ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿੱਥੇ ਕੋਰੋਨਾਵਾਇਰਸ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਉੱਥੇ ਦੀ ਮੌਤਾਂ ਦੀ ਗਿਣਤੀ ਵੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਅੰਮ੍ਰਿਤਸਰ 'ਚ ਵੀਰਵਾਰ ਨੂੰ ਕੋਰੋਨਾ ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਲ੍ਹੇ 'ਚ ਹੁਣ ਕੋਰੋਨਾ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 35 ਹੋ ਗਈ ਹੈ ਜਦਕਿ ਦੋ ਮਰੀਜ਼ ਅਜੇ ਵੀ ਵੈਂਟੀਲੇਟਰ 'ਤੇ ਗੰਭੀਰ ਹਾਲਤ 'ਚ ਹਨ।



ਜਲੰਧਰ 'ਚ ਅੱਜ ਵੱਖ-ਵੱਖ ਖੇਤਰਾਂ ਨਾਲ ਸਬੰਧਤ 25 ਸ਼ੱਕੀ ਮਰੀਜ਼ਾਂ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਨਾਲ ਜ਼ਿਲ੍ਹੇ 'ਚ ਕੋਰੋਨਾ ਪੌਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧ ਕੇ 671 ਹੋ ਗਈ ਹੈ। ਮੁਕਤਸਰ ਵਿੱਚ ਕੋਰੋਨਾ ਦੇ ਨੌਂ ਨਵੇਂ ਮਾਮਲੇ ਸਾਹਮਣੇ ਆਏ ਹਨ ਜਿਸ ਵਿੱਚ ਹੁਣ ਤੱਕ ਕੁੱਲ੍ਹ ਮਰੀਜ਼ਾਂ ਦੀ ਗਿਣਤੀ 124 ਹੋ ਗਈ ਹੈ। ਉਧਰ ਠੀਕ ਹੋ ਚੁੱਕੇ ਮਰੀਜ਼ਾਂ ਦੀ ਗਿਣਤੀ 72 ਤੇ ਐਕਟਿਵ ਕੇਸਾਂ ਦੀ ਗਿਣਤੀ 54 ਹੋ ਚੁੱਕੀ ਹੈ। ਮੁਕਤਸਰ ਦੇ ਵਿੱਚ ਹੁਣ ਕੋਰੋਣਾ ਦੇ ਨਵੇਂ ਕੇਸ ਦਿਨੋਂ- ਦਿਨ ਵੱਧ ਰਹੇ ਹਨ।


ਐਪਲ ਨੇ iOs 14 ਦਾ ਕੀਤਾ ਐਲਾਨ, ਇਹ ਸਭ ਕੁਝ ਹੋਵੇਗਾ ਨਵਾਂ

ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਮਹਾਮਾਰੀ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਜੋ ਮੋਗਾ ਜ਼ਿਲ੍ਹੇ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਸੀ ਤੇ ਇਥੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਸੀ। ਮ੍ਰਿਤਕ ਦੀ ਦੋ ਦਿਨ ਪਹਿਲਾ ਹੀ ਰਿਪੋਰਟ ਪੌਜ਼ੇਟਿਵ ਆਈ ਸੀ।