ਚੰਡੀਗੜ੍ਹ: ਪੰਜਾਬ ਵਿੱਤ ਕੋਰੋਨਾ ਦਾ ਕਹਿਰ ਵਧ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ ਕਾਫੀ ਫਿਕਰਮੰਦ ਹੈ। ਸਰਕਾਰ ਲਈ ਸਭ ਤੋਂ ਵੱਡੀ ਸਮੱਸਿਆ ਲਗਾਤਾਰ ਹੋ ਰਹੀਆਂ ਮੌਤਾਂ ਹਨ। ਇਸ ਲਈ ਹੁਣ ਮੌਤ ਦਰ ਨੂੰ ਘਟਾਉਣਾ ਹੀ ਮੁੱਖ ਚੁਣੌਤੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਹੈ ਕਿ ਸੂਬੇ ਵਿੱਚ ਮੌਤ ਦਰ ਨੂੰ ਰੋਕਣ ਲਈ ਹਰ ਸੰਭਵ ਕਦਮ ਉਠਾਏ ਜਾਣ ਤਾਂ ਜੋ 2.4 ਫ਼ੀਸਦ ਦੀ ਮੌਜੂਦਾ ਮੌਤ ਦਰ ਵਿੱਚ ਕਮੀ ਲਿਆਂਦੀ ਜਾ ਸਕੇ।


ਉਨ੍ਹਾਂ ਵੀਡੀਓ ਕਾਨਫ਼ਰੰਸਿੰਗ ਦੌਰਾਨ ਕਿਹਾ ਕਿ ਡਿਪਟੀ ਕਮਿਸ਼ਨਰਾਂ ਦੀ ਡਿਊਟੀ ਬਣਦੀ ਹੈ ਕਿ ਉਹ ਉਚਿਤ ਨਿਗਰਾਨੀ ਯਕੀਨੀ ਬਣਾਉਣ ਤੇ ਮੌਤ ਦਰ ਨੂੰ ਰੋਕਣ ਲਈ ਵਿਸ਼ੇਸ਼ ਯਤਨ ਕਰਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੀਪੀਈ ਕਿੱਟਾਂ ਤੇ ਐੱਨ-95 ਮਾਸਕ ਦੀ ਕੋਈ ਕਮੀ ਨਹੀਂ।

ਦੱਸ ਦਈਏ ਕਿ ਇਸ ਵੇਲੇ ਪੰਜਾਬ ਵਿੱਚ 5216 ਕੁੱਲ ਕੇਸ ਸਾਹਮਣੇ ਆਏ ਹਨ। ਇਨ੍ਹਾਂ ਵਿੱਚੋਂ 3526 ਠੀਕ ਹੋਏ ਹਨ ਜੋ ਕਾਫੀ ਚੰਗੇ ਸੰਕੇਤ ਹਨ। ਪੰਜਾਬ ਲਈ ਸਭ ਤੋਂ ਮਾੜੀ ਗੱਲ ਮੌਤ ਦਰ ਵੱਧ ਹੋਣਾ ਹੈ। ਹੁਣ ਤੱਕ ਪੰਜਾਬ ਵਿੱਚ ਕੋਰੋਨਾ ਨਾਲ 133 ਮੌਤਾਂ ਹੋ ਚੁੱਕੀਆਂ ਹਨ। ਐਤਵਾਰ ਨੂੰ ਸੱਤ ਮਰੀਜ਼ਾਂ ਦੀ ਮੌਤ ਮਗਰੋਂ ਸਿਹਤ ਮਹਿਕਮਾ ਸਰਗਰਮ ਹੋ ਗਿਆ ਹੈ।

ਇੱਕ ਮਹੀਨੇ 'ਚ ਪੰਜਾਬ 'ਚ ਦੁੱਗਣੇ ਤੋਂ ਵਧੇ ਕੋਰੋਨਾ ਕੇਸ, ਹਾਲਤ ਗੰਭੀਰ

ਕੋਰੋਨਾ ਵਾਇਰਸ: 24 ਘੰਟਿਆਂ 'ਚ ਆਏ 1,63,000 ਨਵੇਂ ਮਾਮਲੇ, 3000 ਦੀ ਗਈ ਜਾਨ