Health: ਸਿਹਤਮੰਦ ਅਤੇ ਤੰਦਰੁਸਤ ਰਹਿਣ ਲਈ ਪੌਸ਼ਟਿਕ ਭੋਜਨ ਖਾਣਾ ਬਹੁਤ ਜ਼ਰੂਰੀ ਹੈ। ਵਿਟਾਮਿਨ ਅਤੇ ਮਿਨਰਲ ਪ੍ਰਾਪਤ ਕਰਨ ਲਈ ਤਾਜ਼ੇ ਫਲਾਂ ਅਤੇ ਸਬਜ਼ੀਆਂ ਦੇ ਨਾਲ-ਨਾਲ ਨਟਸ ਅਤੇ ਦੁੱਧ ਦਾ ਸੇਵਨ ਕਰਨਾ ਬਹੁਤ ਜ਼ਰੂਰੀ ਹੈ। ਅੱਜ-ਕੱਲ੍ਹ ਲੋਕਾਂ ਨੇ ਆਪਣੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਨੂੰ ਇੰਨਾ ਖਰਾਬ ਕਰ ਦਿੱਤਾ ਹੈ ਕਿ ਉਨ੍ਹਾਂ ਨੂੰ ਛੋਟੀ ਉਮਰ ਵਿੱਚ ਹੀ ਗੰਭੀਰ ਬਿਮਾਰੀਆਂ ਹੋਣੀਆਂ ਸ਼ੁਰੂ ਹੋ ਗਈਆਂ ਹਨ। ਬੱਚਿਆਂ 'ਚ ਡਾਇਬਿਟੀਜ਼ ਵਰਗੀਆਂ ਬਿਮਾਰੀਆਂ ਵੀ ਦੇਖਣ ਨੂੰ ਮਿਲ ਰਹੀਆਂ ਹਨ, ਜੋ ਕਿ ਚਿੰਤਾ ਦਾ ਵਿਸ਼ਾ ਬਣ ਗਿਆ ਹੈ।
ਸਿਹਤਮੰਦ ਰਹਿਣ ਲਈ ਦੁੱਧ ਪੀਣਾ ਵੀ ਬਹੁਤ ਜ਼ਰੂਰੀ ਹੈ। ਕੁਝ ਲੋਕ ਦੁੱਧ ਵਿੱਚ ਚੀਨੀ ਪਾ ਕੇ ਪੀਂਦੇ ਹਨ ਅਤੇ ਕੁਝ ਲੋਕ ਹਲਦੀ ਮਿਲਾ ਕੇ ਪੀਂਦੇ ਹਨ। ਕੁਝ ਲੋਕ ਅਜਿਹੇ ਵੀ ਹਨ ਜੋ ਦੁੱਧ ਵਿੱਚ ਦੇਸੀ ਘਿਓ ਮਿਲਾਉਣਾ ਪਸੰਦ ਕਰਦੇ ਹਨ। ਕੀ ਤੁਸੀਂ ਜਾਣਦੇ ਹੋ ਕਿ ਦੇਸੀ ਘਿਓ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਸਰੀਰ ਦੀਆਂ ਕਈ ਬਿਮਾਰੀਆਂ ਦੂਰ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਦੁੱਧ ਵਿੱਚ ਦੇਸੀ ਘਿਓ ਮਿਲਾ ਕੇ ਪੀਣ ਨਾਲ ਕਿਹੜੇ-ਕਿਹੜੇ ਫਾਇਦੇ ਹੋ ਸਕਦੇ ਹਨ ।
ਸਿਹਤਮੰਦ ਪਾਚਨ (Healthy digeastion): ਰੋਜ਼ਾਨਾ ਇੱਕ ਚਮਚ ਦੇਸੀ ਘਿਓ ਨੂੰ ਦੁੱਧ ਵਿੱਚ ਮਿਲਾ ਕੇ ਪੀਣ ਨਾਲ ਪਾਚਨ ਕਿਰਿਆ ਨੂੰ ਬਣਾਈ ਰੱਖਣ ਅਤੇ ਪੇਟ ਦੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ। ਜੇ ਤੁਸੀਂ ਕਬਜ਼ ਦੀ ਸਮੱਸਿਆ ਤੋਂ ਪਰੇਸ਼ਾਨ ਹੋ ਤਾਂ ਤੁਸੀਂ ਰੋਜ਼ਾਨਾ ਦੇਸੀ ਘਿਓ ਦੇ ਦੁੱਧ ਦਾ ਸੇਵਨ ਕਰ ਸਕਦੇ ਹੋ।
