ਜ਼ਿਆਦਾ ਨਮਕ ਖਾਣ ਵਾਲੇ ਹੋ ਜਾਣ ਸਾਵਧਾਨ! ਕੈਂਸਰ ਦਾ ਖਤਰਾ, ਤਾਜ਼ਾ ਖੋਜ 'ਚ ਹੋਇਆ ਹੈਰਾਨ ਕਰ ਦੇਣ ਵਾਲਾ ਖੁਲਾਸਾ
Health Tips: ਚੀਨੀ ਜਾਂ ਮਿੱਠੀਆਂ ਚੀਜ਼ਾਂ ਖਾਣ ਨਾਲ ਭਾਰ ਅਤੇ ਸ਼ੂਗਰ ਲੈਵਲ ਵਧਣ ਦਾ ਖਤਰਾ ਰਹਿੰਦਾ ਹੈ, ਜਦੋਂ ਕਿ ਜ਼ਿਆਦਾ ਨਮਕ ਖਾਣ ਨਾਲ ਬਲੱਡ ਪ੍ਰੈਸ਼ਰ ਵਧ ਸਕਦਾ ਹੈ ਅਤੇ ਦਿਲ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ।
Health News: ਨਮਕ ਤੋਂ ਬਿਨ੍ਹਾਂ ਹਰ ਪਕਵਾਨ ਅਧੂਰਾ ਲੱਗਦਾ ਹੈ। ਭਾਰਤੀ ਵਿਅੰਜਨਾਂ ਵਿੱਚ ਇਸ ਦੀ ਖੂਬ ਵਰਤੋਂ ਕੀਤੀ ਜਾਂਦੀ ਹੈ ਪਰ ਬਹੁਤ ਜ਼ਿਆਦਾ ਨਮਕ ਤੇ ਬਹੁਤ ਜ਼ਿਆਦਾ ਖੰਡ ਖਾਣਾ ਨੁਕਸਾਨਦੇਹ ਮੰਨਿਆ ਜਾਂਦਾ ਹੈ। ਚੀਨੀ ਜਾਂ ਮਿੱਠੀਆਂ ਚੀਜ਼ਾਂ ਖਾਣ ਨਾਲ ਭਾਰ ਤੇ ਸ਼ੂਗਰ ਲੈਵਲ ਵਧਣ ਦਾ ਖਤਰਾ ਰਹਿੰਦਾ ਹੈ, ਜਦੋਂਕਿ ਜ਼ਿਆਦਾ ਨਮਕ ਖਾਣ ਨਾਲ ਬਲੱਡ ਪ੍ਰੈਸ਼ਰ ਵਧ ਸਕਦਾ ਹੈ ਤੇ ਦਿਲ ਦੀਆਂ ਬੀਮਾਰੀਆਂ ਹੋ ਸਕਦੀਆਂ ਹਨ ਪਰ ਹੁਣ ਜ਼ਿਆਦਾ ਨਮਕ ਖਾਣ ਵਾਲੇ ਵੀ ਸਾਵਧਾਨ ਹੋ ਜਾਣ।
ਇਸੇ ਲਈ ਦੋਵਾਂ ਨੂੰ ਘੱਟ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ। ਕੁਝ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਜ਼ਿਆਦਾ ਮਾਤਰਾ ਵਿੱਚ ਨਮਕ ਵਾਲੀਆਂ ਚੀਜ਼ਾਂ ਖਾਣ ਨਾਲ ਗਠੀਆ ਦਾ ਖ਼ਤਰਾ ਕਈ ਗੁਣਾ ਵਧ ਜਾਂਦਾ ਹੈ। ਇਹ ਹੱਡੀਆਂ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਆਓ ਜਾਣਦੇ ਹਾਂ ਨਮਕ ਕਾਰਨ ਹੱਡੀਆਂ ਨੂੰ ਨੁਕਸਾਨ ਹੋਣ ਦਾ ਖਤਰਾ ਤੇ ਕਿਹੜੀਆਂ ਸਮੱਸਿਆਵਾਂ ਵਧ ਜਾਂਦੀਆਂ ਹਨ...
