ਪੜਚੋਲ ਕਰੋ

Cooking Oil: ਸਾਵਧਾਨ! ਤੜਕਾ ਲਾਉਣ ਵਾਲੇ ਤੇਲਾਂ ਨਾਲ ਵੀ ਹੋ ਰਿਹਾ ਕੈਂਸਰ, ਤੁਰੰਤ ਇਨ੍ਹਾਂ ਤੇਲਾਂ ਨੂੰ ਕਰ ਦਿਓ ਰਸੋਈ 'ਚੋਂ ਬਾਹਰ 

Cancer: ਕੈਂਸਰ ਦੇ ਕਈ ਕਾਰਨ ਹੋ ਸਕਦੇ ਹਨ ਪਰ ਤਾਜ਼ਾ ਅਧਿਐਨਾਂ ਵਿੱਚ ਸਾਹਮਣੇ ਆਇਆ ਹੈ ਕਿ ਇਸ ਦਾ ਮੁੱਖ ਕਾਰਨ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ...

Cooking Oil Can Cause Cancer: ਭਾਰਤ ਵਿੱਚ ਕੈਂਸਰ ਦਾ ਕਹਿਰ ਵਧ ਰਿਹਾ ਹੈ। ਇਹ ਬਿਮਾਰੀ ਜ਼ਿਆਦਾਤਰ ਲੋਕਾਂ ਲਈ ਇਸ ਕਰਕੇ ਵੀ ਘਾਤਕ ਬਣ ਜਾਂਦੀ ਹੈ ਕਿਉਂਕਿ ਸ਼ੁਰੂਆਤੀ ਪੜਾਅ ਵਿੱਚ ਇਸ ਦੇ ਲੱਛਣਾਂ ਦਾ ਹੀ ਪਤਾ ਨਹੀਂ ਲੱਗਦਾ। ਕੈਂਸਰ ਦੇ ਕਈ ਕਾਰਨ ਹੋ ਸਕਦੇ ਹਨ ਪਰ ਤਾਜ਼ਾ ਅਧਿਐਨਾਂ ਵਿੱਚ ਸਾਹਮਣੇ ਆਇਆ ਹੈ ਕਿ ਇਸ ਦਾ ਮੁੱਖ ਕਾਰਨ ਗੈਰ-ਸਿਹਤਮੰਦ ਖਾਣ-ਪੀਣ ਦੀਆਂ ਆਦਤਾਂ ਵੀ ਹਨ। ਹੁਣ ਇਸ ਗੱਲ ਦਾ ਵੀ ਖਿਆਲ ਰੱਖਣਾ ਹੋਵੇਗਾ ਕਿ ਖਾਣਾ ਬਣਾਉਣ ਲਈ ਜੋ ਕੁਕਿੰਗ ਆਇਲ ਵਰਤ ਰਹੇ ਹੋ, ਉਹ ਕਿੰਨਾ ਸਿਹਤਮੰਦ ਹੈ।

ਖਾਣਾ ਪਕਾਉਣ ਵਾਲੇ ਤੇਲ ਕਾਰਨ ਵੀ ਕੈਂਸਰ 
ਤੇਲ ਦੀ ਵਰਤੋਂ ਕੀਤੇ ਬਿਨਾਂ ਭਾਰਤੀ ਸੁਆਦੀ ਪਕਵਾਨਾਂ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ, ਪਰ ਜੇਕਰ ਤੁਸੀਂ ਖਾਣਾ ਬਣਾਉਣ ਵਾਲੇ ਤੇਲ ਦੀ ਜ਼ਿਆਦਾ ਵਰਤੋਂ ਕਰਦੇ ਹੋ ਤਾਂ ਇਹ ਸਰੀਰ ਲਈ ਘਾਤਕ ਹੋ ਸਕਦਾ ਹੈ। ਜ਼ਿਆਦਾ ਤਾਪਮਾਨ 'ਤੇ ਗਰਮ ਕੀਤਾ ਗਿਆ ਭੋਜਨ ਸਰੀਰ ਦਾ pH ਪੱਧਰ ਬੇਕਾਬੂ ਕਰ ਦਿੰਦਾ ਹੈ, ਜਿਸ ਕਾਰਨ ਪੇਟ ਦੀ ਚਰਬੀ ਵਧਣਾ, ਬਦਹਜ਼ਮੀ, ਗੈਸ, ਕਬਜ਼ ਵਰਗੀਆਂ ਬੀਮਾਰੀਆਂ ਹੋ ਸਕਦੀਆਂ ਹਨ।

ਦਰਅਸਲ ਕਈ ਖੋਜਾਂ ਵਿੱਚ ਇਹ ਪਾਇਆ ਗਿਆ ਹੈ ਕਿ ਜੇਕਰ ਭੋਜਨ ਵਿੱਚ ਸੈਚੂਰੇਟਿਡ ਫੈਟ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਜਾਂ ਜੇਕਰ ਬਨਸਪਤੀ ਤੇਲ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ ਤਾਂ ਇਹ ਬਹੁਤ ਖਤਰਨਾਕ ਸਾਬਤ ਹੋ ਸਕਦੀ ਹੈ। ਅਜਿਹੇ ਖਾਣ ਵਾਲੇ ਤੇਲ ਆਪਣੀ ਰਸੋਈ 'ਚੋਂ ਤੁਰੰਤ ਹਟਾ ਦਿਓ ਨਹੀਂ ਤਾਂ ਇਹ ਕੈਂਸਰ ਦਾ ਕਾਰਨ ਬਣ ਸਕਦੇ ਹਨ।

