Coronavirus News Live: ਭਾਰਤ 'ਚ ਵਧਣ ਲੱਗੇ ਕੋਰੋਨਾ ਕੇਸ, 24 ਘੰਟਿਆਂ ਵਿੱਚ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ
Coronavirus News Live 01 January 2023: ਭਾਰਤ 'ਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
LIVE
Background
Coronavirus News Live 01 January 2023: ਭਾਰਤ 'ਚ ਇੱਕ ਵਾਰ ਫਿਰ ਤੋਂ ਕੋਰੋਨਾ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 265 ਨਵੇਂ ਮਾਮਲੇ ਸਾਹਮਣੇ ਆਏ ਹਨ। ਜਦਕਿ 3 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 2,706 ਹੈ। ਸਿਹਤ ਮੰਤਰਾਲੇ ਦੇ ਅਨੁਸਾਰ, ਪਿਛਲੇ 24 ਘੰਟਿਆਂ ਦੌਰਾਨ 1,209 ਮਰੀਜ਼ ਠੀਕ ਹੋਏ ਹਨ। ਸਕਾਰਾਤਮਕਤਾ ਦਰ ਲਗਭਗ 0.17% ਹੈ ਅਤੇ ਰਿਕਵਰੀ ਦਰ ਲਗਭਗ 98.8% ਹੈ।
ਸਿਹਤ ਮੰਤਰਾਲੇ ਦੇ ਅਨੁਸਾਰ, ਹੁਣ ਤੱਕ 220.10 ਕਰੋੜ ਟੀਕੇ ਦੀਆਂ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ। ਪਿਛਲੇ 24 ਘੰਟਿਆਂ ਵਿੱਚ 64 ਹਜ਼ਾਰ 239 ਖੁਰਾਕਾਂ ਦਿੱਤੀਆਂ ਗਈਆਂ ਹਨ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ 226 ਨਵੇਂ ਮਾਮਲੇ ਦਰਜ ਕੀਤੇ ਗਏ ਸਨ। ਦੂਜੇ ਪਾਸੇ ਸ਼ੁੱਕਰਵਾਰ ਨੂੰ 243 ਨਵੇਂ ਮਾਮਲੇ ਸਾਹਮਣੇ ਆਏ ਹਨ।
ਉੱਤਰ ਪ੍ਰਦੇਸ਼ ਵਿੱਚ ਕੋਵਿਡ ਦੇ ਮਰੀਜ਼ਾਂ ਦੀ ਗਿਣਤੀ ਹੌਲੀ-ਹੌਲੀ ਵੱਧ ਰਹੀ ਹੈ। ਸ਼ਨੀਵਾਰ ਨੂੰ ਇੱਥੇ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ। ਗੋਰਖਪੁਰ ਦੇ ਮਹਾਰਾਜਗੰਜ ਜ਼ਿਲੇ 'ਚ ਇੱਕ ਦਿਨ 'ਚ 3 ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਸ ਤੋਂ ਇਲਾਵਾ ਗੋਰਖਪੁਰ, ਬਹਿਰਾਇਚ, ਗੋਂਡਾ ਅਤੇ ਪ੍ਰਯਾਗਰਾਜ ਵਿੱਚ ਇੱਕ-ਇੱਕ ਮਰੀਜ਼ ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸ ਸਮੇਂ ਸੂਬੇ ਵਿੱਚ ਕੁੱਲ 50 ਐਕਟਿਵ ਕੇਸ ਹਨ। ਇਨ੍ਹਾਂ ਵਿੱਚੋਂ 43 ਮਰੀਜ਼ ਹੋਮ ਆਈਸੋਲੇਸ਼ਨ ਵਿੱਚ ਹਨ। ਬਾਕੀ ਹਸਪਤਾਲਾਂ ਵਿੱਚ ਦਾਖਲ ਹਨ।
