Cancer Risk: ਦੁਨੀਆ ਵਿੱਚ ਜਾਨਲੇਵਾ ਬਿਮਾਰੀ ਕੈਂਸਰ ਤੇਜ਼ੀ ਨਾਲ ਫੈਲ ਰਹੀ ਹੈ। ਭਾਰਤ ਵਿੱਚ ਵੀ ਇਸ ਬਿਮਾਰੀ ਦੀ ਹੈਰਾਨ ਕਰਨ ਵਾਲੀ ਰਿਪੋਰਟ ਸਾਹਮਣੇ ਆਈ ਹੈ, ਜਿਸ ਤੋਂ ਪਤਾ ਚੱਲਦਾ ਹੈ ਕਿ ਦੇਸ਼ ਵਿੱਚ ਵੀ ਕੈਂਸਰ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਪਿਛਲੇ ਕੁੱਝ ਸਾਲਾਂ ਵਿੱਚ ਦੁਨੀਆ ਭਰ ਵਿੱਚ ਕੈਂਸਰ ਕਾਰਨ ਹੋਣ ਵਾਲੀਆਂ ਮੌਤਾਂ ਵਿੱਚ ਵਾਧਾ ਹੋਇਆ ਹੈ। ਇਸ ਸਬੰਧੀ ਸਭ ਤੋਂ ਚਿੰਤਾ ਵਾਲੀ ਗੱਲ ਇਹ ਹੈ ਕਿ ਹੁਣ ਨੌਜਵਾਨ ਵੀ ਇਸ ਦਾ ਸ਼ਿਕਾਰ (Cancer Risk in Youth) ਹੋ ਰਹੇ ਹਨ। ਐਡਵਾਂਸਡ ਸਟੇਜ ਕੈਂਸਰ 50 ਸਾਲ ਤੋਂ ਘੱਟ ਉਮਰ ਵਿੱਚ ਦੇਖਿਆ ਗਿਆ ਹੈ। ਅੱਜ ਕੱਲ੍ਹ ਅਸੀਂ ਦੌੜ-ਭੱਜ ਵਾਲੀ ਜ਼ਿੰਦਗੀ ਜੀ ਰਹੇ ਹਾਂ ਇਸ ਲਈ ਸਾਨੂੰ ਆਪਣੀ ਸਿਹਤ ਪ੍ਰਤੀ ਜਾਗਰੂਕ ਹੋਣ ਬਹੁਤ ਜ਼ਰੂਰੀ ਹੈ ਤਾਂ ਜੋ ਅਸੀਂ ਖੁਦ ਨੂੰ ਤੰਦਰੁਸਤ ਰੱਖ ਸਕੀਏ ਅਤੇ ਬਿਮਾਰੀਆਂ ਤੋਂ ਖੁਦ ਨੂੰ ਬਚਾਅ ਸਕੀਏ। ਇਸ ਤੋਂ ਬਚਣ ਲਈ ਡਾਕਟਰ ਕੁੱਝ ਸਲਾਹ ਦਿੰਦੇ ਹਨ।
ਜਵਾਨੀ ਵਿੱਚ ਕੈਂਸਰ ਦੇ ਕਾਰਨ (Causes of cancer in youth)
ਡਾਕਟਰਾਂ ਦਾ ਕਹਿਣਾ ਹੈ ਕਿ ਖਾਣ-ਪੀਣ ਦੀਆਂ ਮਾੜੀਆਂ ਆਦਤਾਂ, ਖਰਾਬ ਜੀਵਨ ਸ਼ੈਲੀ, ਸ਼ਰਾਬ ਦਾ ਸੇਵਨ ਅਤੇ ਸਿਗਰਟਨੋਸ਼ੀ ਨੌਜਵਾਨਾਂ ਵਿੱਚ ਕੈਂਸਰ ਦੇ ਮੁੱਖ ਕਾਰਨ ਹਨ। ਕੁੱਝ ਮਾਮਲਿਆਂ ਵਿੱਚ ਇਹ ਸਮੱਸਿਆ ਜੈਨੇਟਿਕ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਮੋਟਾਪਾ ਅਤੇ ਜ਼ਿਆਦਾ ਵਜ਼ਨ ਵੀ ਕੈਂਸਰ ਦਾ ਖ਼ਤਰਾ ਵਧਾਉਂਦੇ ਹਨ। ਧੁੱਪ ਵਿਚ ਜ਼ਿਆਦਾ ਸਮਾਂ ਬਿਤਾਉਣ ਨਾਲ ਵੀ ਕੈਂਸਰ ਹੋ ਸਕਦਾ ਹੈ।
ਮਾਹਿਰ ਕੀ ਕਹਿੰਦੇ ਹਨ
