Benefits of eating grapes: ਮਾਹਿਰਾਂ ਦਾ ਕਹਿਣਾ ਹੈ ਕਿ ਗਰਮੀਆਂ ਵਿੱਚ ਅੰਗੂਰ ਜ਼ਰੂਰ ਖਾਣਾ ਚਾਹੀਦਾ ਹੈ ਕਿਉਂਕਿ ਅੰਗੂਰ ਸਾਡੇ ਸਰੀਰ ਲਈ ਹਰ ਤਰ੍ਹਾਂ ਨਾਲ ਫਾਇਦੇਮੰਦ ਹੁੰਦੇ ਹਨ। ਗਰਮੀਆਂ ਦੇ ਮੌਸਮ ਵਿੱਚ ਸਰੀਰ ਨੂੰ ਵਿਟਾਮਿਨ, ਕੈਲਸ਼ੀਅਮ ਤੇ ਗਲੂਕੋਜ਼ ਦੀ ਬਹੁਤ ਜ਼ਿਆਦਾ ਲੋੜ ਹੁੰਦੀ ਹੈ। ਇਨ੍ਹਾਂ ਸਾਰੀਆਂ ਚੀਜ਼ਾਂ ਦੀ ਭਰਪਾਈ ਅੰਗੂਰ ਸਰੀਰ 'ਚ ਕਰਦੇ ਹਨ। ਅਜਿਹੇ 'ਚ ਜੇਕਰ ਤੁਸੀਂ ਰੋਜ਼ਾਨਾ ਅੰਗੂਰ ਦਾ ਸੇਵਨ ਕਰਦੇ ਹੋ ਤਾਂ ਸਿਹਤ ਨੂੰ ਕਈ ਫਾਇਦੇ ਹੁੰਦੇ ਹਨ। ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਗਰਮੀਆਂ 'ਚ ਰੋਜ਼ਾਨਾ ਅੰਗੂਰ ਦਾ ਸੇਵਨ ਕਿਉਂ ਕਰਨਾ ਚਾਹੀਦਾ ਹੈ ਤੇ ਇਹ ਸਾਡੇ ਲਈ ਕਿਵੇਂ ਫਾਇਦੇਮੰਦ ਹੈ।



ਗੈਸ ਤੇ ਕਬਜ਼ ਤੋਂ ਪਾਓ ਛੁਟਕਾਰਾ- ਗਰਮੀਆਂ ਦੇ ਮੌਸਮ 'ਚ ਸਭ ਤੋਂ ਵੱਡੀ ਸਮੱਸਿਆ ਭੋਜਨ ਦੇ ਨਾ ਪਚਣ ਦੀ ਹੁੰਦੀ ਹੈ, ਜਿਸ ਕਾਰਨ ਕਬਜ਼, ਗੈਸ ਤੇ ਐਸਿਡ ਬਣਨ ਦੀ ਸਮੱਸਿਆ ਹੁੰਦੀ ਹੈ। ਅੰਗੂਰ ਦੇ ਸੇਵਨ ਨਾਲ ਇਨ੍ਹਾਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਜਾਂਦਾ ਹੈ, ਉਥੇ ਹੀ ਜੇਕਰ ਤੁਸੀਂ ਆਪਣੇ ਪਤਲੇ ਸਰੀਰ ਤੋਂ ਪ੍ਰੇਸ਼ਾਨ ਹੋ ਤੇ ਸਿਹਤ ਬਣਾਉਣਾ ਚਾਹੁੰਦੇ ਹੋ ਤਾਂ ਅੰਗੂਰ ਖਾਣ ਨਾਲ ਭਾਰ ਵਧਾਉਣ 'ਚ ਮਦਦ ਮਿਲਦੀ ਹੈ।

ਬ੍ਰੈਸਟ ਕੈਂਸਰ- ਦਿਲ ਨਾਲ ਜੁੜੀਆਂ ਬਿਮਾਰੀਆਂ ਲਈ ਅੰਗੂਰ ਦਾ ਸੇਵਨ ਕਿਸੇ ਦਵਾਈ ਤੋਂ ਘੱਟ ਨਹੀਂ। ਇਸ ਦੇ ਨਾਲ ਹੀ ਬ੍ਰੈਸਟ ਕੈਂਸਰ ਦੀ ਰੋਕਥਾਮ ਵਿੱਚ ਵੀ ਅੰਗੂਰ ਦਾ ਸੇਵਨ ਫਾਇਦੇਮੰਦ ਮੰਨਿਆ ਗਿਆ ਹੈ। ਇਸ ਵਾਰ ਗਰਮੀਆਂ ਦੇ ਮੌਸਮ ਵਿੱਚ ਬਹੁਤ ਸਾਰੇ ਅੰਗੂਰ ਖਰੀਦੇ ਕੇ ਖਾਓ। ਇਸ ਲਈ ਦਿਲ ਤੇ ਛਾਤੀ ਨਾਲ ਜੁੜੀਆਂ ਬਿਮਾਰੀਆਂ ਵਾਲੇ ਲੋਕਾਂ ਨੂੰ ਅੰਗੂਰ ਜ਼ਰੂਰ ਖਾਣਾ ਚਾਹੀਦਾ ਹੈ।