ਇਨ੍ਹਾਂ ਤੇਲਾਂ ਤੋਂ ਦੂਰੀ ਬਣਾ ਲਓ
ਜੇਕਰ ਸੂਰਜਮੁਖੀ, ਸੋਇਆਬੀਨ ਤੇ ਪਾਮ ਆਇਲ ਬਹੁਤ ਜ਼ਿਆਦਾ ਗਰਮ ਕੀਤੇ ਜਾਣ ਤਾਂ ਉਹ ਐਲਡੀਹਾਈਡ ਰਸਾਇਣ ਛੱਡਣ ਲੱਗਦੇ ਹਨ, ਜੋ ਕੈਂਸਰ ਪੈਦਾ ਕਰਨ ਵਾਲੇ ਤੱਤ ਹਨ। ਇਸ ਕਾਰਨ ਸਰੀਰ 'ਚ ਕੈਂਸਰ ਸੈੱਲ ਬਣਨ ਲੱਗਦੇ ਹਨ। ਬਿਹਤਰ ਇਹ ਹੈ ਕਿ ਇਨ੍ਹਾਂ ਤੇਲ ਦੀ ਵਰਤੋਂ ਤੁਰੰਤ ਬੰਦ ਕਰ ਦਿਓ।

ਸਿਹਤ ਮਾਹਿਰਾਂ ਮੁਤਾਬਕ ਪੌਲੀਅਨਸੈਚੁਰੇਟਿਡ ਫੈਟ ਕੁਝ ਕੁਕਿੰਗ ਤੇਲ ਵਿੱਚ ਉੱਚ ਮਾਤਰਾ ਵਿੱਚ ਪਾਈ ਜਾਂਦੀ ਹੈ। ਜੇਕਰ ਇਸ ਨੂੰ ਉੱਚ ਤਾਪਮਾਨ 'ਤੇ ਗਰਮ ਕੀਤਾ ਜਾਂਦਾ ਹੈ ਤਾਂ ਇਹ ਐਲਡੀਹਾਈਡ ਵਿੱਚ ਟੁੱਟਣਾ ਸ਼ੁਰੂ ਹੋ ਜਾਂਦਾ ਹੈ। ਡੈਮਨਫੋਰਟ ਯੂਨੀਵਰਸਿਟੀ 'ਚ ਕੀਤੇ ਗਏ ਅਧਿਐਨ 'ਚ ਸਾਹਮਣੇ ਆਇਆ ਹੈ ਕਿ ਕੁਝ ਤੇਲ 'ਚ ਰੋਜ਼ਾਨਾ ਵਰਤੋਂ ਦੀ ਸੀਮਾ ਤੋਂ 200 ਗੁਣਾ ਜ਼ਿਆਦਾ ਐਲਡੀਹਾਈਡ ਪਾਇਆ ਜਾਂਦਾ ਹੈ।

ਕਿਹੜੇ ਤੇਲ ਦੀ ਵਰਤੋਂ ਕਰਨੀ?
ਕੁਝ ਤੇਲ ਅਜਿਹੇ ਹਨ ਜਿਨ੍ਹਾਂ ਦੀ ਵਰਤੋਂ ਨਾਲ ਕੈਂਸਰ ਦੇ ਖਤਰੇ ਨੂੰ ਕਾਫੀ ਹੱਦ ਤੱਕ ਘੱਟ ਕੀਤਾ ਜਾ ਸਕਦਾ ਹੈ, ਜਿਨ੍ਹਾਂ 'ਚ ਘਿਓ, ਸਫੈਦ ਮੱਖਣ, ਜੈਤੂਨ ਦਾ ਤੇਲ ਸ਼ਾਮਲ ਹਨ। ਜਦੋਂ ਇਹ ਤੇਲ ਗਰਮ ਕੀਤੇ ਜਾਂਦੇ ਹਨ ਤਾਂ ਐਲਡੀਹਾਈਡ ਘੱਟ ਟੁੱਟਦੇ ਹਨ। ਹਾਲਾਂਕਿ, ਇਹੀ ਬਿਹਤਰ ਹੈ ਕਿ ਤੁਸੀਂ ਤੇਲਯੁਕਤ ਭੋਜਨ ਦਾ ਸੇਵਨ ਘੱਟ ਕਰੋ। ਇਸ ਨਾਲ ਨਾ ਸਿਰਫ ਕੈਂਸਰ ਬਲਕਿ ਸ਼ੂਗਰ ਤੇ ਦਿਲ ਦੀਆਂ ਬਿਮਾਰੀਆਂ ਦਾ ਖ਼ਤਰਾ ਵੀ ਘੱਟ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget