ਪੜਚੋਲ ਕਰੋ

Bone cancer - ਖ਼ਤਰਨਾਕ ਹੈ ਹੱਡੀਆਂ ਦਾ ਕੈਂਸਰ, ਇਕ ਸਾਲ ਵਿਚ ਹੋ ਸਕਦੀ ਹੈ ਮੌਤ, ਇਹ ਹਨ ਬਚਾਅ ਦੇ ਤਰੀਕੇ

ਕੀ ਤੁਸੀਂ ਕਦੇ ਹੱਡੀਆਂ ਦੇ ਕੈਂਸਰ ਬਾਰੇ ਸੁਣਿਆ ਹੈ। ਇਹ ਕੈਂਸਰ ਬਹੁਤ ਘੱਟ ਹੁੰਦਾ ਹੈ, ਇਸ ਲਈ ਜ਼ਿਆਦਾਤਰ ਲੋਕ ਇਸ ਤੋਂ ਅਣਜਾਣ ਹਨ। ਹਾਲਾਂਕਿ, ਇਹ ਕੈਂਸਰ ਬਹੁਤ ਖਤਰਨਾਕ ਅਤੇ ਘਾਤਕ ਹੋ ਸਕਦਾ ਹੈ।

Bone cancer: ਕੀ ਤੁਸੀਂ ਕਦੇ ਹੱਡੀਆਂ ਦੇ ਕੈਂਸਰ ਬਾਰੇ ਸੁਣਿਆ ਹੈ। ਇਹ ਕੈਂਸਰ ਬਹੁਤ ਘੱਟ ਹੁੰਦਾ ਹੈ, ਇਸ ਲਈ ਜ਼ਿਆਦਾਤਰ ਲੋਕ ਇਸ ਤੋਂ ਅਣਜਾਣ ਹਨ। ਹਾਲਾਂਕਿ, ਇਹ ਕੈਂਸਰ ਬਹੁਤ ਖਤਰਨਾਕ ਅਤੇ ਘਾਤਕ ਹੋ ਸਕਦਾ ਹੈ। ਇਸ ਤੋਂ ਬਚਣ ਲਈ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ ਅਤੇ ਸਮੇਂ-ਸਮੇਂ ‘ਤੇ ਇਲਾਜ ਕਰਵਾਉਣਾ ਚਾਹੀਦਾ ਹੈ। ਡਾਕਟਰਾਂ ਮੁਤਾਬਕ ਜਦੋਂ ਹੱਡੀਆਂ ਦੇ ਸੈੱਲ ਬੇਕਾਬੂ ਹੋ ਕੇ ਵਧਣ ਲੱਗਦੇ ਹਨ ਤਾਂ ਇਹ ਜਾਨ ਲੇਵਾ ਬਿਮਾਰੀ ਬਣ ਜਾਂਦੀ ਹੈ।

ਫੋਰਟਿਸ ਹਸਪਤਾਲ, ਗ੍ਰੇਟਰ ਨੋਇਡਾ ਦੇ ਆਰਥੋਪੈਡਿਕਸ ਤੇ ਸਪਾਈਨ ਵਿਭਾਗ ਦੇ ਵਧੀਕ ਡਾਇਰੈਕਟਰ ਡਾ. ਹਿਮਾਂਸ਼ੂ ਤਿਆਗੀ ਦਾ ਕਹਿਣਾ ਹੈ ਕਿ ਹੱਡੀਆਂ ਦਾ ਕੈਂਸਰ ਇਕ ਕਿਸਮ ਦਾ ਕੈਂਸਰ ਹੈ, ਜੋ ਹੱਡੀਆਂ ਦੇ ਸੈੱਲਾਂ ਵਿੱਚ ਸ਼ੁਰੂ ਹੁੰਦਾ ਹੈ। ਇਹ ਹੋਰ ਕੈਂਸਰਾਂ ਦੇ ਮੁਕਾਬਲੇ ਬਹੁਤ ਘੱਟ ਹੁੰਦਾ ਹੈ। 4 ਆਮ ਹੱਡੀਆਂ ਦੇ ਕੈਂਸਰ ਹਨ Osteosarcoma, Ewing sarcoma, Chondrosarcoma ਅਤੇ Chordoma ਹਨ। 