ਇਹ ਵੀ ਪੜ੍ਹੋ: Coffee: ਜੇਕਰ ਤੁਸੀਂ ਵੀ ਸਵੇਰੇ ਉੱਠਣ ਤੋਂ ਤੁਰੰਤ ਬਾਅਦ ਪੀਂਦੇ ਹੋ ਕੌਫੀ, ਤਾਂ ਛੱਡ ਦਿਓ, ਨਹੀਂ ਤਾਂ ਇਹ ਬਿਮਾਰੀਆਂ ਪੈ ਜਾਣਗੀਆਂ ਪੱਲੇ
ਇਮਿਊਨਿਟੀ: ਕਮਜ਼ੋਰ ਇਮਿਊਨਿਟੀ ਵਾਲੇ ਲੋਕਾਂ ਨੂੰ ਦੇਸੀ ਘਿਓ ਵਾਲਾ ਦੁੱਧ ਪੀਣਾ ਚਾਹੀਦਾ ਹੈ। ਇਹ ਇਮਿਊਨਿਟੀ ਵਧਾਉਣ ਵਿੱਚ ਮਦਦ ਕਰਦਾ ਹੈ ਅਤੇ ਸਰੀਰ ਦੀ ਊਰਜਾ ਦੇ ਪੱਧਰ ਨੂੰ ਬਣਾਈ ਰੱਖਦਾ ਹੈ। ਇੰਨਾ ਹੀ ਨਹੀਂ ਇਹ ਦੁੱਧ ਅੰਤੜੀਆਂ ਦੀ ਸਿਹਤ ਲਈ ਵੀ ਬਹੁਤ ਫਾਇਦੇਮੰਦ ਹੁੰਦਾ ਹੈ।
ਜੋੜਾਂ ਦੇ ਦਰਦ 'ਚ ਰਾਹਤ: ਜੇਕਰ ਤੁਸੀਂ ਅਕਸਰ ਜੋੜਾਂ ਦੇ ਦਰਦ ਤੋਂ ਪਰੇਸ਼ਾਨ ਰਹਿੰਦੇ ਹੋ ਤਾਂ ਤੁਸੀਂ ਇਸ ਦੁੱਧ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਦੇਸੀ ਘਿਓ 'ਚ ਓਮੇਗਾ 3 ਦੇ ਨਾਲ-ਨਾਲ ਓਮੇਗਾ 6 ਫੈਟੀ ਐਸਿਡ ਵੀ ਹੁੰਦਾ ਹੈ, ਜੋ ਦਰਦ ਤੋਂ ਰਾਹਤ ਦਿਵਾਉਣ 'ਚ ਮਦਦ ਕਰਦਾ ਹੈ ਅਤੇ ਜੋੜਾਂ ਦੀ ਕੜਵੱਲ ਨੂੰ ਵੀ ਦੂਰ ਕਰਦਾ ਹੈ।
ਤਾਕਤ ਵਧਾਉਂਦਾ - ਦੁੱਧ ਅਤੇ ਦੇਸੀ ਘਿਓ ਦੋਵੇਂ ਸ਼ਕਤੀਸ਼ਾਲੀ ਭੋਜਨ ਮੰਨੇ ਜਾਂਦੇ ਹਨ। ਇਨ੍ਹਾਂ ਦੋਵਾਂ ਦਾ ਸੇਵਨ ਕਰਨ ਨਾਲ ਸਰੀਰ ਨੂੰ ਊਰਜਾ ਮਿਲਦੀ ਹੈ ਅਤੇ ਸਟੈਮਿਨਾ ਮਜ਼ਬੂਤ ਹੁੰਦਾ ਹੈ। ਇਸ ਤੋਂ ਇਲਾਵਾ ਇਹ ਮਾਸਪੇਸ਼ੀਆਂ ਨੂੰ ਮਜ਼ਬੂਤ ਕਰਨ 'ਚ ਵੀ ਕਾਫੀ ਮਦਦਗਾਰ ਸਾਬਤ ਹੋ ਸਕਦਾ ਹੈ।
Disclaimer: ਇਸ ਆਰਟਿਕਲ ਵਿੱਚ ਦੱਸੇ ਗਏ ਵਿਧੀ, ਤਰੀਕਿਆਂ ਅਤੇ ਸੁਝਾਵਾਂ ਨੂੰ ਲਾਗੂ ਕਰਨ ਤੋਂ ਪਹਿਲਾਂ, ਕਿਸੇ ਡਾਕਟਰ ਜਾਂ ਸੰਬੰਧਿਤ ਮਾਹਰ ਨਾਲ ਸਲਾਹ ਕਰੋ।