Roasted Black Gram: ਭੰਨੇ ਹੋਏ ਛੋਲੇ ਸਿਹਤ ਲਈ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਅਸੀਂ ਅਕਸਰ ਹੀ ਇਨ੍ਹਾਂ ਨੂੰ ਬਤੌਰ ਸਨੈਕ ਦੀ ਤਰ੍ਹਾਂ ਖਾਂਦੇ ਹਾਂ। ਪਰ ਕੀ ਤੁਸੀਂ ਜਾਣਦੇ ਹੋ ਕਿ ਭੁੰਨੇ ਹੋਏ ਛੋਲਿਆਂ ਦਾ ਸੇਵਨ ਤੁਹਾਡੇ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਦਰਅਸਲ, ਭੁੰਨੇ ਹੋਏ ਛੋਲੇ (roasted black chana) ਪ੍ਰੋਟੀਨ, ਕੈਲਸ਼ੀਅਮ, ਕਾਰਬੋਹਾਈਡ੍ਰੇਟਸ, ਆਇਰਨ ਵਰਗੇ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸ ਦੇ ਸੇਵਨ ਨਾਲ ਕਈ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਇਸ ਲਈ ਦਿਨ 'ਚ 50 ਤੋਂ 60 ਗ੍ਰਾਮ ਭੁੰਨੇ ਹੋਏ ਛੋਲਿਆਂ ਦਾ ਸੇਵਨ ਕਰਨਾ ਚਾਹੀਦਾ ਹੈ। ਆਓ ਜਾਣਦੇ ਹਾਂ ਆਪਣੀ ਸਿਹਤ ਲਈ ਆਪਣੀ ਡਾਈਟ 'ਚ ਭੁੰਨੇ ਹੋਏ ਛੋਲਿਆਂ ਨੂੰ ਸ਼ਾਮਲ ਕਰਨ ਦੇ ਕੀ ਫਾਇਦੇ ਹਨ।



ਭੁੰਨੇ ਹੋਏ ਛੋਲੇ ਖਾਣ ਨਾਲ ਇਹ ਵਾਲੇ ਫਾਇਦੇ ਮਿਲਦੇ ਹਨ


ਹੱਡੀਆਂ ਲਈ ਲਾਭਕਾਰੀ


ਭੁੰਨੇ ਹੋਏ ਛੋਲਿਆਂ ਦੇ ਵਿੱਚ ਕੈਲਸ਼ੀਅਮ, ਫਾਸਫੇਟ ਅਤੇ ਮੈਗਨੀਸ਼ੀਅਮ ਵਰਗੇ ਫਾਇਦੇਮੰਦ ਪੋਸ਼ਕ ਤੱਤ ਹੁੰਦੇ ਹਨ ਜੋ ਹੱਡੀਆਂ ਨੂੰ ਮਜ਼ਬੂਤ ​​ਰੱਖਣ ਵਿੱਚ ਮਦਦ ਕਰਦੇ ਹਨ।


ਭਾਰ ਘਟਾਉਂਦਾ ਹੈ


ਜੇਕਰ ਤੁਸੀਂ ਭਾਰ ਘਟਾਉਣ ਬਾਰੇ ਸੋਚ ਰਹੇ ਹੋ ਤਾਂ ਭੁੰਨੇ ਹੋਏ ਛੋਲਿਆਂ ਨੂੰ ਡਾਈਟ ਦੇ ਵਿੱਚ ਸ਼ਾਮਿਲ ਕਰੋ। ਭੁੰਨੇ ਹੋਏ ਛੋਲਿਆਂ ਵਿੱਚ ਪ੍ਰੋਟੀਨ ਅਤੇ ਫਾਈਬਰ ਦੀ ਭਰਪੂਰ ਮਾਤਰਾ ਹੁੰਦੀ ਹੈ। ਇਸ ਨੂੰ ਖਾਣ ਨਾਲ ਤੁਹਾਡਾ ਪੇਟ ਭਰਿਆ ਰਹੇਗਾ ਅਤੇ ਤੁਹਾਨੂੰ ਲੰਬੇ ਸਮੇਂ ਤੱਕ ਭੁੱਖ ਨਹੀਂ ਲੱਗੇਗੀ। ਇਸ ਕਾਰਨ ਤੁਹਾਡੇ ਲਈ ਭਾਰ ਘਟਾਉਣਾ ਆਸਾਨ ਹੋ ਜਾਵੇਗਾ।