ਭਾਰਤ ਵਿੱਚ, Osteosarcoma ਅਤੇ Ewing sarcoma ਜ਼ਿਆਦਾਤਰ ਬੱਚਿਆਂ ਅਤੇ ਨੌਜਵਾਨਾਂ ਨੂੰ ਪ੍ਰਭਾਵਿਤ ਕਰਦੇ ਹਨ। ਇਨ੍ਹਾਂ ਕੈਂਸਰਾਂ ਦਾ ਕੋਈ ਸਹੀ ਕਾਰਨ ਅਜੇ ਤੱਕ ਨਹੀਂ ਲੱਭ ਸਕਿਆ ਹੈ, ਪਰ ਬਹੁਤ ਸਾਰੇ ਰਿਸਕ ਫੈਕਟਰ ਇਸ ਬਿਮਾਰੀ ਦਾ ਖਤਰਾ ਵਧਾ ਸਕਦੇ ਹਨ। ਡਾ. ਹਿਮਾਂਸ਼ੂ ਅਨੁਸਾਰ ਰੇਡੀਏਸ਼ਨ ਦੇ ਸੰਪਰਕ ਵਿਚ ਆਉਣਾ, ਪੁਰਾਣੀ ਇਨਫੈਕਸ਼ਨ, ਪਰਿਵਾਰਕ ਹਿਸਟਰੀ, ਤੰਬਾਕੂ ਅਤੇ ਸ਼ਰਾਬ ਦਾ ਸੇਵਨ, ਮਾੜੀ ਜੀਵਨ ਸ਼ੈਲੀ, ਗਲਤ ਖਾਣ-ਪੀਣ ਦੀਆਂ ਆਦਤਾਂ ਹੱਡੀਆਂ ਦੇ ਕੈਂਸਰ ਦਾ ਕਾਰਨ ਬਣ ਸਕਦੀਆਂ ਹਨ।

 ਬਹੁਤ ਸਾਰੇ ਰਿਸਕ ਫੈਕਟਰ ਸਿੱਧੇ ਤੌਰ ਉਤੇ ਹੱਡੀਆਂ ਦੇ ਕੈਂਸਰ ਦਾ ਕਾਰਨ ਨਹੀਂ ਬਣਦੇ, ਪਰ ਅਸਿੱਧੇ ਤੌਰ ਉਤੇ ਇਸ ਬਿਮਾਰੀ ਦੇ ਜੋਖਮ ਨੂੰ ਵਧਾਉਂਦੇ ਹਨ। ਭਾਰਤ ਵਿਚ ਵਾਤਾਵਰਣ ਅਤੇ ਜੀਵਨ ਸ਼ੈਲੀ ਦੇ ਕਾਰਕ ਸਿੱਧੇ ਤੌਰ ਉਤੇ ਹੱਡੀਆਂ ਦੇ ਕੈਂਸਰ ਦਾ ਕਾਰਨ ਨਹੀਂ ਬਣ ਸਕਦੇ, ਪਰ ਉਹ ਜੋਖਮ, ਡਾਈਗਨੋਸਸ ਅਤੇ ਇਲਾਜ ਨੂੰ ਪ੍ਰਭਾਵਿਤ ਕਰ ਸਕਦੇ ਹਨ। ਇਸ ਦਾ ਸਹੀ ਸਮੇਂ ‘ਤੇ ਪਤਾ ਲਗਾਉਣਾ ਅਤੇ ਇਸ ਦਾ ਇਲਾਜ ਕਰਵਾਉਣਾ ਬਹੁਤ ਜ਼ਰੂਰੀ ਹੈ, ਨਹੀਂ ਤਾਂ ਇਸ ਕਾਰਨ ਮੌਤ ਵੀ ਹੋ ਸਕਦੀ ਹੈ।

ਹੱਡੀਆਂ ਦਾ ਕੈਂਸਰ ਫੇਫੜਿਆਂ ਤੱਕ ਵੀ ਪਹੁੰਚ ਸਕਦਾ ਹੈ 
MASSH ਸੁਪਰ ਸਪੈਸ਼ਲਿਟੀ ਹਸਪਤਾਲ, ਨਵੀਂ ਦਿੱਲੀ ਦੇ ਆਰਥੋਪੈਡਿਕ ਵਿਭਾਗ ਦੇ ਡਾਇਰੈਕਟਰ ਡਾ. ਸੁਧੀਰ ਸੇਠ ਦਾ ਕਹਿਣਾ ਹੈ ਕਿ ਬੱਚਿਆਂ ਨੂੰ ਹੱਡੀਆਂ ਦੇ ਕੈਂਸਰ ਦਾ ਖ਼ਤਰਾ ਜ਼ਿਆਦਾ ਹੁੰਦਾ ਹੈ। ਬੱਚਿਆਂ ਦੀਆਂ ਹੱਡੀਆਂ ਵਧਦੀਆਂ ਹਨ ਅਤੇ ਇਸ ਦੌਰਾਨ ਕੁਝ ਬੱਚਿਆਂ ਦੇ ਸੈੱਲ ਬਿਨਾਂ ਕੰਟਰੋਲ ਦੇ ਵਧਣ ਲੱਗਦੇ ਹਨ। ਇਸ ਕਾਰਨ ਹੱਡੀਆਂ ਨਸ਼ਟ ਹੋਣ ਲੱਗਦੀਆਂ ਹਨ। ਜੇਕਰ ਇਸ ਦਾ ਸਮੇਂ ਸਿਰ ਪਤਾ ਨਹੀਂ ਲਗਾਇਆ ਜਾਂਦਾ ਹੈ, ਤਾਂ ਹੱਡੀਆਂ ਦਾ ਕੈਂਸਰ ਖੂਨ ਰਾਹੀਂ ਫੇਫੜਿਆਂ ਅਤੇ ਹੋਰ ਅੰਗਾਂ ਤੱਕ ਪਹੁੰਚ ਸਕਦਾ ਹੈ। 

