ਕੋਰੋਨਾ ਨੇ ਇਕ ਵਾਰ ਫਿਰ ਦੁਨੀਆਂ ਦੀ ਵਧਾਈ ਚਿੰਤਾ, ਭਾਰਤ 'ਚ ਤੇਜ਼ੀ ਨਾਲ ਵਧ ਰਹੇ ਮਾਮਲੇ
Corona ਪਹਿਲਾਂ ਦੇ ਮੁਕਾਬਲੇ ਮੌਤਾਂ ਦੇ ਕੁੱਲ ਅੰਕੜਿਆਂ 'ਚ ਵੀ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਦੁਨੀਆਂ 'ਚ ਇਸ ਸਮੇਂ ਵਾਇਰਸ ਦੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਵਧ ਕੇ 10 ਕਰੋੜ, 82 ਲੱਖ, 90 ਹਜ਼ਾਰ, 19 ਹੋ ਗਈ ਹੈ।Virus:
ਨਵੀਂ ਦਿੱਲੀ: ਦੁਨੀਆ ਭਰ 'ਚ ਕੋਰੋਨਾ ਮਾਮਲਿਆਂ 'ਚ ਹੁਣ ਵੀ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਵਰਲਡੋਮੀਟਰ ਵੈਬਸਾਈਟ ਦੇ ਮੁਤਾਬਕ ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 7 ਲੱਖ, 15 ਹਜ਼ਾਰ 79 ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਕੁੱਲ ਮਾਮਲਿਆਂ ਦੀ ਸੰਖਿਆ ਵਧ ਕੇ 13 ਕਰੋੜ, 44 ਲੱਖ, 80 ਹਜ਼ਾਰ, 582 ਹੋ ਗਈ ਹੈ। ਕੋਰੋਨਾ ਦਾ ਵਧਦਾ ਹੋਇਆ ਗ੍ਰਾਫ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਪਰ ਕਈ ਦੇਸ਼ਾਂ ਦੇ ਰੋਜ਼ਾਨਾ ਮਾਮਲਿਆਂ 'ਚ ਕਮੀ ਦੇਖਣ ਨੂੰ ਮਿਲੀ ਹੈ।
ਪਹਿਲਾਂ ਦੇ ਮੁਕਾਬਲੇ ਮੌਤਾਂ ਦੇ ਕੁੱਲ ਅੰਕੜਿਆਂ 'ਚ ਵੀ ਇਜ਼ਾਫਾ ਦੇਖਣ ਨੂੰ ਮਿਲਿਆ ਹੈ। ਦੁਨੀਆਂ 'ਚ ਇਸ ਸਮੇਂ ਵਾਇਰਸ ਦੇ ਠੀਕ ਹੋਏ ਮਰੀਜ਼ਾਂ ਦੀ ਗਿਣਤੀ ਵਧ ਕੇ 10 ਕਰੋੜ, 82 ਲੱਖ, 90 ਹਜ਼ਾਰ, 19 ਹੋ ਗਈ ਹੈ। ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 75, 916 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ 'ਚ ਕੁੱਲ ਮਾਮਲਿਆਂ ਦੀ ਸੰਖਿਆ ਵਧ ਕੇ ਤਿੰਨ ਕਰੋੜ 17 ਲੱਖ, 13 ਹਜ਼ਾਰ 159 ਹੋ ਗਈ ਹੈ। ਪਿਛਲੇ 24 ਘੰਟੇ 'ਚ ਇਸ ਵਾਇਰਸ ਨਾਲ 951 ਲੋਕਾਂ ਦੀ ਮੌਤ ਵੀ ਹੋਈ ਹੈ। ਦੱਸ ਦੇਈਏ ਕਿ ਹੁਣ ਅਮਰੀਕਾ 'ਚ ਕੋਰੋਨਾ ਨਾਲ ਕੁੱਲ ਮੌਤਾਂ ਦੀ ਸੰਖਿਆ ਵਧ ਕੇ ਪੰਜ ਲੱਖ 73 ਹਜ਼ਾਰ, 799 ਹੋ ਗਈ ਹੈ। ਕੋਰੋਨਾ ਇਨਫੈਕਸ਼ਨ ਲਗਾਤਾਰ ਫੈਲ ਰਹੀ ਹੈ। ਅਜਿਹੇ 'ਚ ਲੋਕਾਂ ਦੀ ਸਮੱਸਿਆ ਪਹਿਲਾਂ ਤੋਂ ਜ਼ਿਆਦਾ ਵਧ ਗਈ ਹੈ।