ਦਿਲ ਦੀ ਸਿਹਤ ਨੂੰ ਸੁਧਾਰਦਾ ਹੈ


ਭੁੰਨੇ ਹੋਏ ਛੋਲਿਆਂ ਵਿੱਚ ਮੌਜੂਦ ਪੋਟਾਸ਼ੀਅਮ, ਫਾਈਬਰ ਅਤੇ ਮੈਗਨੀਸ਼ੀਅਮ ਦੀ ਮਾਤਰਾ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਦੀ ਹੈ ਅਤੇ ਦਿਲ ਨਾਲ ਜੁੜੀਆਂ ਬਿਮਾਰੀਆਂ ਦੇ ਖਤਰੇ ਨੂੰ ਘੱਟ ਕਰਦੀ ਹੈ। 


ਚਮੜੀ ਲਈ ਫਾਇਦੇਮੰਦ


ਭੁੰਨੇ ਹੋਏ ਛੋਲਿਆਂ ਵਿਚ ਮੌਜੂਦ ਐਂਟੀਆਕਸੀਡੈਂਟ ਅਤੇ ਵਿਟਾਮਿਨ ਸਮੇਂ ਤੋਂ ਪਹਿਲਾਂ ਬੁੱਢੇ ਹੋਣ ਵਾਲੀ ਪ੍ਰਕਿਰਿਆ ਨੂੰ ਰੋਕਣ ਵਿਚ ਮਦਦ ਕਰ ਸਕਦੇ ਹਨ ਅਤੇ ਫਾਈਨ ਲਾਈਨਾਂ ਅਤੇ ਝੁਰੜੀਆਂ ਨੂੰ ਘੱਟ ਕਰਦੇ ਹਨ।


ਸ਼ੂਗਰ ‘ਚ ਫਾਇਦੇਮੰਦ


ਭੁੰਨੇ ਹੋਏ ਛੋਲਿਆਂ ਦਾ ਸੇਵਨ ਸ਼ੂਗਰ ਦੇ ਰੋਗੀਆਂ ਲਈ ਵੀ ਫਾਇਦੇਮੰਦ ਹੁੰਦਾ ਹੈ। ਭੁੰਨੇ ਹੋਏ ਛੋਲੇ ਗਲੂਕੋਜ਼ ਨੂੰ ਸੋਖ ਲੈਂਦੇ ਹਨ ਜਿਸ ਨਾਲ ਬਲੱਡ ਸ਼ੂਗਰ ਲੈਵਲ ਕੰਟਰੋਲ 'ਚ ਰਹਿੰਦਾ ਹੈ।


ਪਾਚਨ ਕਿਰਿਆ ਲਈ ਫਾਇਦੇਮੰਦ


ਭੁੰਨੇ ਹੋਏ ਛੋਲਿਆਂ ਦਾ ਸੇਵਨ ਤੁਹਾਡੀ ਪਾਚਨ ਕਿਰਿਆ ਲਈ ਬਹੁਤ ਲਾਭਕਾਰੀ ਹੁੰਦਾ ਹੈ। ਖਾਸ ਤੌਰ 'ਤੇ ਇਸ ਦਾ ਸੇਵਨ ਕਬਜ਼ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਰੋਜ਼ਾਨਾ 1 ਮੁੱਠੀ ਭੁੰਨੇ ਹੋਏ ਛੋਲਿਆਂ ਦਾ ਸੇਵਨ ਕਰਨ ਨਾਲ ਕਬਜ਼ ਤੋਂ ਰਾਹਤ ਮਿਲਦੀ ਹੈ।


ਇਸ ਦਾ ਸੇਵਨ ਕਦੋਂ ਕਰਨਾ ਚਾਹੀਦਾ ਹੈ?


ਭੁੰਨੇ ਹੋਏ ਛੋਲਿਆਂ ਨੂੰ ਤੁਸੀਂ ਕਦੇ ਵੀ ਖਾ ਸਕਦੇ ਹੋ। ਪਰ ਜੇਕਰ ਤੁਸੀਂ ਇਸ ਦਾ ਸੇਵਨ ਸਵੇਰੇ ਨਾਸ਼ਤੇ ਦੌਰਾਨ ਜਾਂ ਸ਼ਾਮ ਵਾਲੇ ਨਾਸ਼ਤੇ ਦੌਰਾਨ ਕਰਦੇ ਹੋ, ਤਾਂ ਇਹ ਤੁਹਾਡੇ ਸਰੀਰ ਲਈ ਜ਼ਿਆਦਾ ਫਾਇਦੇਮੰਦ ਸਾਬਿਤ ਹੋਵੇਗਾ।


ਹੋਰ ਪੜ੍ਹੋ : ਫਰਿੱਜ 'ਚ ਰੱਖੇ ਆਟੇ ਤੋਂ ਬਣੀ ਰੋਟੀ ਪਾਚਨ ਤੋਂ ਲੈ ਕੇ ਪੋਸ਼ਣ ਲਈ ਖਤਰਨਾਕ, ਜਾਣੋ ਹੋਰ ਨੁਕਸਾਨ