(Source: ECI/ABP News/ABP Majha)
Childhood Cancer: ਬੱਚਿਆਂ ਵਿੱਚ ਤੇਜ਼ੀ ਨਾਲ ਵੱਧ ਰਿਹਾ ਹੱਡੀਆਂ ਦਾ ਕੈਂਸਰ, ਲੱਛਣ ਪਛਾਣ ਕਰੋ ਬਚਾਅ
Bone Cancer: ਭਾਰਤ ਸਮੇਤ ਪੂਰੀ ਦੁਨੀਆ ਦੇ ਵਿੱਚ ਕੈਂਸਰ ਤੇਜ਼ੀ ਨਾਲ ਫੈਲ ਰਿਹਾ ਹੈ। ਇਸ ਬਿਮਾਰੀ ਤੋਂ ਬੱਚੇ ਵੀ ਪੀੜਤ ਹੁੰਦੇ ਹਨ। ਦੱਸ ਦਈਏ ਬੱਚਿਆਂ ਵਿੱਚ ਤੇਜ਼ੀ ਨਾਲ ਹੱਡੀਆਂ ਦਾ ਕੈਂਸਰ ਵੱਧ ਰਿਹਾ ਹੈ। ਜੋ ਕਿ ਇੱਕ ਚਿੰਤਾ ਦਾ ਵਿਸ਼ਾ ਹੈ।
Childhood Cancer: ਭਾਰਤ ਸਮੇਤ ਪੂਰੀ ਦੁਨੀਆ ਦੇ ਵਿੱਚ ਵੱਡੀ ਗਿਣਤੀ ਦੇ ਵਿੱਚ ਲੋਕ ਕੈਂਸਰ ਵਰਗੀ ਬਿਮਾਰੀ ਤੋਂ ਪੀੜਤ ਹੋ ਰਹੇ ਹਨ। ਅਜਿਹੇ ਦੇ ਵਿੱਚ ਹਰ ਸਾਲ ਲੱਖਾਂ ਦੀ ਗਿਣਤੀ ਦੇ ਵਿੱਚ ਲੋਕ ਕੈਂਸਰ ਕਰਕੇ ਮਰ ਜਾਂਦੇ ਹਨ। ਸਮੇਂ ਦੇ ਨਾਲ ਇਸ ਬਿਮਾਰੀ ਦਾ ਖ਼ਤਰਾ ਤੇਜ਼ੀ ਨਾਲ ਵਧਦਾ ਜਾ ਰਿਹਾ ਹੈ। ਸਿਹਤ ਮਾਹਿਰਾਂ ਅਨੁਸਾਰ ਇਸ ਬਿਮਾਰੀ ਦਾ ਮੁੱਖ ਕਾਰਨ ਜੈਨੇਟਿਕ ਵੀ ਹੋ ਸਕਦਾ ਹੈ। ਸਭ ਤੋਂ ਖ਼ਤਰਨਾਕ ਗੱਲ ਇਹ ਹੈ ਕਿ ਖਾਣ-ਪੀਣ ਦੀਆਂ ਆਦਤਾਂ ਅਤੇ ਜੀਵਨ ਸ਼ੈਲੀ ਵਿੱਚ ਗੜਬੜੀ ਕਾਰਨ ਅਕਸਰ ਲੋਕ ਛੋਟੀ ਉਮਰ ਵਿੱਚ ਹੀ ਕੈਂਸਰ ਦਾ ਸ਼ਿਕਾਰ ਹੋ ਜਾਂਦੇ ਹਨ। ਅੱਜ ਕੱਲ੍ਹ ਹਰ ਉਮਰ ਦੇ ਲੋਕਾਂ ਵਿੱਚ ਕੈਂਸਰ (Cancer) ਦਾ ਖ਼ਤਰਾ ਵੱਧ ਗਿਆ ਹੈ।
ਇਨ੍ਹਾਂ ਕਾਰਨਾਂ ਕਰਕੇ ਬੱਚਿਆਂ ਨੂੰ ਕੈਂਸਰ ਹੋ ਜਾਂਦਾ ਹੈ
ਬੱਚਿਆਂ ਵਿੱਚ ਹੱਡੀਆਂ ਦਾ ਕੈਂਸਰ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਕੁਝ ਬੱਚਿਆਂ ਦਾ ਕੈਂਸਰ ਦਾ ਫੈਮਿਲੀ ਹਿਸਟਰੀ ਹੁੰਦੀ ਹੈ। ਰੇਡੀਏਸ਼ਨ ਦੇ ਬਹੁਤ ਜ਼ਿਆਦਾ ਸੰਪਰਕ ਕਾਰਨ ਕੈਂਸਰ ਦਾ ਖ਼ਤਰਾ ਤੇਜ਼ੀ ਨਾਲ ਵਧਦਾ ਹੈ। ਜੇਕਰ ਬੱਚੇ ਦੇ ਪਰਿਵਾਰ ਵਿੱਚ ਕੋਈ ਸਿਗਰਟ ਪੀਂਦਾ ਹੈ ਤਾਂ ਬੱਚਿਆਂ ਵਿੱਚ ਕੈਂਸਰ ਦਾ ਖ਼ਤਰਾ ਵੱਧ ਜਾਂਦਾ ਹੈ।
