ਗੁਰਦਾਸਪੁਰ: ਕੋਰੋਨਾਵਾਇਰਸ (Coronavirus) ਦਾ ਕਹਿਰ ਪੰਜਾਬ 'ਚ ਰੁੱਕਣ ਦਾ ਨਾਮ ਨਹੀਂ ਲੈ ਰਿਹਾ। ਅੱਜ ਗੁਰਦਾਸਪੁਰ ਦੇ ਕੋਰੋਨਾ ਪੌਜ਼ੇਟਿਵ ਮਰੀਜ਼ ਦੀ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ 'ਚ ਮੌਤ ਹੋ ਗਈ। ਜ਼ਿਲ੍ਹੇ 'ਚ ਕੋਰੋਨਾ ਦਾ ਇਹ ਪਹਿਲਾ ਕੇਸ ਸੀ ਅਤੇ ਅੱਜ ਜ਼ਿਲ੍ਹੇ 'ਚ ਕੋਰੋਨਾਵਾਇਰਸ ਨਾਲ ਪਹਿਲੀ ਮੌਤ ਹੋ ਗਈ ਹੈ।

ਮ੍ਰਿਤਕ ਸੰਸਾਰ ਸਿੰਘ ਦਾ ਅੰਤਿਮ ਸਸਕਾਰ ਅੱਜ ਜ਼ਿਲ੍ਹਾ ਗੁਰਦਾਸਪੁਰ 'ਚ ਕੀਤਾ ਜਾਵੇਗਾ।ਪੰਜਾਬ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ 191 ਹੋ ਗਈ ਹੈ ਅਤੇ 14 ਲੋਕਾਂ ਦੀ ਮੌਤ ਹੋ ਚੁੱਕੀ ਹੈ।