ਕੋਲੈਸਟ੍ਰੋਲ-ਅੰਗੂਰ ਖਾਣ 'ਚ ਜਿੰਨੇ ਮਿੱਠੇ ਹੁੰਦੇ ਹਨ, ਸਿਹਤ ਲਈ ਵੀ ਓਨੇ ਹੀ ਫਾਇਦੇਮੰਦ ਹੁੰਦੇ ਹਨ। ਇਸ 'ਚ ਪਾਏ ਜਾਣ ਵਾਲੇ ਐਂਟੀ-ਆਕਸੀਡੈਂਟਸ ਬਲੱਡ ਕਲਾਟ ਤੇ ਹਾਰਟ ਅਟੈਕ ਵਰਗੀਆਂ ਸਮੱਸਿਆਵਾਂ ਨੂੰ ਰੋਕਦੇ ਹਨ। ਇਸ ਤੋਂ ਇਲਾਵਾ ਅੰਗੂਰ ਖਾਣ ਨਾਲ ਕੋਲੈਸਟ੍ਰੋਲ ਵੀ ਕੰਟਰੋਲ 'ਚ ਰਹਿੰਦਾ ਹੈ। ਇਸ ਲਈ ਜੇਕਰ ਤੁਸੀਂ ਵੀ ਇਨ੍ਹਾਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਤਾਂ ਅੰਗੂਰ ਦਾ ਸੇਵਨ ਜ਼ਰੂਰ ਕਰੋ।

ਖੂਨ ਵਧਾਉਂਦਾ ਹੈ- ਅੰਗੂਰ ਵਿੱਚ ਕੈਲਸ਼ੀਅਮ, ਪੋਟਾਸ਼ੀਅਮ, ਕਲੋਰਾਈਡ, ਸਲਫੇਟ, ਐਲੂਮੀਨੀਅਮ ਤੇ ਮੈਗਨੀਸ਼ੀਅਮ ਭਰਪੂਰ ਮਾਤਰਾ ਵਿੱਚ ਪਾਏ ਜਾਂਦੇ ਹਨ। ਇਸ ਦੇ ਨਾਲ ਹੀ ਅੰਗੂਰ ਵਿੱਚ ਵਿਟਾਮਿਨ ਤੇ ਪਾਣੀ ਵੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ, ਜਿਸ ਕਾਰਨ ਸਰੀਰ 'ਚ ਖੂਨ ਵਧਦਾ ਹੈ, ਇਸੇ ਲਈ ਮਾਹਿਰ ਗਰਮੀਆਂ 'ਚ ਅੰਗੂਰ ਖਾਣ ਦੀ ਸਲਾਹ ਦਿੰਦੇ ਹਨ। ਇਸ ਲਈ ਜੇਕਰ ਤੁਸੀਂ ਵੀ ਖੂਨ ਵਧਾਉਣਾ ਚਾਹੁੰਦੇ ਹੋ ਤਾਂ ਭਰਪੂਰ ਮਾਤਰਾ 'ਚ ਅੰਗੂਰ ਖਾਓ।

ਇਮਿਊਨ ਸਿਸਟਮ ਬਿਹਤਰ ਰਹਿੰਦਾ - ਪਿਛਲੇ 2 ਸਾਲਾਂ ਤੋਂ, ਸਾਡੇ ਸਾਰਿਆਂ ਦੇ ਜੀਵਨ ਵਿੱਚ ਇਮਿਊਨ ਸਿਸਟਮ ਬਹੁਤ ਮਹੱਤਵਪੂਰਨ ਹੋ ਗਿਆ ਹੈ ਕਿਉਂਕਿ ਕੋਰੋਨਾ ਨੇ ਸਭ ਨੂੰ ਇਸਦੀ ਮਹੱਤਤਾ ਨੂੰ ਸਮਝਾਇਆ ਹੈ, ਮਜ਼ਬੂਤ ਇਮਿਊਨ ਪਾਵਰ ਦਾ ਹੋਣਾ ਬਹੁਤ ਜ਼ਰੂਰੀ ਹੈ। ਇਮਿਊਨਿਟੀ ਨੂੰ ਮਜ਼ਬੂਤ ਰੱਖਣ ਲਈ ਲੋਕ ਕਈ ਤਰ੍ਹਾਂ ਦੇ ਉਪਾਅ ਕਰਨ 'ਚ ਲੱਗੇ ਹੋਏ ਹਨ। ਅੰਗੂਰ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜਿਸ ਕਾਰਨ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਮਜ਼ਬੂਤ ਹੁੰਦੀ ਹੈ, ਇਸ ਲਈ ਅੰਗੂਰ ਖਾਣ ਦੀ ਸਲਾਹ ਦਿੱਤੀ ਜਾਂਦੀ ਹੈ।