ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਹੁਣ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਕਿਹਾ ਹੈ ਕਿ ਦੇਸ਼ ਵਿੱਚ ਕੋਰੋਨਾ ਦੇ ਸੰਕਰਮਣ ਦੀ ਸਥਿਤੀ ‘ਤੇ ਸਰਕਾਰ ਪੂਰੀ ਨਜ਼ਰ ਰੱਖ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਹਫ਼ਤੇ ਬਹੁਤ ਮਹੱਤਵਪੂਰਨ ਹਨ।


ਉਨ੍ਹਾਂ ਕਿਹਾ ਕਿ ਕੋਰੋਨਾਵਾਇਰਸ 'ਤੇ ਸਰਕਾਰ ਨਾਲ ਜਨਤਕ ਸਹਿਯੋਗ ਵੀ ਬਹੁਤ ਮਹੱਤਵਪੂਰਨ ਹੈ। ਕਿਸੇ ਵੀ ਸਥਿਤੀ 'ਚ ਲੋਕਾਂ ਨੂੰ ਲੌਕਡਾਉਨ ਵਿੱਚ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਹ ਸੰਕਰਮਣ ਨੂੰ ਰੋਕਣ ਵਿੱਚ ਮਦਦਗਾਰ ਹੋਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਦੇਸ਼ ਵਿੱਚ 1,87,000 ਲੋਕਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਸਰਕਾਰ ਤੋਂ ਲੈ ਕੇ ਸਾਰੇ ਦੇਸ਼ ਵਿੱਚ ਆਮ ਲੋਕਾਂ ਤੱਕ ਇਸ ਸਮੇਂ ਕੋਵਿਡ-19 ਵਿਰੁੱਧ ਲੜਾਈ ਲੜ ਰਹੇ ਹਨ। ਕੋਰੋਨਾ ਰਾਹੀਂ ਭਾਰਤ ਵਿੱਚ 500 ਤੋਂ ਵੱਧ ਲੋਕ ਸੰਕਰਮਿਤ ਹੋਏ ਹਨ, ਜੋ ਪੂਰੀ ਦੁਨੀਆ ਵਿੱਚ ਇੱਕ ਭਿਆਨਕ ਤ੍ਰਾਸਦੀ ਬਣ ਗਿਆ ਹੈ। ਦੇਸ਼ ਵਿੱਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 513 ਹੋ ਗਈ ਹੈ। ਇਸ ਦੇ ਨਾਲ ਹੀ ਇਸ ਵਾਇਰਸ ਨੇ ਹੁਣ ਤਕ 11 ਲੋਕਾਂ ਦੀ ਜਾਨ ਲੈ ਲਈ ਹੈ।

ਪ੍ਰਧਾਨ ਮੰਤਰੀ ਮੋਦੀ ਅੱਜ ਫਿਰ ਦੇਸ਼ ਨੂੰ ਸੰਬੋਧਨ ਕਰਨਗੇ
ਕੇਂਦਰ ਤੇ ਰਾਜ ਸਰਕਾਰਾਂ ਨੇ ਇਸ ਵਾਇਰਸ ਤੋਂ ਬਚਾਅ ਲਈ ਕਈ ਵੱਡੇ ਫੈਸਲੇ ਲਏ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਲਗਾਤਾਰ ਲੋਕਾਂ ਨੂੰ ਇਸ ਮਾਰੂ ਵਾਇਰਸ ਤੋਂ ਜਾਣੂ ਕਰਵਾ ਰਹੇ ਹਨ। ਅਜਿਹੀ ਸਥਿਤੀ ਵਿੱਚ ਪ੍ਰਧਾਨ ਮੰਤਰੀ ਮੋਦੀ ਅੱਜ ਰਾਤ 8 ਵਜੇ ਫਿਰ ਰਾਸ਼ਟਰ ਨੂੰ ਸੰਬੋਧਨ ਕਰਨਗੇ।