ਰਾਜਸਥਾਨ ਵਿੱਚ ਕੋਵਿਡ ਵੈਕਸੀਨ ਦਾ ਸਟਾਕ ਖ਼ਤਮ ਹੋ ਗਿਆ ਹੈ। ਸਿਹਤ ਵਿਭਾਗ ਨੇ ਟੀਕੇ ਦੀ ਮੰਗ ਕੇਂਦਰ ਸਰਕਾਰ ਨੂੰ ਭੇਜ ਦਿੱਤੀ ਹੈ। ਵੈਕਸੀਨ ਅਗਲੇ ਸਾਲ ਦੇ ਪਹਿਲੇ ਹਫ਼ਤੇ ਤੱਕ ਉਪਲਬਧ ਹੋਣ ਦੀ ਉਮੀਦ ਹੈ। ਵਿਭਾਗ ਨੇ ਇਨ੍ਹਾਂ ਦੋਵਾਂ ਟੀਕਿਆਂ ਦੀਆਂ ਕੁੱਲ 10 ਲੱਖ ਖੁਰਾਕਾਂ ਦੀ ਮੰਗ ਭੇਜੀ ਹੈ। ਦੂਜੇ ਪਾਸੇ ਪਿਛਲੇ 7 ਦਿਨਾਂ ਦੀਆਂ ਰਿਪੋਰਟਾਂ 'ਤੇ ਨਜ਼ਰ ਮਾਰੀਏ ਤਾਂ ਇਹ ਰਾਹਤ ਦੀ ਗੱਲ ਹੈ ਕਿ ਸਕਾਰਾਤਮਕਤਾ ਦਰ ਬਹੁਤ ਘੱਟ ਹੈ।
ਰਿਆਣਾ 'ਚ ਕੋਰੋਨਾ ਦੇ ਵਧਦੇ ਖ਼ਤਰੇ ਦਰਮਿਆਨ ਐਕਟਿਵ ਕੇਸ ਵਧੇ ਹਨ। 24 ਘੰਟਿਆਂ ਵਿੱਚ ਇਨ੍ਹਾਂ ਦੀ ਗਿਣਤੀ 20 ਹੋ ਗਈ ਹੈ। ਚਿੰਤਾ ਦੀ ਗੱਲ ਇਹ ਹੈ ਕਿ ਜ਼ਿਲ੍ਹਿਆਂ ਵਿੱਚ ਨਵੇਂ ਕੇਸ ਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਗੁਰੂਗ੍ਰਾਮ ਸਮੇਤ ਦੋ ਹੋਰ ਜ਼ਿਲ੍ਹਿਆਂ ਵਿੱਚ 5 ਲੋਕਾਂ ਵਿੱਚ ਸੰਕਰਮਣ ਦੀ ਪੁਸ਼ਟੀ ਹੋਈ ਹੈ। ਹਰਿਆਣਾ ਦੇ ਸਿਹਤ ਵਿਭਾਗ ਨੇ ਲੋਕਾਂ ਨੂੰ ਜਨਤਕ ਥਾਵਾਂ 'ਤੇ ਮਾਸਕ ਪਹਿਨਣ ਦੀ ਅਪੀਲ ਕੀਤੀ ਹੈ।
Covid 19: ਜਹਾਜ਼ ਚੜ੍ਹਣ ਤੋਂ 72 ਘੰਟੇ ਪਹਿਲਾਂ ਸਰਕਾਰ ਨੇ ਲਾਜ਼ਮੀ ਕੀਤੀ ਆਰਟੀ-ਪੀਸੀਆਰ ਟੈਸਟ ਲਾਜ਼ਮੀ
Covid 19 News: ਸਿਹਤ ਮੰਤਰਾਲੇ ਨੇ ਕਿਹਾ ਕਿ ਚੀਨ, ਸਿੰਗਾਪੁਰ, ਹਾਂਗਕਾਂਗ, ਦੱਖਣੀ ਕੋਰੀਆ, ਥਾਈਲੈਂਡ ਅਤੇ ਜਾਪਾਨ ਤੋਂ ਸਾਰੀਆਂ ਅੰਤਰਰਾਸ਼ਟਰੀ ਉਡਾਣਾਂ 'ਤੇ ਸਵਾਰ ਹੋਣ ਤੋਂ ਪਹਿਲਾਂ RT-PCR ਟੈਸਟ ਲਾਜ਼ਮੀ ਹੈ।
Covid-19: ਕੋਰੋਨਾ ਦੇ ਨਵੇਂ ਵੈਰੀਐਂਟ ਨਾਲ ਵਧੀ ਲੋਕਾਂ ਦੀ ਚਿੰਤਾ, ਵਿਗਿਆਨੀ ਦਾ ਦਾਅਵਾ- ਇਹ ਖਾਸ ਕੰਮ ਨਾਲ ਬਚ ਸਕਦੀ ਹੈ ਜਾਨਾਂ