ਭਾਰਤ 'ਚ ਕੋਰੋਨਾ ਪਸਾਰ ਰਿਹਾ ਪੈਰ
ਭਾਰਤ ਚ ਕੋਰੋਨਾ ਦੇ ਮਾਮਲਿਆਂ 'ਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਕੇਂਦਰੀ ਸਿਹਤ ਮੰਤਰਾਲੇ ਦੇ ਮੁਤਾਬਕ ਭਾਰਤ 'ਚ 12 ਅਜਿਹੇ ਸੂਬੇ ਹਨ ਜਿੱਥੇ ਕੋਰੋਨਾ ਮਾਮਲੇ ਤੇਜ਼ੀ ਨਾਲ ਵਧ ਰਹੇ ਹਨ ਤੇ ਇਨਫੈਕਸ਼ਨ ਨਾਲ ਲੋਕਾਂ ਦੀ ਜਾਨ ਜਾ ਰਹੀ ਹੈ। ਇਨ੍ਹਾਂ ਸੂਬਿਆਂ 'ਚ ਮਹਾਰਾਸ਼ਟਰ, ਪੰਜਾਬ, ਛੱਤੀਸਗੜ੍ਹ, ਕਰਨਾਟਕ, ਗੁਜਰਾਤ, ਮੱਧ ਪ੍ਰਦੇਸ਼, ਦਿੱਲੀ, ਤਾਮਿਲਨਾਡੂ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਤੇ ਕੇਰਲ ਦੇ ਨਾਂਅ ਸ਼ਾਮਲ ਹਨ।
ਵੀਰਵਾਰ ਪ੍ਰਧਾਨ ਮੰਤਰੀ ਨੇ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕੀਤੀ। ਬੈਠਕ 'ਚ ਪੀਐਮ ਮੋਦੀ ਨੇ ਸੂਬਿਆਂ ਨੂੰ ਕੋਰੋਨਾ ਗਾਈਡਲਾਈਨਜ਼ ਫੌਲੋ ਕਰਨ ਦੇ ਸਖਤ ਹੁਕਮ ਦਿੱਤੇ। ਇਸ ਦੇ ਨਾਲ ਹੀ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨਾ ਸਭ ਤੋਂ ਜ਼ਿਆਦਾ ਜ਼ਰੂਰੀ ਹੈ। ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਭਾਰਤ 'ਚ ਵੀਰਵਾਰ ਤੀਜੀ ਵਾਰ ਇਕ ਲੱਖ ਤੋਂ ਜ਼ਿਆਦਾ ਕੋਰੋਨਾ ਮਾਮਲੇ ਸਾਹਮਣੇ ਆਏ।
ਵੀਰਵਾਰ 1,26,789 ਨਵੇਂ ਮਾਮਲੇ ਸਾਹਮਣੇ ਆਏ ਤੇ 685 ਲੋਕਾਂ ਦੀ ਮੌਤ ਹੋ ਗਈ। ਹਾਲਾਂਕਿ 59, 258 ਲੋਕ ਕੋਰੋਨਾ ਤੋਂ ਠੀਕ ਵੀ ਹੋਏ ਹਨ। ਇਸ ਤੋਂ ਪਹਿਲਾਂ 4 ਤੇ 6 ਅਪ੍ਰੈਲ ਨੂੰ ਇਕ ਲੱਖ ਤੋਂ ਜ਼ਿਆਦਾ ਮਾਮਲੇ ਆਏ ਸਨ।
Check out below Health Tools-
Calculate Your Body Mass Index ( BMI )