ਲੌਂਗ ਆਮ ਤੌਰ ’ਤੇ ਵਰਤਿਆ ਜਾਣ ਵਾਲਾ ਇੱਕ ਭਾਰਤੀ ਮਸਾਲਾ ਹੈ, ਜੋ ਨਾ ਸਿਰਫ਼ ਕਿਸੇ ਡਿਸ਼ ਦਾ ਸੁਆਦ ਵਧਾਉਂਦਾ ਹੈ, ਸਗੋਂ ਉਸ ਦੀ ਪੌਸ਼ਟਿਕਤਾ ਵੀ ਵਧਾਉਂਦਾ ਹੈ। ਲੌਂਗ ਆਯੁਰਵੇਦ ’ਚ ਆਪਣੇ ਔਸ਼ਧੀ ਵਾਲੇ ਗੁਣਾਂ ਲਈ ਸਦੀਆਂ ਤੋਂ ਵਰਤਿਆ ਜਾ ਰਿਹਾ ਹੈ।
ਨਿਯਮਤ ਤੌਰ ’ਤੇ ਇਸ ਦੀ ਵਰਤੋਂ ਕਰਨ ਨਾਲ ਤੁਹਾਨੂੰ ਪੇਟ ਦੀਆਂ ਬਿਮਾਰੀਆਂ ਦੇ ਨਾਲ-ਨਾਲ ਦੰਦਾਂ ਤੇ ਗਲ਼ੇ ਦੇ ਦਰਦ ਵਿੱਚ ਵੀ ਰਾਹਤ ਮਿਲਦੀ ਹੈ। ਇਸ ਵਿੱਚ ਵਿਟਾਮਿਨ ਈ, ਵਿਟਾਮਿਨ ਸੀ, ਫ਼ੋਲੇਟ, ਵਿਟਾਮਿਨ ਏ, ਥਿਆਮਿਨ, ਵਿਟਾਮਿਨ ਡੀ, ਓਮੇਗਾ 3 ਫ਼ੈਟੀ ਐਸਿਡ ਦੇ ਨਾਲ-ਨਾਲ ਹੋਰ ਐਂਟੀ ਬੈਕਟੀਰੀਅਲ ਗੁਣ ਪਾਏ ਜਾਂਦੇ ਹਨ।
ਦੋ ਲੌਂਗ ਰਾਤੀਂ ਸੌਣ ਤੋਂ ਪਹਿਲਾਂ ਇੱਕ ਗਿਲਾਸ ਗਰਮ ਪਾਣਾ ’ਚ ਮਿਲਾ ਕੇ ਪੀਣ ਨਾਲ ਤੁਹਾਨੂੰ ਹੇਠ ਲਿਖੀਆਂ ਸਮੱਸਿਆਵਾਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਰਾਤੀਂ ਲੌਂਗ ਖਾਣ ਨਾਲ ਪੇਟ ਦੀਆਂ ਸਮੱਸਿਆਵਾਂ ਜਿਵੇਂ ਕਬਜ਼ੀ, ਦਸਤ ਰੋਗ, ਐਸੀਡਿਟੀ ਦੂਰ ਕਰਨ ਵਿੱਚ ਮਦਦ ਮਿਲ ਸਕਦੀ ਹੈ। ਇਸ ਨਾਲ ਤੁਹਾਡੇ ਹਾਜ਼ਮੇ ਵਿੱਚ ਵੀ ਸੁਧਾਰ ਹੁੰਦਾ ਹੈ।
ਗਰਮ ਪਾਣੀ ਨਾਲ ਲੌਂਗ ਦਾ ਸੇਵਨ ਦੰਦ ਦਰਦ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦਾ ਹੈ।
ਲੌਂਗ ਗਲੇ ’ਚ ਖ਼ਰਾਸ਼ ਤੇ ਦਰਦ ਤੋਂ ਰਾਹਤ ਦਿਵਾਉਣ ’ਚ ਮਦਦ ਕਰ ਸਕਦਾ ਹੈ।
ਹੱਥ ਤੇ ਪੈਰ ਕੰਬਣ ਦੀ ਸਮੱਸਿਆ ਤੋਂ ਪੀੜਤ ਲੋਕ ਇਸ ਸਮੱਸਿਆ ਤੋਂ ਰਾਹਤ ਹਾਸਲ ਕਰਨ ਲਈ ਸੌਣ ਤੋਂ ਪਹਿਲਾਂ 1 ਜਾਂ 2 ਲੌਂਗ ਖਾ ਸਕਦੇ ਹਨ।
ਇਹ ਵੀ ਪੜ੍ਹੋ: ਜਠਾਣੀ ਤੋਂ ਬਦਲਾ ਲੈਣ ਲਈ ਦਰਾਣੀ ਨੇ ਉਸ ਦੀ ਜਿਉਂਦੀ ਧੀ ਮਿੱਟੀ 'ਚ ਦੱਬੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904