ਕਰੋਨਾ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਰਿਹਾ ਹੈ। ਚੀਨ ਸਮੇਤ ਕਈ ਦੇਸ਼ਾਂ ਦੀ ਹਾਲਤ ਤਰਸਯੋਗ ਹੈ। ਚੀਨ ਵਿੱਚ ਕੋਰੋਨਾ ਦੇ ਨਵੇਂ ਵੈਰੀਐਂਟ ਕਾਰਨ ਮੌਤ ਦਰ ਵਿੱਚ ਕਾਫੀ ਵਾਧਾ ਹੋਇਆ ਹੈ, ਜਿਸ ਕਾਰਨ ਵਿਗਿਆਨੀਆਂ ਦੀ ਚਿੰਤਾ ਵਧ ਗਈ ਹੈ। ਖੋਜਕਰਤਾ ਦੇ ਅਨੁਸਾਰ, ਕੋਰੋਨਾ BF.7 ਵੇਰੀਐਂਟ ਦੇ ਕਾਰਨ, ਚੀਨ ਵਿੱਚ ਤਬਾਹੀ ਬਣੀ ਹੋਈ ਹੈ। ਕਿਹਾ ਜਾ ਰਿਹਾ ਹੈ ਕਿ BF.7 ਹਲਕੇ ਲੱਛਣਾਂ ਵਾਲਾ ਇੱਕ ਵੈਰੀਐਂਟ ਹੈ, ਪਰ ਸਮੱਸਿਆ ਇਹ ਹੈ ਕਿ ਚੀਨ ਵਿੱਚ ਲੋਕਾਂ ਨੂੰ ਦਿੱਤੀ ਗਈ ਵੈਕਸੀਨ ਨੇ ਲੋਕਾਂ ਦੇ ਸਰੀਰ 'ਤੇ ਇਸ ਦਾ ਪ੍ਰਭਾਵ ਘੱਟ ਹੋਇਆ ਹੈ। ਜ਼ੀਰੋ ਕੋਵਿਡ ਨੀਤੀ ਦੇ ਕਾਰਨ, ਚੀਨ ਵਿੱਚ ਲੋਕ ਇਮਿਊਨਿਟੀ ਵਿਕਸਿਤ ਨਹੀਂ ਕਰ ਸਕੇ ਹਨ। ਇਹੀ ਕਾਰਨ ਹੈ ਕਿ ਚੀਨ ਵਿੱਚ ਮਰਨ ਵਾਲਿਆਂ ਦੀ ਗਿਣਤੀ ਇੰਨੀ ਜ਼ਿਆਦਾ ਹੈ।
ਯੂਪੀ ਦੇ CM ਯੋਗੀ ਆਦਿਤਿਆਨਾਥ ਨੇ ਕੋਰੋਨਾ ਨੂੰ ਲੈ ਕੇ ਕੀਤੀ ਸਮੀਖਿਆ ਬੈਠਕ
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਸੂਬੇ ਦੇ ਅਧਿਕਾਰੀਆਂ ਨਾਲ ਕੋਵਿਡ -19 ਸਮੀਖਿਆ ਮੀਟਿੰਗ ਕੀਤੀ। ਇਹ ਮੀਟਿੰਗ ਸਵੇਰੇ 10:30 ਵਜੇ ਲੋਕ ਭਵਨ ਵਿਖੇ ਹੋਈ।
ਭਾਰਤ 'ਚ ਕਰੋਨਾ ਦੇ 173 ਨਵੇਂ ਮਾਮਲੇ ਆਏ ਸਾਹਮਣੇ
ਕੇਂਦਰੀ ਸਿਹਤ ਮੰਤਰਾਲੇ ਦੁਆਰਾ ਸੋਮਵਾਰ ਨੂੰ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ, ਭਾਰਤ ਵਿੱਚ 173 ਨਵੇਂ ਕੋਰੋਨਾਵਾਇਰਸ ਮਾਮਲੇ ਦਰਜ ਕੀਤੇ ਗਏ ਹਨ। ਦੇਸ਼ ਵਿੱਚ ਕੁੱਲ ਐਕਟਿਵ ਕੇਸ ਘੱਟ ਕੇ 2,670 ਹੋ ਗਏ ਹਨ।
ਇਨ੍ਹਾਂ ਪੰਜ ਸੂਬਿਆਂ 'ਚ ਸਭ ਤੋਂ ਵੱਧ ਹਨ ਕੋਰੋਨਾ ਪਾਜੇਟਿਵ ਕੇਸ
ਭਾਰਤ ਵਿੱਚ ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਪਹਿਲਾਂ ਹੀ ਚੌਕਸੀ ਵਰਤੀ ਜਾ ਰਹੀ ਹੈ। ਕੇਰਲ ਵਿੱਚ ਦੇਸ਼ ਵਿੱਚ ਕੋਰੋਨਾ ਦੇ ਸਭ ਤੋਂ ਵੱਧ 1444 ਐਕਟਿਵ ਕੇਸ ਹਨ। ਇਸ ਤੋਂ ਬਾਅਦ ਕਰਨਾਟਕ ਵਿੱਚ 326, ਮਹਾਰਾਸ਼ਟਰ ਵਿੱਚ 161, ਓਡੀਸ਼ਾ ਵਿੱਚ 88 ਅਤੇ ਤਾਮਿਲਨਾਡੂ ਵਿੱਚ 86 ਹਨ। ਦੇਸ਼ ਵਿੱਚ ਕੁੱਲ ਐਕਟਿਵ ਕੇਸ 2670 ਹਨ।