Benefits of Banana : ਜਾਣੋ ਕੇਲੇ ਦੇ ਸਰੀਰ ਨੂੰ ਕਿੰਨੇ ਫਾਇਦੇ ਹਨ, ਰੋਜ ਖਾਓ ਹੋ ਜਾਓ ਸਿਹਤਮੰਦ
Healthy - ਕੇਲਾ ਖਾਣਾ ਸਭ ਨੂੰ ਪਸੰਦ ਹੁੰਦਾ ਹੈ। ਬੱਚਿਆ ਨੂੰ ਵੀ ਇਹ ਫਲ ਬਹੁਤ ਪਸੰਦ ਹੈ। ਇਹ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਕੇਲੇ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਪੇਟ ਭਰਿਆ
Benefits of Banana - ਕੇਲਾ ਖਾਣਾ ਸਭ ਨੂੰ ਪਸੰਦ ਹੁੰਦਾ ਹੈ। ਬੱਚਿਆ ਨੂੰ ਵੀ ਇਹ ਫਲ ਬਹੁਤ ਪਸੰਦ ਹੈ। ਇਹ ਕਈ ਗੁਣਾਂ ਨਾਲ ਭਰਪੂਰ ਹੁੰਦਾ ਹੈ। ਕੇਲੇ 'ਚ ਫਾਈਬਰ ਕਾਫੀ ਮਾਤਰਾ 'ਚ ਪਾਇਆ ਜਾਂਦਾ ਹੈ। ਇਸ ਨੂੰ ਖਾਣ ਨਾਲ ਪੇਟ ਭਰਿਆ ਹੋਇਆ ਮਹਿਸੂਸ ਹੁੰਦਾ ਹੈ ਜਿਸ ਕਰਕੇ ਤੁਸੀਂ ਘੱਟ ਖਾਂਦੇ ਹੋ ਤੇ ਭਾਰ ਘਟਾਉਣ 'ਚ ਮਦਦ ਮਿਲਦੀ ਹੈ। ਊਰਜਾ ਨਾਲ ਭਰਪੂਰ ਇਸ ਫਲ ਨੂੰ ਖਾਣ ਨਾਲ ਤੁਸੀਂ ਕਈ ਸਿਹਤ ਸਮੱਸਿਆਵਾਂ ਤੋਂ ਬਚ ਸਕਦੇ ਹੋ। ਕੇਲੇ 'ਚ ਡਾਇਟਰੀ ਫਾਈਬਰ, ਮੈਂਗਨੀਜ਼ ਵਰਗੇ ਸਾਰੇ ਪੋਸ਼ਕ ਤੱਤ ਪਾਏ ਜਾਂਦੇ ਹਨ ਤੇ ਇਹ ਇੱਕ ਸੁਪਰ ਫੂਡ ਵਜੋਂ ਜਾਣਿਆ ਜਾਂਦਾ ਹੈ।
ਕੇਲੇ 'ਚ ਪੋਸ਼ਕ ਤੱਤ ਭਰਪੂਰ ਮਾਤਰਾ 'ਚ ਹੁੰਦੇ ਹਨ, ਜੋ ਸਰੀਰ ਦੇ ਵਿਕਾਸ ਲਈ ਸਹਾਇਕ ਹੁੰਦੇ ਹਨ। ਇਸ 'ਚ ਵਿਟਾਮਿਨ-ਸੀ ਵੀ ਕਾਫੀ ਮਾਤਰਾ 'ਚ ਮੌਜੂਦ ਹੁੰਦਾ ਹੈ, ਜਿਸ ਨਾਲ ਤੁਸੀਂ ਇਨਫੈਕਸ਼ਨ ਤੇ ਬਿਮਾਰੀਆਂ ਤੋਂ ਬਚ ਸਕਦੇ ਹੋ। ਕੇਲੇ ਇਮਿਊਨ ਸਿਸਟਮ ਨੂੰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
ਨਾਲ ਹੀ ਕੇਲੇ 'ਚ ਪੋਟਾਸ਼ੀਅਮ ਤੇ ਮੈਗਨੀਸ਼ੀਅਮ ਭਰਪੂਰ ਮਾਤਰਾ 'ਚ ਹੁੰਦਾ ਹੈ ਜੋ ਬਲੱਡ ਪ੍ਰੈਸ਼ਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਪੋਟਾਸ਼ੀਅਮ ਦਿਲ ਦੀਆਂ ਬਿਮਾਰੀਆਂ ਦੇ ਖਤਰੇ ਨੂੰ ਘਟਾਉਂਦਾ ਹੈ। ਪੋਟਾਸ਼ੀਅਮ ਨਾਲ ਭਰਪੂਰ ਹੋਣ ਕਰਕੇ ਕੇਲਾ ਕਿਡਨੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ।
ਇਸਤੋਂ ਇਲਾਵਾ ਜਿਨ੍ਹਾਂ ਨੂੰ ਅਨੀਮੀਆ ਦੀ ਸਮੱਸਿਆ ਹੈ ਉਨ੍ਹਾਂ ਲਈ ਕੇਲਾ ਬਹੁਤ ਫਾਇਦੇਮੰਦ ਹੁੰਦਾ ਹੈ। ਇਸ 'ਚ ਆਇਰਨ ਦੀ ਕਾਫੀ ਮਾਤਰਾ ਹੁੰਦੀ ਹੈ। ਜੋ ਲਾਲ ਰਕਤਾਣੂਆਂ ਦੇ ਨਿਰਮਾਣ 'ਚ ਮਦਦ ਕਰਦਾ ਹੈ। ਇਸ ਨੂੰ ਖਾਣ ਨਾਲ ਸਰੀਰ ਦੀ ਕਮਜ਼ੋਰੀ ਦੂਰ ਹੁੰਦੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
Check out below Health Tools-
Calculate Your Body Mass Index ( BMI )