ਇਹ ਸਮੱਸਿਆਵਾਂ ਬੱਚਿਆਂ ਵਿੱਚ ਘੱਟ ਸਰੀਰਕ ਗਤੀਵਿਧੀ ਕਾਰਨ ਹੁੰਦੀਆਂ ਹਨ
ਅੱਜ ਕੱਲ੍ਹ ਬੱਚਿਆਂ ਵਿੱਚ ਕੈਂਸਰ ਬਹੁਤ ਤੇਜ਼ੀ ਨਾਲ ਵੱਧ ਰਿਹਾ ਹੈ। ਬੱਚਿਆਂ ਵਿੱਚ ਹੋਣ ਵਾਲੇ ਕੈਂਸਰ ਬਾਲਗਾਂ ਵਿੱਚ ਹੋਣ ਵਾਲੇ ਕੈਂਸਰ ਨਾਲੋਂ ਬਿਲਕੁਲ ਵੱਖਰੇ ਹੁੰਦੇ ਹਨ। ਇਹ ਇਸ ਲਈ ਵੀ ਕਿਹਾ ਜਾਂਦਾ ਹੈ ਕਿਉਂਕਿ ਬਾਲਗਾਂ ਦੇ ਮੁਕਾਬਲੇ, ਬੱਚਿਆਂ ਨੂੰ ਹਰ ਚੀਜ਼ ਦਾ ਸਾਹਮਣਾ ਨਹੀਂ ਕਰਨਾ ਪੈਂਦਾ ਜੋ ਬਾਲਗ ਕਰਦੇ ਹਨ। ਬਾਲਗਾਂ ਵਿੱਚ ਕੈਂਸਰ ਦੇ ਕਈ ਕਾਰਨ ਹੋ ਸਕਦੇ ਹਨ ਜਿਵੇਂ ਕਿ ਜੀਵਨਸ਼ੈਲੀ, ਸਿਗਰਟਨੋਸ਼ੀ, ਸ਼ਰਾਬ, ਤਣਾਅ ਆਦਿ।
ਬੱਚਿਆਂ ਵਿੱਚ ਅਜਿਹਾ ਕੋਈ ਕਾਰਨ ਨਹੀਂ ਹੈ, ਨਾ ਉਹ ਸ਼ਰਾਬ ਪੀਂਦੇ ਹਨ ਅਤੇ ਨਾ ਹੀ ਸਿਗਰਟ ਪੀਂਦੇ ਹਨ। ਡਾਊਨ ਸਿੰਡਰੋਮ ਤੋਂ ਪੀੜਤ ਬੱਚਿਆਂ ਨੂੰ ਕੈਂਸਰ ਹੋਣ ਦਾ ਖ਼ਤਰਾ ਵੀ ਵੱਧ ਹੁੰਦਾ ਹੈ। ਜੇਕਰ ਕਿਸੇ ਬੱਚੇ ਦੀ ਜੀਵਨ ਸ਼ੈਲੀ ਅਤੇ ਖਾਣ-ਪੀਣ ਦੀਆਂ ਆਦਤਾਂ ਠੀਕ ਨਹੀਂ ਹਨ ਅਤੇ ਉਹ ਪੀਜ਼ਾ, ਬਰਗਰ, ਚਾਉ ਮੇਨ ਅਤੇ ਫਰੈਂਚ ਫਰਾਈਜ਼ ਅਕਸਰ ਖਾਂਦਾ ਹੈ ਤਾਂ ਉਸ ਨੂੰ ਕੈਂਸਰ ਵਰਗੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ। ਬੱਚਿਆਂ ਵਿੱਚ ਸਰੀਰਕ ਗਤੀਵਿਧੀਆਂ ਘੱਟ ਹੋਣ ਕਾਰਨ ਬੱਚੇ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ ਹੋ ਜਾਂਦੇ ਹਨ।
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
Check out below Health Tools-
Calculate Your Body Mass Index ( BMI )