ਜ਼ਿਆਦਾ ਲੂਣ ਦਾ ਸੇਵਨ ਕਰਨ ਨਾਲ ਕੈਲਸ਼ੀਅਮ ਘਟ ਜਾਂਦਾ
ਸਿਹਤ ਮਾਹਿਰਾਂ ਮੁਤਾਬਕ ਨਮਕ ਦਾ ਜ਼ਿਆਦਾ ਸੇਵਨ ਕਰਨ ਨਾਲ ਸਰੀਰ 'ਚੋਂ ਕੈਲਸ਼ੀਅਮ ਦੀ ਮਾਤਰਾ ਘੱਟ ਹੋ ਸਕਦੀ ਹੈ। ਜ਼ਿਆਦਾ ਸੋਡੀਅਮ ਵਾਲਾ ਭੋਜਨ ਖਾਣ ਨਾਲ ਕੈਲਸ਼ੀਅਮ ਦਾ ਨਿਕਾਸ ਵਧਦਾ ਹੈ। ਕੈਲਸ਼ੀਅਮ ਦੀ ਕਮੀ ਨਾਲ ਹੱਡੀਆਂ ਦੀ ਘਣਤਾ ਘੱਟ ਹੋ ਸਕਦੀ ਹੈ, ਜਿਸ ਨਾਲ ਗਠੀਆ ਜਾਂ ਹੱਡੀਆਂ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਬਹੁਤ ਜ਼ਿਆਦਾ ਸੋਡੀਅਮ ਖਾਣ ਨਾਲ ਵੀ ਓਸਟੀਓਪੋਰੋਸਿਸ ਹੋ ਸਕਦਾ ਹੈ।
ਦਿਲ ਲਈ ਖਤਰਨਾਕ
ਬਹੁਤ ਜ਼ਿਆਦਾ ਸੋਡੀਅਮ ਖਾਣ ਨਾਲ ਦਿਲ ਦੀ ਸਿਹਤ ਖਰਾਬ ਹੋ ਸਕਦੀ ਹੈ। ਜ਼ਿਆਦਾ ਸੋਡੀਅਮ ਦੀ ਖਪਤ ਪੋਟਾਸ਼ੀਅਮ ਦੀ ਮਾਤਰਾ ਨੂੰ ਘਟਾਉਂਦੀ ਹੈ ਤੇ ਦਿਲ ਦੇ ਦੌਰੇ ਜਾਂ ਸਬੰਧਤ ਬਿਮਾਰੀਆਂ ਦੇ ਜੋਖਮ ਨੂੰ ਵਧਾ ਸਕਦੀ ਹੈ। ਇੱਕ ਅਧਿਐਨ ਵਿੱਚ ਇਹ ਪਾਇਆ ਗਿਆ ਹੈ ਕਿ ਬਾਕੀ ਲੋਕਾਂ ਦੇ ਮੁਕਾਬਲੇ ਉੱਚ ਸੋਡੀਅਮ ਵਾਲੀਆਂ ਚੀਜ਼ਾਂ ਖਾਣ ਵਾਲੇ ਲੋਕਾਂ ਵਿੱਚ ਸਮੇਂ ਤੋਂ ਪਹਿਲਾਂ ਮੌਤ ਦਾ ਖ਼ਤਰਾ 20% ਵੱਧ ਹੁੰਦਾ ਹੈ। ਸੋਡੀਅਮ ਬਲੱਡ ਪ੍ਰੈਸ਼ਰ ਨੂੰ ਵਧਾ ਕੇ ਦਿਲ ਦੀਆਂ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ।
ਪੇਟ ਦਾ ਕੈਂਸਰ
ਅਧਿਐਨ ਵਿੱਚ ਪਾਇਆ ਗਿਆ ਹੈ ਕਿ ਉੱਚ ਸੋਡੀਅਮ ਵਾਲੇ ਭੋਜਨ ਖਾਣ ਨਾਲ ਪੇਟ ਦੇ ਕੈਂਸਰ ਦਾ ਖ਼ਤਰਾ ਵੀ ਵੱਧ ਸਕਦਾ ਹੈ। ਇਸ ਅਧਿਐਨ ਵਿੱਚ 268,000 ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕੀਤਾ ਗਿਆ ਸੀ, ਜਿਸ ਵਿੱਚ ਦਿਖਾਇਆ ਗਿਆ ਸੀ ਕਿ ਰੋਜ਼ਾਨਾ 3 ਗ੍ਰਾਮ ਜਾਂ ਇਸ ਤੋਂ ਵੱਧ ਨਮਕ ਖਾਣ ਨਾਲ ਇੱਕ ਗ੍ਰਾਮ ਨਮਕ ਦਾ ਸੇਵਨ ਕਰਨ ਵਾਲਿਆਂ ਦੇ ਮੁਕਾਬਲੇ ਪੇਟ ਦੇ ਕੈਂਸਰ ਦਾ ਖ਼ਤਰਾ 68% ਵੱਧ ਸਕਦਾ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਜ਼ਿਆਦਾ ਨਮਕ ਵਾਲੀਆਂ ਚੀਜ਼ਾਂ ਪੇਟ ਦੇ ਅਲਸਰ ਜਾਂ ਸੋਜ ਨੂੰ ਵਧਾ ਸਕਦੀਆਂ ਹਨ।
ਕਿੰਨਾ ਨਮਕ ਖਾਣਾ ਚਾਹੀਦਾ
ਅਧਿਐਨ ਵਿੱਚ ਪਾਇਆ ਗਿਆ ਹੈ ਕਿ ਇੱਕ ਸਿਹਤਮੰਦ ਵਿਅਕਤੀ ਲਈ ਪ੍ਰਤੀ ਦਿਨ 1500-2000 ਮਿਲੀਗ੍ਰਾਮ ਨਮਕ ਦਾ ਸੇਵਨ ਸੁਰੱਖਿਅਤ ਹੋ ਸਕਦਾ ਹੈ। ਇਹ ਭੋਜਨ ਵਿੱਚ ਨਮਕ ਦੀ ਮਿਲਾਵਟ ਨਹੀਂ ਸਗੋਂ ਚਿਪਸ, ਸਨੈਕਸ ਜਾਂ ਹੋਰ ਨਮਕੀਨ ਚੀਜ਼ਾਂ ਦਾ ਸੇਵਨ ਹੈ। ਭਾਵ ਇੱਕ ਦਿਨ ਵਿੱਚ ਇੱਕ ਚਮਚ ਤੋਂ ਵੱਧ ਨਮਕ ਨਹੀਂ ਖਾਣਾ ਚਾਹੀਦਾ। ਇਸ ਨਾਲ ਬਲੱਡ ਪ੍ਰੈਸ਼ਰ ਜਾਂ ਦਿਲ ਦੀਆਂ ਸਮੱਸਿਆਵਾਂ ਹੋ ਸਕਦੀਆਂ ਹਨ।
Check out below Health Tools-
Calculate Your Body Mass Index ( BMI )