Coronavirus Cases Today in India: ਦੇਸ਼ 'ਚ ਕੱਲ੍ਹ ਦੇ ਮੁਕਾਬਲੇ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਨਵੇਂ ਕੇਸਾਂ 'ਚ ਕਮੀ ਆਈ ਹੈ ਪਰ ਖ਼ਤਰਾ ਬਰਕਰਾਰ ਹੈ। ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ ਦੇ 2 ਹਜ਼ਾਰ 539 ਕੇਸ ਦਰਜ ਕੀਤੇ ਗਏ ਹਨ ਤੇ ਇਸ ਦੌਰਾਨ 60 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਪਿਛਲੇ ਦਿਨ ਇਹ ਅੰਕੜਾ 2 ਹਜ਼ਾਰ 876 ਤੱਕ ਪਹੁੰਚ ਗਿਆ ਸੀ ਤੇ 98 ਲੋਕਾਂ ਦੀ ਮੌਤ ਹੋ ਗਈ ਸੀ।



ਕੇਂਦਰੀ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੇ 2 ਹਜ਼ਾਰ 539 ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ 60 ਲੋਕਾਂ ਦੀ ਮੌਤ ਹੋਈ ਹੈ। ਇਸ ਦੇ ਨਾਲ ਹੀ ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 30 ਹਜ਼ਾਰ 799 ਹੈ। ਕੋਰੋਨਾ ਕਾਰਨ ਕੁੱਲ ਮਾਮਲਿਆਂ ਦੀ ਗਿਣਤੀ 4 ਕਰੋੜ 24 ਲੱਖ 54 ਹਜ਼ਾਰ 546 ਹੋ ਗਈ ਹੈ, ਜਦੋਂਕਿ ਇਸ ਮਹਾਂਮਾਰੀ ਕਾਰਨ 5 ਲੱਖ 16 ਹਜ਼ਾਰ ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਦੇਸ਼ ਵਿਆਪੀ ਟੀਕਾਕਰਨ ਮੁਹਿੰਮ ਤਹਿਤ ਹੁਣ ਤੱਕ ਐਂਟੀ-ਕੋਰੋਨਾਵਾਇਰਸ ਵੈਕਸੀਨ ਦੀਆਂ 180 ਕਰੋੜ ਤੋਂ ਵੱਧ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਕੱਲ੍ਹ 17 ਲੱਖ 86 ਹਜ਼ਾਰ 478 ਡੋਜ਼ਾਂ ਦਿੱਤੀਆਂ ਗਈਆਂ ਸਨ, ਜਿਸ ਤੋਂ ਬਾਅਦ ਹੁਣ ਤੱਕ 180 ਕਰੋੜ 80 ਲੱਖ 24 ਹਜ਼ਾਰ 157 ਡੋਜ਼ ਵੈਕਸੀਨ ਦਿੱਤੀਆਂ ਜਾ ਚੁੱਕੀਆਂ ਹਨ।

ਕੇਂਦਰੀ ਸਿਹਤ ਮੰਤਰਾਲੇ ਅਨੁਸਾਰ, ਸਿਹਤ ਕਰਮਚਾਰੀਆਂ, ਕੋਰੋਨਾ ਯੋਧਿਆਂ ਤੇ ਹੋਰ ਬਿਮਾਰੀਆਂ ਤੋਂ ਪੀੜਤ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ 2 ਕਰੋੜ (2,14,64,682) ਤੋਂ ਵੱਧ ਰੋਕਥਾਮ ਟੀਕੇ ਲਗਾਏ ਗਏ ਹਨ। ਦੇਸ਼ ਵਿੱਚ ਕੋਵਿਡ ਵਿਰੋਧੀ ਟੀਕਾਕਰਨ ਮੁਹਿੰਮ 16 ਜਨਵਰੀ, 2021 ਤੋਂ ਸ਼ੁਰੂ ਹੋਈ ਸੀ ਤੇ ਪਹਿਲੇ ਪੜਾਅ ਵਿੱਚ ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਕੋਰੋਨਾ ਯੋਧਿਆਂ ਲਈ ਟੀਕਾਕਰਨ ਮੁਹਿੰਮ 2 ਫਰਵਰੀ ਤੋਂ ਸ਼ੁਰੂ ਹੋ ਗਈ ਹੈ।