ਚੰਡੀਗੜ੍ਹ: ਕੋਰੋਨਾ ਸੰਕਟ ਦਾ ਡਟ ਕੇ ਮੁਕਾਬਲਾ ਕਰਨ ਲਈ ਛੋਟੇ ਬੱਚਿਆਂ ਨੂੰ ਦੁੱਧ ਚੁੰਘਾਉਣ ਜਾਂ ਰੋਟੀ ਖੁਆਉਣ ਲਈ ਮਾਵਾਂ ਵਾਸਤੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਸਿਹਤ ਵਿਭਾਗ ਦੀ ਇਸ ਐਡਵਾਈਜ਼ਰੀ ਵਿੱਚ ਕਿਹਾ ਗਿਆ ਕਿ ਬੱਚੇ ਨੂੰ ਦੁੱਧ ਚੁੰਘਾਉਣ ਵੇਲੇ ਸਾਵਧਾਨੀ ਵਰਤੀ ਜਾਣੀ ਚਾਹੀਦੀ ਹੈ।

ਬੱਚੇ ਦੇ ਸੰਪਰਕ ਵਿੱਚ ਆਉਣ ਤੋਂ ਪਹਿਲਾਂ ਤੇ ਬਾਅਦ ਵਿੱਚ ਸਾਬਣ ਤੇ ਪਾਣੀ ਨਾਲ ਹੱਥ ਧੋਤੇ ਜਾਣੇ ਚਾਹੀਦੇ ਹਨ। ਇਸੇ ਤਰੀਕੇ ਖਾਣਾ ਖੁਆਉਣ ਜਾਂ ਦੇਖਭਾਲ ਕਰਨ ਵੇਲੇ ਮਾਸਕ ਦੀ ਵਰਤੋਂ ਜ਼ਰੂਰ ਕੀਤੀ ਜਾਵੇ। ਅਕਸਰ ਛੂਹਣ ਵਾਲੀਆਂ ਸਤ੍ਹਾ ਨੂੰ ਸਾਫ ਜਾਂ ਸੈਨੀਟਾਈਜ਼ ਕਰਕੇ ਰੱਖੋ।