ਕੀ ਫਾਇਦੇ ਹੁੰਦੇ ਹਨ।

ਹੋਰ ਪੜ੍ਹੋ : ਨੀਂਦ ਦੌਰਾਨ ਦਿਲ ਦੇ ਦੌਰੇ ਦੇ ਅਸਲ ਕਾਰਨ ਅਤੇ ਸ਼ੁਰੂਆਤੀ ਲੱਛਣ ਕੀ ਹਨ? ਜਾਣੋ ਸਿਹਤ ਮਾਹਿਰ ਤੋਂ

ਭਾਰ ਘਟਾਉਣਾ

ਤੁਲਸੀ ਦੇ ਬੀਜਾਂ ਦਾ ਨਿਯਮਤ ਸੇਵਨ ਭਾਰ ਘਟਾਉਣ ਵਿਚ ਲਾਭਕਾਰੀ ਹੋ ਸਕਦਾ ਹੈ। ਇਸ ਉਪਾਅ ਨੂੰ ਕਰਨ ਲਈ ਤੁਲਸੀ ਦੇ ਬੀਜਾਂ ਨੂੰ ਪਾਣੀ ਵਿੱਚ ਉਬਾਲੋ। ਇਸ ਤੋਂ ਬਾਅਦ ਇਸ ਪਾਣੀ ਨੂੰ ਛਾਣ ਕੇ ਗਰਮ ਕਰਕੇ ਪੀਓ। ਵਧੀਆ ਨਤੀਜਿਆਂ ਲਈ ਇਸ ਪਾਣੀ ਨੂੰ ਸਵੇਰੇ ਖਾਲੀ ਪੇਟ ਪੀਓ। ਇਸ ਪਾਣੀ 'ਚ ਭਰਪੂਰ ਮਾਤਰਾ 'ਚ ਫਾਈਬਰ ਹੁੰਦਾ ਹੈ, ਜੋ ਮੈਟਾਬੋਲਿਜ਼ਮ ਨੂੰ ਵਧਾ ਕੇ ਫੈਟ ਬਰਨ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਤੁਲਸੀ ਦੇ ਬੀਜਾਂ 'ਚ ਅਲਫਾ ਲਿਨੋਲੇਨਿਕ ਐਸਿਡ ਅਤੇ ਓਮੇਗਾ 3 ਫੈਟੀ ਐਸਿਡ ਪਾਏ ਜਾਂਦੇ ਹਨ, ਇਹ ਦੋਵੇਂ ਗੁਣ ਫੈਟ ਬਰਨ ਕਰਨ 'ਚ ਮਦਦ ਕਰਦੇ ਹਨ।

ਬਲੱਡ ਸ਼ੂਗਰ ਨੂੰ ਕੰਟਰੋਲ 'ਚ ਰੱਖੋ

ਤੁਲਸੀ ਦੇ ਬੀਜਾਂ 'ਚ ਮੌਜੂਦ ਡਾਇਟਰੀ ਫਾਈਬਰ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰ ਸਕਦਾ ਹੈ। ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ ਲਈ ਤੁਲਸੀ ਦੇ ਬੀਜਾਂ ਨੂੰ ਰਾਤ ਭਰ ਪਾਣੀ 'ਚ ਭਿਓ ਦਿਓ। ਇਸ ਤੋਂ ਬਾਅਦ ਅਗਲੀ ਸਵੇਰ ਇਨ੍ਹਾਂ ਬੀਜਾਂ ਨੂੰ ਇਕ ਗਲਾਸ ਦੁੱਧ ਵਿਚ ਮਿਲਾ ਕੇ ਪੀਣ ਨਾਲ ਇਨਸੁਲਿਨ ਦਾ ਪੱਧਰ ਠੀਕ ਹੋ ਸਕਦਾ ਹੈ।

ਮਜ਼ਬੂਤ ​​ਇਮਿਊਨਿਟੀ

ਤੁਲਸੀ ਦੇ ਬੀਜ ਕਮਜ਼ੋਰ ਇਮਿਊਨਿਟੀ ਨੂੰ ਮਜ਼ਬੂਤ ​​ਕਰਦੇ ਹਨ ਅਤੇ ਵਿਅਕਤੀ ਨੂੰ ਵਾਰ-ਵਾਰ ਬਿਮਾਰ ਹੋਣ ਤੋਂ ਰੋਕਦੇ ਹਨ। ਇਨ੍ਹਾਂ ਬੀਜਾਂ ਵਿੱਚ ਮੌਜੂਦ ਐਂਟੀ-ਆਕਸੀਡੈਂਟਸ ਦੀ ਭਰਪੂਰ ਮਾਤਰਾ ਸਰੀਰ ਵਿੱਚ ਫ੍ਰੀ ਰੈਡੀਕਲਸ ਦੇ ਕਾਰਨ ਹੋਣ ਵਾਲੇ ਨੁਕਸਾਨ ਨੂੰ ਰੋਕਣ ਵਿੱਚ ਵੀ ਮਦਦ ਕਰਦੀ ਹੈ। ਇੰਨਾ ਹੀ ਨਹੀਂ ਇਨ੍ਹਾਂ ਬੀਜਾਂ 'ਚ ਮੌਜੂਦ ਫਲੇਵੋਨੋਇਡਸ ਅਤੇ ਫੀਨੋਲਿਕ ਸਰੀਰ ਦੀ ਇਮਿਊਨਿਟੀ ਵਧਾ ਕੇ ਜ਼ੁਕਾਮ ਅਤੇ ਖਾਂਸੀ ਤੋਂ ਵੀ ਰਾਹਤ ਦਿੰਦੇ ਹਨ। ਇਸ ਉਪਾਅ ਨੂੰ ਕਰਨ ਲਈ ਤੁਸੀਂ ਤੁਲਸੀ ਦੇ ਬੀਜਾਂ ਦਾ ਕਾੜ੍ਹਾ ਬਣਾ ਕੇ ਪੀ ਸਕਦੇ ਹੋ।