ਹੱਡੀਆਂ ਦੇ ਕੈਂਸਰ ਦੀਆਂ ਕਈ ਕਿਸਮਾਂ ਹਨ ਅਤੇ ਉਨ੍ਹਾਂ ਵਿੱਚੋਂ ਕੁਝ ਬਹੁਤ ਖਤਰਨਾਕ ਹਨ। ਜੇਕਰ ਲੋਕ ਇਨ੍ਹਾਂ ਕੈਂਸਰਾਂ ਤੋਂ ਪ੍ਰਭਾਵਿਤ ਹੁੰਦੇ ਹਨ, ਤਾਂ ਉਹ ਇੱਕ ਸਾਲ ਦੇ ਅੰਦਰ-ਅੰਦਰ ਮਰ ਸਕਦੇ ਹਨ। ਡਾਕਟਰ ਸੁਧੀਰ ਸੇਠ ਨੇ ਦੱਸਿਆ ਕਿ ਹੱਡੀਆਂ ਦੇ ਕੈਂਸਰ ਦਾ ਪਤਾ ਲਗਾਉਣ ਲਈ ਹੱਡੀਆਂ ਦਾ ਐਕਸਰੇ, ਐਮਆਰਆਈ , ਸੀਟੀ ਸਕੈਨ, ਹੱਡੀਆਂ ਦਾ ਸਕੈਨ ਅਤੇ ਬਾਇਓਪਸੀ ਕੀਤੀ ਜਾਂਦੀ ਹੈ। ਇਸ ਕੈਂਸਰ ਦੇ ਇਲਾਜ ਦੀ ਗੱਲ ਕਰੀਏ ਤਾਂ ਟਿਊਮਰ ਨੂੰ ਹਟਾਉਣ ਲਈ ਸਰਜਰੀ, ਕੀਮੋਥੈਰੇਪੀ, ਰੇਡੀਏਸ਼ਨ ਥੈਰੇਪੀ ਦੀ ਵਰਤੋਂ ਕੀਤੀ ਜਾਂਦੀ ਹੈ। ਮਰੀਜ਼ ਦੀ ਕੰਡੀਸ਼ਨ ਦੇ ਅਨੁਸਾਰ ਇਲਾਜ ਕੀਤਾ ਜਾਂਦਾ ਹੈ। ਜੇਕਰ ਇਸ ਬਿਮਾਰੀ ਦਾ ਇਲਾਜ ਸਹੀ ਸਮੇਂ ‘ਤੇ ਸ਼ੁਰੂ ਹੋ ਜਾਵੇ ਤਾਂ 80% ਮਰੀਜ਼ 10 ਸਾਲ ਜਾਂ ਇਸ ਤੋਂ ਵੱਧ ਉਮਰ ਤੱਕ ਜੀਅ ਸਕਦੇ ਹਨ। ਹਾਲਾਂਕਿ, ਜੇਕਰ ਕੈਂਸਰ ਪ੍ਰਾਇਮਰੀ ਹੈ, ਤਾਂ ਮੌਤ ਦਾ ਖਤਰਾ ਵੱਧ ਹੁੰਦਾ ਹੈ।

ਹੱਡੀਆਂ ਦੇ ਕੈਂਸਰ ਤੋਂ ਕਿਵੇਂ ਬਚਿਆ ਜਾ ਸਕਦਾ ਹੈ?

ਸਿਹਤ ਮਾਹਿਰਾਂ ਅਨੁਸਾਰ ਹੱਡੀਆਂ ਦੇ ਕੈਂਸਰ ਤੋਂ ਬਚਣ ਲਈ ਲੋਕਾਂ ਨੂੰ ਰੇਡੀਏਸ਼ਨ ਦੇ ਸੰਪਰਕ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ, ਚੰਗੀ ਖੁਰਾਕ ਲੈਣੀ ਚਾਹੀਦੀ ਹੈ ਅਤੇ ਆਪਣੀ ਜੀਵਨ ਸ਼ੈਲੀ ਵਿੱਚ ਸੁਧਾਰ ਕਰਨਾ ਚਾਹੀਦਾ ਹੈ। ਜਿਨ੍ਹਾਂ ਲੋਕਾਂ ਦੇ ਪਰਿਵਾਰ ਵਿੱਚ ਕੈਂਸਰ ਦੀ ਬਿਮਾਰੀ ਦਾ ਇਤਿਹਾਸ ਰਿਹਾ ਹੈ, ਉਨ੍ਹਾਂ ਨੂੰ ਸਮੇਂ-ਸਮੇਂ ‘ਤੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ, ਤਾਂ ਜੋ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਾਇਆ ਜਾ ਸਕੇ। ਜੇਕਰ ਹੱਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਇਨਫੈਕਸ਼ਨ ਹੋਵੇ ਤਾਂ ਡਾਕਟਰ ਦੀ ਸਲਾਹ ਲੈ ਕੇ ਇਲਾਜ ਕਰਵਾਉਣਾ ਚਾਹੀਦਾ ਹੈ, ਕਿਉਂਕਿ ਹੱਡੀਆਂ ਦਾ ਕ੍ਰੋਨਿਕ ਇਨਫੈਕਸ਼ਨ ਇਸ ਕੈਂਸਰ ਦਾ ਕਾਰਨ ਬਣ ਸਕਦਾ ਹੈ। ਸਾਰੇ ਲੋਕਾਂ ਨੂੰ ਆਪਣੀਆਂ ਹੱਡੀਆਂ ਦਾ ਧਿਆਨ ਰੱਖਣਾ ਚਾਹੀਦਾ ਹੈ ਅਤੇ ਕਿਸੇ ਵੀ ਸਮੱਸਿਆ ਦੀ ਸਥਿਤੀ ਵਿੱਚ ਡਾਕਟਰ ਦੀ ਸਲਾਹ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
ਤੜਕ ਸਵੇਰੇ ਵਾਪਰਿਆ ਵੱਡਾ ਹਾਦਸਾ, ਪਲੇਨ ਕ੍ਰੈਸ਼ ਨਾਲ ਫਿਰ ਦਹਿਲਿਆ ਦੇਸ਼; ਫੌਜੀ ਮੁਖੀ ਸਣੇ 7 ਲੋਕਾਂ ਦੀ ਮੌਤ...
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
Punjab Weather Today: ਪੰਜਾਬ ‘ਚ ਅੱਜ ਤੋਂ ਸੰਘਣਾ ਕੋਹਰਾ ਤੇ ਸਿਆਲ ਦਾ ਅਲਰਟ: ਵਿਜ਼ੀਬਿਲਟੀ ਬਿਲਕੁਲ ਜ਼ੀਰੋ, ਤੇਜ਼ੀ ਨਾਲ ਡਿੱਗ ਰਿਹਾ ਪਾਰਾ, ਲੋਕ ਰਹਿਣ ਸਾਵਧਾਨ!
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ਮਹਿਲਾਵਾਂ ਲਈ ਖੁਸ਼ਖਬਰੀ! ਪੰਜਾਬ ਸਰਕਾਰ ਨੇ ਚੁੱਕਿਆ ਵੱਡਾ ਕਦਮ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ISRO ਨੇ ‘ਬਾਹੁਬਲੀ’ ਰਵਾਨਾ ਕਰ ਰਚਿਆ ਇਤਿਹਾਸ, LVM3 ਰਾਕੇਟ ਨਾਲ ਦੁਨੀਆ ਦਾ ਸਭ ਤੋਂ ਭਾਰੀ ਸੈਟੇਲਾਈਟ ਬਲੂਬਰਡ ਬਲਾਕ-3 ਲਾਂਚ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
ਪੰਜਾਬ ਕਾਂਗਰਸ ਨੇਤਾ ਨੂੰ ਦਿਨ-ਦਿਹਾੜੇ ਘਰ ‘ਚ ਵੜ ਕੇ ਮਾਰੀਆਂ ਗੋਲੀਆਂ, ਇੱਕ ਗੋਲੀ ਮੋਢੇ ਤੇ ਦੂਜੀ ਲੱਤ ‘ਤੇ ਵੱਜੀ; ਕੰਮ ਕਰਵਾਉਣ ਦੇ ਬਹਾਨੇ ਹੋਏ ਐਂਟਰ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (24-12-2025)
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਗਿਆਨਪੀਠ ਪੁਰਸਕਾਰ ਜੇਤੂ ਸਾਹਿਤਕਾਰ ਵਿਨੋਦ ਕੁਮਾਰ ਸ਼ੁਕਲਾ ਦਾ ਦੇਹਾਂਤ, ਏਮਜ਼ 'ਚ ਸਨ ਭਰਤੀ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਛੁੱਟੀ 'ਤੇ ਆਏ ਫੌਜੀ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Embed widget