ਕੈਂਸਰ ਮਾਹਿਰਾਂ ਦਾ ਕਹਿਣਾ ਹੈ ਕਿ ਦੇਸ਼ ਵਿੱਚ ਸਭ ਤੋਂ ਵੱਧ ਆਮ ਕੈਂਸਰ ਔਰਤਾਂ ਵਿੱਚ ਛਾਤੀ ਦਾ ਕੈਂਸਰ ਅਤੇ ਮਰਦਾਂ ਵਿੱਚ ਮੂੰਹ ਦੇ ਕੈਂਸਰ ਤੋਂ ਇਲਾਵਾ ਫੇਫੜਿਆਂ ਦੇ ਕੈਂਸਰ ਅਤੇ ਕੋਲੋਰੈਕਟਲ ਕੈਂਸਰ ਹਨ। ਕੈਂਸਰ ਤੋਂ ਬਚਣ ਲਈ ਨੌਜਵਾਨਾਂ ਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ ਅਤੇ ਆਪਣੀ ਜੀਵਨ ਸ਼ੈਲੀ ਦਾ ਸਹੀ ਪ੍ਰਬੰਧ ਕਰਨਾ ਚਾਹੀਦਾ ਹੈ।
ਕੈਂਸਰ ਦੀ ਰੋਕਥਾਮ ਦੇ ਉਪਾਅ (Cancer prevention measures)
ਇਸ ਦੇ ਲਈ ਰੋਜ਼ਾਨਾ ਕਸਰਤ ਕਰਨੀ ਚਾਹੀਦੀ ਹੈ ਅਤੇ ਭੋਜਨ ਵਿੱਚ ਹਰੀਆਂ ਸਬਜ਼ੀਆਂ ਅਤੇ ਫਲਾਂ ਦਾ ਸੇਵਨ ਕਰਨਾ ਚਾਹੀਦਾ ਹੈ। ਤੰਬਾਕੂ ਅਤੇ ਸ਼ਰਾਬ ਤੋਂ ਜਿੰਨਾ ਹੋ ਸਕੇ ਦੂਰ ਰਹਿਣਾ ਚਾਹੀਦਾ ਹੈ। ਇੰਨਾ ਹੀ ਨਹੀਂ ਕੈਂਸਰ ਦਾ ਸਹੀ ਸਮੇਂ 'ਤੇ ਪਤਾ ਲਗਾਉਣ ਲਈ ਰੈਗੂਲਰ ਚੈਕਅੱਪ ਕਰਵਾਉਣਾ ਚਾਹੀਦਾ ਹੈ। ਸਰੀਰ ਦੇ ਕਿਸੇ ਵੀ ਹਿੱਸੇ ਵਿੱਚ ਗੰਢ ਨੂੰ ਹਲਕਾ ਨਹੀਂ ਲੈਣਾ ਚਾਹੀਦਾ। ਇਸ ਦੀ ਤੁਰੰਤ ਜਾਂਚ ਹੋਣੀ ਚਾਹੀਦੀ ਹੈ।
ਹੋਰ ਪੜ੍ਹੋ : ਜੀਰੇ ਦੇ ਪਾਣੀ ਨਾਲ ਘੱਟ ਹੁੰਦਾ ਮੋਟਾਪਾ, ਜਾਣੋ ਕਿਸ ਸਮੇਂ ਅਤੇ ਕਿਵੇਂ ਪੀਣਾ ਰਹਿੰਦਾ ਸਹੀ
ਕੈਂਸਰ ਦਾ ਸਹੀ ਇਲਾਜ (Proper treatment of cancer)
ਡਾਕਟਰ ਮੁਤਾਬਕ ਅੱਜਕਲ ਕੈਂਸਰ ਦਾ ਇਲਾਜ ਆਧੁਨਿਕ ਦਵਾਈਆਂ ਨਾਲ ਕੀਤਾ ਜਾ ਰਿਹਾ ਹੈ। ਇਮਿਊਨੋਥੈਰੇਪੀ ਅਤੇ ਟਾਰਗੇਟਿਡ ਥੈਰੇਪੀ ਰਾਹੀਂ ਕੈਂਸਰ ਦੇ ਇਲਾਜ ਵਿੱਚ ਬਹੁਤ ਤਰੱਕੀ ਹੋਈ ਹੈ। ਇਸ ਤੋਂ ਇਲਾਵਾ CAR-T ਥੈਰੇਪੀ ਅਤੇ ਰੋਬੋਟਿਕ ਸਰਜਰੀ ਨਾਲ ਕੈਂਸਰ ਦਾ ਇਲਾਜ ਬਹੁਤ ਆਸਾਨ ਹੋ ਗਿਆ ਹੈ। ਜੇਕਰ ਕੈਂਸਰ ਦੀ ਸ਼ੁਰੂਆਤੀ ਅਵਸਥਾ ਵਿੱਚ ਪਤਾ ਲੱਗ ਜਾਵੇ ਤਾਂ ਇਲਾਜ ਆਸਾਨ ਹੋ ਜਾਂਦਾ ਹੈ।
Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।