ਕਬਜ਼

ਤੁਲਸੀ ਦੇ ਬੀਜ ਵੀ ਕਬਜ਼ ਦੀ ਸਮੱਸਿਆ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੇ ਹਨ। ਜੇਕਰ ਤੁਸੀਂ ਲੰਬੇ ਸਮੇਂ ਤੋਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਲਸੀ ਦੇ ਬੀਜਾਂ ਵਰਦਾਨ ਹਨ। ਇਸ ਦੇ ਲਈ ਇਨ੍ਹਾਂ ਬੀਜਾਂ ਨੂੰ ਪਾਣੀ 'ਚ ਭਿਓ ਕੇ ਰੋਜ਼ ਸਵੇਰੇ ਪੀਓ। ਇਸ ਡਰਿੰਕ ਦਾ ਸਵਾਦ ਵਧਾਉਣ ਲਈ ਤੁਸੀਂ ਇਸ 'ਚ ਇਕ ਚਮਚ ਸ਼ਹਿਦ ਵੀ ਮਿਲਾ ਸਕਦੇ ਹੋ। ਇਸ ਡਰਿੰਕ ਨੂੰ ਰੋਜ਼ਾਨਾ ਪੀਣ ਨਾਲ ਸਰੀਰ 'ਚ ਫਾਈਬਰ ਦੀ ਕਮੀ ਪੂਰੀ ਹੁੰਦੀ ਹੈ, ਜਿਸ ਨਾਲ ਅੰਤੜੀਆਂ ਦੀ ਗਤੀ ਆਸਾਨ ਹੋ ਜਾਂਦੀ ਹੈ ਅਤੇ ਕਬਜ਼ ਤੋਂ ਰਾਹਤ ਮਿਲਦੀ ਹੈ।

ਜ਼ੁਕਾਮ ਅਤੇ ਖੰਘ

ਤੁਲਸੀ ਦੇ ਬੀਜ ਜ਼ੁਕਾਮ ਅਤੇ ਖੰਘ ਤੋਂ ਰਾਹਤ ਦਿੰਦੇ ਹਨ। ਇਨ੍ਹਾਂ ਬੀਜਾਂ ਵਿੱਚ ਮੌਜੂਦ ਐਂਟੀਬਾਇਓਟਿਕ ਅਤੇ ਐਂਟੀਵਾਇਰਸ ਗੁਣ ਬਦਲਦੇ ਮੌਸਮ ਕਾਰਨ ਹੋਣ ਵਾਲੀ ਜ਼ੁਕਾਮ, ਫਲੂ, ਖੰਘ ਅਤੇ ਬਲਗਮ ਤੋਂ ਰਾਹਤ ਦਿੰਦੇ ਹਨ। ਇਸ ਉਪਾਅ ਨੂੰ ਕਰਨ ਲਈ ਤੁਲਸੀ ਦੇ ਬੀਜਾਂ ਦਾ ਕਾੜ੍ਹਾ ਬਣਾ ਕੇ ਰੋਜ਼ਾਨਾ ਦੋ ਵਾਰ ਪੀਓ। ਤੁਸੀਂ ਚਾਹੋ ਤਾਂ ਇਸ ਕਾੜ੍ਹੇ 'ਚ ਗੁੜ ਅਤੇ ਨਿੰਬੂ ਵੀ ਮਿਲਾ ਸਕਦੇ ਹੋ।

ਹੋਰ ਪੜ੍ਹੋ : ਸਾਵਧਾਨ! ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਨਕਲੀ ਚੀਆ ਸੀਡਜ਼? ਇਨ੍ਹਾਂ ਟ੍ਰਿਕਸ ਦੇ ਨਾਲ ਕਰੋ ਅਸਲੀ ਦੀ ਪਛਾਣ

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀਹੋਸ਼ਿਆਰਪੁਰ ਵੋਟਿੰਗ ਦਾ ਜਾਇਜਾ ਲੈਣ ਪਹੁੰਚੇ ਡੀ.ਸੀ. ਤੇ ਐਸ.ਐਸ.ਪੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget